ਮੈਡੀਕਲ ਕੈਂਪ ਲਗਾਇਆ
ਭਵਾਨੀਗੜ੍ਹ, 11 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰਪਾਲ ਗਰਗ) - ਪਿੰਡ ਘਰਾਚੋਂ ਦੇ ਬਾਬਾ ਸਾਹਿਬ ਦਾਸ ਬਿਰਧ ਆਸ਼ਰਮ ਵਿਖੇ ਬਜ਼ੁਰਗਾਂ ਦੀ ਸਿਹਤ ਜਾਂਚ ਲਈ ਮੈਡੀਕਲ ਕੈਂਪ ਲਗਾਇਆ ਗਿਆ। ਇਸ ਦੌਰਾਨ ਮਨੋਰੋਗਾਂ ਦੇ ਮਾਹਿਰ ਡਾ.
ਭਵਾਨੀਗੜ੍ਹ, 11 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰਪਾਲ ਗਰਗ) - ਪਿੰਡ ਘਰਾਚੋਂ ਦੇ ਬਾਬਾ ਸਾਹਿਬ ਦਾਸ ਬਿਰਧ ਆਸ਼ਰਮ ਵਿਖੇ ਬਜ਼ੁਰਗਾਂ ਦੀ ਸਿਹਤ ਜਾਂਚ ਲਈ ਮੈਡੀਕਲ ਕੈਂਪ ਲਗਾਇਆ ਗਿਆ। ਇਸ ਦੌਰਾਨ ਮਨੋਰੋਗਾਂ ਦੇ ਮਾਹਿਰ ਡਾ. ਨਿਸ਼ਾਨ ਪ੍ਰਕਾਸ਼ ਵੱਲੋਂ ਆਸ਼ਰਮ ਵਿਖੇ ਰਹਿੰਦੇ ਮਨੋਰੋਗੀ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ। ਉਨ੍ਹਾਂ ਦੇ ਨਾਲ ਪਹੁੰਚੇ ਕੌਂਸਲਰ ਮੁਹੰਮਦ ਖ਼ਾਲਿਦ ਨੇ ਬਜ਼ੁਰਗਾਂ ਦੀ ਕੌਂਸਲਿੰਗ ਕਰਦਿਆਂ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਤੰਦਰੁਸਤ ਰਹਿਣ ਲਈ ਕਈ ਨੁਕਤੇ ਸਾਂਝੇ ਕੀਤੇ। ਲੋੜਵੰਦ ਬਜ਼ੁਰਗਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਡਾਕਟਰਾਂ ਦੀ ਟੀਮ ਨਾਲ ਪਹੁੰਚੇ ਫਾਰਮਾਸਿਸਟ ਵਿਸ਼ਾਲ ਕੁਮਾਰ ਨੇ ਬਜ਼ੁਰਗਾਂ ਦੀ ਜਾਂਚ ਕੀਤੀ। ਗੱਲਬਾਤ ਕਰਦਿਆਂ ਬਾਬਾ ਸਾਹਿਬ ਦਾਸ ਬਿਰਧ ਆਸ਼ਰਮ ਦੇ ਚੇਅਰਮੈਨ ਡਾ. ਅਵਿਨਾਸ਼ ਰਾਣਾ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਸਰਕਾਰੀ ਡਾਕਟਰਾਂ ਦੀ ਟੀਮ ਵੱਲੋਂ ਲਗਾਤਾਰ ਆਸ਼ਰਮ ਵਿਖੇ ਰਹਿੰਦੇ ਬਜ਼ੁਰਗਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਆਸ਼ਰਮ ਵਿਖੇ ਮਨੋਰੋਗਾਂ ਦੇ ਮਾਹਿਰ ਡਾਕਟਰ ਨਹੀਂ ਆਉਂਦੇ ਸਨ, ਪਰ ਜਦੋਂ ਇਸ ਸਬੰਧੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਗਰੂਰ ਡਾ. ਲਵਲੀਨ ਕੌਰ ਨੂੰ ਜਾਣੂ ਕਰਵਾਇਆ ਗਿਆ ਤਾਂ ਉਨ੍ਹਾਂ ਵੱਲੋਂ ਮਨੋਵਿਗਿਆਨਿਕ ਮਾਹਿਰਾਂ ਦੀ ਹਾਜ਼ਰੀ ਵੀ ਯਕੀਨੀ ਬਣਾਈ ਗਈ।ਡਾ. ਰਾਣਾ ਨੇ ਦੱਸਿਆ ਕਿ ਆਸ਼ਰਮ ਵਿਖੇ ਰਹਿੰਦੇ ਕਈ ਬਜ਼ੁਰਗ ਮਨੋਰੋਗਾਂ ਤੋਂ ਪੀੜਤ ਹਨ, ਕਿਉਂਕਿ ਆਪਣੇ ਘਰ ਅਤੇ ਪਰਿਵਾਰ ਤੋਂ ਦੂਰ ਰਹਿਣਾ ਬਜ਼ੁਰਗਾਂ ਲਈ ਸਭ ਤੋਂ ਵੱਧ ਕਸ਼ਟਦਾਇਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰੀਰਕ ਸਿਹਤ ਦੇ ਨਾਲ-ਨਾਲ ਬਜ਼ੁਰਗਾਂ ਦੀ ਮਾਨਸਿਕ ਸਿਹਤ ਦਾ ਧਿਆਨ ਰੱਖਣਾ ਵੀ ਬਹੁਤ ਜ਼ਰੂਰੀ ਹੈ।ਇਸ ਮੌਕੇ ਸੁਪਰਡੈਂਟ ਲਵ ਕਿਰਨ ਸ਼ਰਮਾ, ਅਰਸ਼ਵੀਰ ਸਿੰਘ, ਮਨਜੀਤ ਸਿੰਘ, ਰਾਜੂ ਨਟ, ਨੂਰ ਕੌਰ, ਮਨਜੀਤ ਸਿੰਘ, ਕਰਨੈਲ ਸਿੰਘ, ਪ੍ਰਦੀਪ ਸਿੰਘ ਤੋਂ ਇਲਾਵਾ ਆਸ਼ਰਮ ਦਾ ਸਮੂਹ ਸਟਾਫ਼ ਅਤੇ ਬਜ਼ੁਰਗ ਹਾਜ਼ਰ ਸਨ।