10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਨਵੇਂ ਸੈਸ਼ਨ ਦੀ ਹੋਈ ਆਰੰਭਤਾ

ਸੰਗਰੂਰ, 10 ਅਗਸਤ (ਸੁਖਵਿੰਦਰ ਸਿੰਘ ਫੁੱਲ) - ਅਕਾਲ ਕਾਲਜ ਕੌਂਸਲ, ਗੁਰਸਾਗਰ ਮਸਤੂਆਣਾ ਸਾਹਿਬ ਦੀ ਪ੍ਰਮੁੱਖ ਸੰਸਥਾ ‘ਅਕਾਲ ਡਿਗਰੀ ਕਾਲਜ’ ਵਿਖੇ ਨਵੇਂ ਸ਼ੈਸ਼ਨ 2026-27 ਦੀ ਆਰੰਭਤਾ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ-ਆਸਰਾ ਲੈਂਦਿਆਂ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਆਰੰਭ ਅਕਾਲ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਵੱਲੋਂ ਪ੍ਰੋ.

Ad Position 21
No active advertisement
ਅਜੀਤ ਡੈਸਕ 11-08-2026
ਸੰਗਰੂਰ, 10 ਅਗਸਤ (ਸੁਖਵਿੰਦਰ ਸਿੰਘ ਫੁੱਲ) - ਅਕਾਲ ਕਾਲਜ ਕੌਂਸਲ, ਗੁਰਸਾਗਰ ਮਸਤੂਆਣਾ ਸਾਹਿਬ ਦੀ ਪ੍ਰਮੁੱਖ ਸੰਸਥਾ ‘ਅਕਾਲ ਡਿਗਰੀ ਕਾਲਜ’ ਵਿਖੇ ਨਵੇਂ ਸ਼ੈਸ਼ਨ 2026-27 ਦੀ ਆਰੰਭਤਾ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ-ਆਸਰਾ ਲੈਂਦਿਆਂ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਆਰੰਭ ਅਕਾਲ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਵੱਲੋਂ ਪ੍ਰੋ. ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਸੰਗਤ-ਰੂਪ ਵਿੱਚ ਜਾਪ ਨਾਲ਼ ਹੋਇਆ। ਇਸ ਵਿੱਚ ਸਮੂਹ ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਨੇ ਸ਼ਰਧਾਪੂਰਵਕ ਜਾਪ ਕੀਤਾ। ਇਸ ਉਪਰੰਤ ਕਾਲਜ ਦੇ ਵਿਦਿਆਰਥੀਆਂ ਵੱਲੋਂ ਰਸ-ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਕੌਰ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਕਹਿੰਦਿਆਂ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਕਾਲਜ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਪੂਰਨ ਲਾਹਾ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਮਸਤੂਆਣਾ ਸਾਹਿਬ ਦੀ ਪਵਿੱਤਰ ਧਰਤੀ ‘ਤੇ ਸੰਸਾਰਕ ਵਿੱਦਿਆ ਦੇ ਨਾਲ-ਨਾਲ ਧਾਰਮਿਕ ਵਿੱਦਿਆ ਦਾ ਅਦਭੁਤ ਸੁਮੇਲ ਹੈ, ਜੋ ਵਿਦਿਆਰਥੀਆਂ ਦੀ ਸ਼ਖ਼ਸੀਅਤ ਵਿੱਚ ਨਿਖਾਰ ਲਿਆਉਂਦਾ ਹੈ। ਇਸ ਮੌਕੇ ਪ੍ਰੋ. ਰਾਜਵਿੰਦਰਪਾਲ ਸਿੰਘ (ਡਿਪਟੀ ਡਾਇਰੈਕਟਰ, ਗੁਰਮਤਿ ਕਾਲਜ) ਅਤੇ ਪ੍ਰਿੰਸੀਪਲ ਜਸਵੀਰ ਸਿੰਘ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਅਕਾਲ ਕਾਲਜ ਕੌਂਸਲ ਦੇ ਅਹੁਦੇਦਾਰਾਂ, ਸਕੱਤਰ ਸ੍ਰ. ਜਸਵੰਤ ਸਿੰਘ ਖਹਿਰਾ ਅਤੇ ਸੀਨੀਅਰ ਕੌਂਸਲ ਮੈਂਬਰਾਂ ਦੀ ਸਰਪ੍ਰਸਤੀ ਹੇਠ ਆਯੋਜਿਤ ਇਸ ਸਮਾਗਮ ਵਿੱਚ ਸ੍ਰ. ਸਿਆਸਤ ਸਿੰਘ ਦੁੱਗਾਂ (ਸੀਨੀਅਰ ਕੌਂਸਲ ਮੈਂਬਰ) ਨੇ ਸੰਸਥਾ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਸੰਸਾਰਕ ਵਿੱਦਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਚੰਗੀਆਂ ਆਦਤਾਂ ਅਪਣਾਉਣੀਆਂ ਚਾਹੀਦੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਕੌਂਸਲ ਮੈਂਬਰ ਗਮਦੂਰ ਸਿੰਘ ਬਹਾਦਰਪੁਰ, ਮਨਜੀਤ ਸਿੰਘ ਬਾਲੀਆਂ, ਹਾਕਮ ਸਿੰਘ ਬਹਾਦਰਪੁਰ, ਬਹਾਦਰ ਸਿੰਘ ਭਸੌੜ, ਡਾਇਰੈਕਟਰ ਜਤਿੰਦਰ ਦੇਵ, ਡਾ. ਮੇਜਰ ਸਿੰਘ ਚੱਠਾ, ਸਮੂਹ ਸਟਾਫ, ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਮਾਗਮ ਦੇ ਮੰਚ ਸੰਚਾਲਨ ਦੀ ਭੂਮਿਕਾ ਡਾ. ਗੁਰਬੀਰ ਸਿੰਘ ਵੱਲੋਂ ਬਖ਼ੂਬੀ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਮੀਟਿੰਗ ਦੇ ਬੇਸਿੱਟਾ ਰਹਿਣ ਉੱਤੇ ਬੇਰੁਜਗਾਰਾਂ ਨੇ 15 ਨੂੰ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਦੀ ਦਿੱਤੀ ਚਿਤਾਵਨੀ ਅਗਲੀ ਖ਼ਬਰ ਵਜੀਦਪੁਰ ਬਦੇਸ਼ਾ ਵਿਖੇ ਧੂਮ-ਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ
Ad Position 24