11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸੰਤ ਲੌਂਗੋਵਾਲ ਦੀ ਬਰਸੀ ਦੀਆਂ ਤਿਆਰੀਆਂ ਸੰਬੰਧੀ ਧੂਰੀ ‘ਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਮੀਟਿੰਗ

ਅਮਰਗੜ੍ਹ, 10 ਅਗਸਤ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦਿਆਂ ਤੇ ਸੇਵਾ ਨਿਭਾ ਰਹੇ ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲਜੀਤ ਸਿੰਘ ਢੀਂਡਸਾ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਵਫ਼ਾਦਾਰ ਸੇਵਾਵਾਂ ਨੂੰ ਦੇਖਦਿਆਂ ਅਮਰਗੜ੍ਹ ਹਲਕੇ ਦੇ ਬਲਾਕ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਅਮਰਗੜ੍ਹ ਵਿਖੇ ਕਾਂਗਰਸ ਪਾਰਟੀ ਵੱਲੋਂ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ‘ਚ ਜ਼ਿਲ੍ਹਾ ਪ੍ਰਧਾਨ ਨਿਸਾਤ ਅਖ਼ਤਰ ਨੇ ਨਵ-ਨਿਯੁਕਤ ਬਲਾਕ ਪ੍ਰਧਾਨ ਨਿਰਮਲਜੀਤ ਸਿੰਘ ਢੀਂਡਸਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।

Ad Position 21
No active advertisement
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੀਆਂ ਤਿਆਰੀਆਂ ਸੰਬੰਧੀ ਧੂਰੀ ’ਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਮੀਟਿੰਗ ਦਾ ਦ੍ਰਿਸ਼। ਤਸਵੀਰ – ਲਖਵੀਰ ਸਿੰਘ ਧਾਂਦਰਾ 11-08-2026
ਅਮਰਗੜ੍ਹ, 10 ਅਗਸਤ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦਿਆਂ ਤੇ ਸੇਵਾ ਨਿਭਾ ਰਹੇ ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲਜੀਤ ਸਿੰਘ ਢੀਂਡਸਾ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਵਫ਼ਾਦਾਰ ਸੇਵਾਵਾਂ ਨੂੰ ਦੇਖਦਿਆਂ ਅਮਰਗੜ੍ਹ ਹਲਕੇ ਦੇ ਬਲਾਕ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਅਮਰਗੜ੍ਹ ਵਿਖੇ ਕਾਂਗਰਸ ਪਾਰਟੀ ਵੱਲੋਂ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ‘ਚ ਜ਼ਿਲ੍ਹਾ ਪ੍ਰਧਾਨ ਨਿਸਾਤ ਅਖ਼ਤਰ ਨੇ ਨਵ-ਨਿਯੁਕਤ ਬਲਾਕ ਪ੍ਰਧਾਨ ਨਿਰਮਲਜੀਤ ਸਿੰਘ ਢੀਂਡਸਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਦਸਮੇਸ਼ ਮਕੈਨੀਕਲ ਵਰਕਸ ਅਮਰਗੜ੍ਹ ਦੇ ਐੱਮ.ਡੀ. ਸਵਰਨਜੀਤ ਸਿੰਘ ਪਨੇਸਰ, ਯੂਥ ਆਗੂ ਪ੍ਰੀਤਪਾਲ ਸਿੰਘ ਰੂਬਲ ਨਾਰੀਕੇ ਅਤੇ ਪੰਚਾਇਤ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਲਾਂਗੜੀਆਂ ਉਚੇਚੇ ਤੌਰ ਤੇ ਹਾਜ਼ਰ ਸਨ। ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਨਿਸਾਤ ਅਖ਼ਤਰ ਨੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਨਵ-ਨਿਯੁਕਤ ਬਲਾਕ ਪ੍ਰਧਾਨ ਨੂੰ ਵਧਾਈ ਦਿੱਤੀ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਖਿੱਚ ਲੈਣ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਵਾਰ ਕਰੋ ਜਾਂ ਮਰੋ ਦੀ ਨੀਤੀ ਨਾਲ ਚੋਣ ਮੈਦਾਨ ਵਿਚ ਉਤਰੇਗੀ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵਿਅਕਤੀਗਤ ਆਗੂ ਦੀ ਬਜਾਏ ਸਿੱਧੇ ਤੌਰ ਤੇ ਕਾਂਗਰਸ ਪਾਰਟੀ ਨਾਲ ਜੁੜ ਕੇ ਕੰਮ ਕਰਨ, ਤਾਂ ਜੋ ਪਾਰਟੀ ਨੂੰ ਮੁੜ ਸੱਤਾ ਵਿਚ ਲਿਆਂਦਾ ਜਾ ਸ के। ਯੂਥ ਆਗੂ ਪ੍ਰੀਤਪਾਲ ਸਿੰਘ ਰੂਬਲ ਨਾਰੀਕੇ ਨੇ ਕਿਹਾ ਕਿ ਪਾਰਟੀ ਲਈ ਜ਼ਮੀਨੀ ਪੱਧਰ ਤੇ ਸਿਰਤੋੜ ਮਿਹਨਤ ਕਰਨ ਵਾਲੇ ਵਰਕਰਾਂ ਦਾ ਬਣਦਾ ਮਾਣ-ਸਤਿਕਾਰ ਬਰਕਰਾਰ ਰੱਖਿਆ ਜਾਵੇਗਾ। ਇਸ ਦੌਰਾਨ ਸਵਰਨਜੀਤ ਸਿੰਘ ਪਨੇਸਰ ਅਤੇ ਭੁਪਿੰਦਰ ਸਿੰਘ ਲਾਂਗੜੀਆਂ ਨੇ ਵੀ ਨਵ-ਨਿਯੁਕਤ ਪ੍ਰਧਾਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਹਲਕੇ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ।ਨਵ-ਨਿਯੁਕਤ ਬਲਾਕ ਪ੍ਰਧਾਨ ਨਿਰਮਲਜੀਤ ਸਿੰਘ ਢੀਂਡਸਾ ਨੇ ਸੰਸਦ ਮੈਂਬਰ ਡਾ. ਅਮਰ ਸਿੰਘ, ਜ਼ਿਲ੍ਹਾ ਪ੍ਰਧਾਨ ਨਿਸਾਤ ਅਖ਼ਤਰ, ਯੂਥ ਆਗੂ ਰੂਬਲ ਨਾਰੀਕੇ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।ਇਸ ਮੌਕੇ ਸਾਬਕਾ ਚੇਅਰਮੈਨ ਕਾਕਾ ਸਿੰਘ ਨੱਥੂਮਾਜਰਾ, ਸ਼ਹਿਰੀ ਪ੍ਰਧਾਨ ਮਹਿੰਦਰ ਸਿੰਘ ਅਮਰਗੜ੍ਹ, ਜ਼ਿਲ੍ਹਾ ਮੀਤ ਪ੍ਰਧਾਨ ਸਗੀਰ ਖ਼ਾਨ, ਹਾਜੀ ਖ਼ਾਨ ਦਹਲੀਜ ਸਰਪੰਚ, ਡਾ. ਗੁਲਸ਼ਨ ਹਿਮਤਾਣਾ, ਕੇਸਰ ਸਿੰਘ, ਸਾਬਕਾ ਚੇਅਰਮੈਨ ਚਰਨਜੀਤ ਸਿੰਘ ਚੰਨਾ, ਵਰਿੰਦਰ ਸਿੰਘ ਬਾਗੜੀਆ, ਗੁਰਪ੍ਰੀਤ ਸਿੰਘ ਰਟੌਲ, ਕੇਸਰ ਸਿੰਘ ਚੌਂਦਾ, ਕੇਵਲ ਸਿੰਘ, ਸਾਬਕਾ ਕੌਂਸਲਰ ਮਾਸਟਰ ਸ਼ੇਰ ਸਿੰਘ ਅਤੇ ਰੁਪਿੰਦਰ ਪਿੰਦੂ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਟੱਡੀ ਸਰਕਲ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੇਵਾ ਦਿਵਸ ਮਨਾਇਆ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਝੰਡੇ ਹੇਠ ਇਕੱਠੇ ਹੋਣ ਦਾ ਸੱਦਾ
Ad Position 24