ਬਾਬਾ ਪਰਮਾਨੰਦ ਕੰਨਿਆ ਮਹਾਂ ਵਿਦਿਆਲਿਆ ਜਖੇਪਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ
ਜਖੇਪਲ, 10 ਅਗਸਤ (ਮੇਜਰ ਸਿੰਘ ਸਿੱਧੂ) - ਪੰਜਾਬ ਦੀ ਅਮੀਰ ਵਿਰਸੇ ਅਤੇ ਸਭਿਆਚਾਰਕ ਪ੍ਰੰਪਰਾ ਨੂੰ ਜਿਉਂਦਾ ਰੱਖਦਿਆਂ ਬਾਬਾ ਪਰਮਾਨੰਦ ਕੰਨਿਆ ਮਹਾਂ ਵਿਦਿਆਲਿਆ ਜਖੇਪਲ ਵਿਖੇ ਸਾਉਣ ਮਹੀਨੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਵਿੱਚ ਪੰਜਾਬੀ ਸਭਿਆਚਾਰ ਦੀ ਖ਼ੂਬਸੂਰਤ ਝਲਕ ਦੇਖਣ ਨੂੰ ਮਿਲੀ ।
ਜਖੇਪਲ, 10 ਅਗਸਤ (ਮੇਜਰ ਸਿੰਘ ਸਿੱਧੂ) - ਪੰਜਾਬ ਦੀ ਅਮੀਰ ਵਿਰਸੇ ਅਤੇ ਸਭਿਆਚਾਰਕ ਪ੍ਰੰਪਰਾ ਨੂੰ ਜਿਉਂਦਾ ਰੱਖਦਿਆਂ ਬਾਬਾ ਪਰਮਾਨੰਦ ਕੰਨਿਆ ਮਹਾਂ ਵਿਦਿਆਲਿਆ ਜਖੇਪਲ ਵਿਖੇ ਸਾਉਣ ਮਹੀਨੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਵਿੱਚ ਪੰਜਾਬੀ ਸਭਿਆਚਾਰ ਦੀ ਖ਼ੂਬਸੂਰਤ ਝਲਕ ਦੇਖਣ ਨੂੰ ਮਿਲੀ । ਸਮਾਗਮ ਦੀ ਸ਼ੁਰੂਆਤ ਕਰਦਿਆਂ ਕਾਲਜ ਪ੍ਰਿੰਸੀਪਲ ਸ਼੍ਰੀ ਦਰਸ਼ਨ ਖਾਨ ਨੇ ਵਿਦਿਆਰਥਣਾਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਪੰਜਾਬੀ ਸਭਿਆਚਾਰ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਸਾਡੇ ਆਪਸੀ ਭਾਈਚਾਰੇ ਅਤੇ ਰਵਾਇਤਾਂ ਨੂੰ ਮਜ਼ਬੂਤ ਕਰਦੇ ਹਨ। ਸਮਾਗਮ ਦੌਰਾਨ ਸਕੂਲ ਅਤੇ ਕਾਲਜ ਦੇ ਬੱਚਿਆਂ ਨੇ ਇਕੱਠਿਆਂ ਮਿਲ ਕੇ ਬਹੁਤ ਹੀ ਖ਼ੂਬਸੂਰਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਵਿਦਿਆਰਥਣਾਂ ਵੱਲੋਂ ਗਿੱਧਾ, ਭੰਗੜਾ, ਬੋਲੀਆਂ ਅਤੇ ਰਵਾਇਤੀ ਗੀਤ ਪੇਸ਼ ਕਰ ਕੇ ਮਾਹੌਲ ਨੂੰ ਪੂਰੀ ਤਰ੍ਹਾਂ ਰੰਗੀਨ ਬਣਾ ਦਿੱਤਾ ਗਿਆ। ਕੁੜੀਆਂ ਨੇ ਪੰਜਾਬੀ ਪਹਿਰਾਵੇ (ਸੂਟ, ਫੁਲਕਾਰੀ ਅਤੇ ਪਰੰਪਰਾਗਤ ਗਹਿਣਿਆਂ) ਵਿੱਚ ਸਭਿਆਚਾਰਕ ਰੰਗ ਬਿਖੇਰੇ। ਸਟਾਫ਼ ਦੇ ਵਿਸ਼ੇਸ਼ ਸਹਿਯੋਗ ਸਦਕਾ ਇਹ ਸਮਾਗਮ ਬਹੁਤ ਹੀ ਸਫਲ ਰਿਹਾ। ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਪ੍ਰੋਗਰਾਮ ਨੂੰ ਯਾਦਗਾਰ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਅੰਤ ਵਿੱਚ ਸਾਰਿਆਂ ਨੇ ਰਲ ਕੇ ਤੀਆਂ ਦੇ ਪਕਵਾਨਾਂ ਦਾ ਆਨੰਦ ਮਾਣਿਆ ਅਤੇ ਇਸ ਖ਼ੂਬਸੂਰਤ ਦਿਨ ਨੂੰ ਹਮੇਸ਼ਾ ਲਈ ਯਾਦਗਾਰ ਬਣਾ ਲਿਆ।