ਪੈਪਸੀਕੋ ਪਲਾਂਟ ਦੇ ਮਾਮਲੇ ਨੂੰ ਲੈ ਕੇ ਆਲੂ ਉਤਪਾਦਕ ਕਿਸਾਨਾਂ ਦੀ ਹੋਈ ਮੀਟਿੰਗ
13 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ, ਮਸਲੇ ਦਾ ਸੁਚੱਜੇ ਢੰਗ ਨਾਲ ਹੱਲ ਕਰਨ ਦੀ ਮੰਗ
ਭਵਾਨੀਗੜ੍ਹ, 11 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਚੰਨੋ ਵਿਖੇ ਗੁਰਦੁਆਰਾ ਸਾਹਿਬ ਵਿਖੇ ਆਲੂ ਉਤਪਾਦਕ ਕਿਸਾਨਾਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨ ਆਗੂਆਂ ਪਰਮਿੰਦਰ ਸਿੰਘ ਗਿੱਲ, ਸੁਖਵਿੰਦਰ ਸਿੰਘ, ਜਗਜੀਤ ਸਿੰਘ ਪੂਨੀਆ, ਗੁਰਜੀਤ ਸਿੰਘ, ਸਤਿਗੁਰ ਸਿੰਘ, ਗੁਰਵਿੰਦਰ ਸਿੰਘ, ਹਰਪਿੰਦਰ ਸਿੰਘ ਅਤੇ ਮਨਜੀਤ ਸਿੰਘ ਨੇ ਕਿਹਾ ਕਿ ਕੰਪਨੀ ਦੇ ਗੇਟ ਅੱਗੇ ਲਗਾਤਾਰ ਹੋ ਰਹੇ ਧਰਨਿਆਂ ਕਾਰਨ ਪ੍ਰਬੰਧਕ ਪ੍ਰੇਸ਼ਾਨ ਹੋ ਰਹੇ ਹਨ।
ਅ
ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਜ਼ਿਲ੍ਹਾ ਸੰਗਰੂਰ ਲਈ ਨਿਯੁਕਤ ਕੀਤੇ ਅਹੁਦੇਦਾਰ
12-08-2026
ਭਵਾਨੀਗੜ੍ਹ, 11 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਚੰਨੋ ਵਿਖੇ ਗੁਰਦੁਆਰਾ ਸਾਹਿਬ ਵਿਖੇ ਆਲੂ ਉਤਪਾਦਕ ਕਿਸਾਨਾਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨ ਆਗੂਆਂ ਪਰਮਿੰਦਰ ਸਿੰਘ ਗਿੱਲ, ਸੁਖਵਿੰਦਰ ਸਿੰਘ, ਜਗਜੀਤ ਸਿੰਘ ਪੂਨੀਆ, ਗੁਰਜੀਤ ਸਿੰਘ, ਸਤਿਗੁਰ ਸਿੰਘ, ਗੁਰਵਿੰਦਰ ਸਿੰਘ, ਹਰਪਿੰਦਰ ਸਿੰਘ ਅਤੇ ਮਨਜੀਤ ਸਿੰਘ ਨੇ ਕਿਹਾ ਕਿ ਕੰਪਨੀ ਦੇ ਗੇਟ ਅੱਗੇ ਲਗਾਤਾਰ ਹੋ ਰਹੇ ਧਰਨਿਆਂ ਕਾਰਨ ਪ੍ਰਬੰਧਕ ਪ੍ਰੇਸ਼ਾਨ ਹੋ ਰਹੇ ਹਨ। ਜਿਸ ਕਾਰਨ ਪਲਾਂਟ ਦੀਆਂ ਗਤੀਵਿਧੀਆਂ ਨੂੰ ਹੌਲੀ-ਹੌਲੀ ਘਟਾਇਆ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਜੇਕਰ ਧਰਨੇ ਇਸੇ ਤਰ੍ਹਾਂ ਜਾਰੀ ਰਹੇ ਤਾਂ ਭਵਿੱਖ ਵਿਚ ਪਲਾਂਟ ਨੂੰ ਬੰਦ ਕਰਕੇ ਕਿਸੇ ਹੋਰ ਥਾਂ ਤਬਦੀਲ ਕਰਨ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਕਿਸਾਨਾਂ ਨੇ ਕਿਹਾ ਕਿ ਪੈਪਸੀਕੋ ਕੰਪਨੀ ਨਾਲ ਇਲਾਕੇ ਦੇ ਵੱਡੀ ਗਿਣਤੀ ਵਿਚ ਆਲੂ ਉਤਪਾਦਕ ਕਿਸਾਨਾਂ ਦਾ ਕਾਰੋਬਾਰ ਜੁੜਿਆ ਹੋਇਆ ਹੈ ਅਤੇ ਭਵਾਨੀਗੜ੍ਹ ਟਰੱਕ ਯੂਨੀਅਨ ਸਮੇਤ ਹੋਰ ਵਰਗਾਂ ਦੇ ਵੀ ਕੰਪਨੀ ਨਾਲ ਵਪਾਰਕ ਸਬੰਧ ਹਨ। ਉਨ੍ਹਾਂ ਕਿਹਾ ਕਿ ਜੇਕਰ ਪਲਾਂਟ ਦੀ ਕਾਰਗੁਜ਼ਾਰੀ ਪ੍ਰਭਾਵਿਤ ਹੁੰਦੀ ਹੈ ਤਾਂ ਇਸ ਦਾ ਸਿੱਧਾ ਅਸਰ ਕਿਸਾਨਾਂ ਦੀ ਆਮਦਨ ਅਤੇ ਇਲਾਕੇ ਦੀ ਆਰਥਿਕਤਾ ’ਤੇ ਪੈ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਕੰਪਨੀ ਵੱਲੋਂ ਆਲੂ ਦਾ ਵਧੀਆ ਭਾਅ ਦਿੱਤਾ ਜਾਂਦਾ ਸੀ ਪਰ ਮੌਜੂਦਾ ਹਾਲਾਤ ਕਾਰਨ ਉਨ੍ਹਾਂ ਨੂੰ ਘੱਟ ਰੇਟ ਮਿਲ ਰਿਹਾ ਹੈ, ਜਿਸ ਕਾਰਨ ਆਲੂ ਉਤਪਾਦਕਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕੱਚੇ ਵਰਕਰਾਂ ਦੀਆਂ ਮੰਗਾਂ ਅਤੇ ਕੰਪਨੀ ਨਾਲ ਜੁੜੇ ਮਸਲੇ ਦਾ ਕਾਨੂੰਨੀ ਤੇ ਸੁਚੱਜੇ ਢੰਗ ਨਾਲ ਹੱਲ ਕਰਵਾਇਆ ਜਾਵੇ, ਤਾਂ ਜੋ ਕਿਸੇ ਵੀ ਧਿਰ ਦੇ ਹਿੱਤ ਪ੍ਰਭਾਵਿਤ ਨਾ ਹੋਣ। ਕਿਸਾਨਾਂ ਨੇ ਕਿਹਾ ਕਿ ਜੇਕਰ ਕੋਈ ਯੂਨੀਅਨ ਇਸ ਮਾਮਲੇ ਵਿਚ ਧੱਕੇਸ਼ਾਹੀ ਕਰਦੀ ਹੈ ਤਾਂ ਉਹ ਇਸ ਦਾ ਵਿਰੋਧ ਕਰਨਗੇ। ਮੀਟਿੰਗ ਦੌਰਾਨ ਆਲੂ ਉਤਪਾਦਕ ਕਿਸਾਨਾਂ ਵੱਲੋਂ 13 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕਰਦਿਆਂ ਅਗਲੇ ਸੰਘਰਸ਼ ਜਾਂ ਅੰਦੋਲਨ ਸਬੰਧੀ ਫੈਸਲਾ ਲੈ ਕੇ ਉਸ ਦੀ ਅਗਵਾਈ ਕਰੇਗੀ। ਇਸ ਮੌਕੇ ਗੁਰਜਿੰਦਰ ਸਿੰਘ ਚੰਨੋ, ਹਰਦੇਵ ਸਿੰਘ ਧੂਰੀ, ਹਰਪ੍ਰੀਤ ਸਿੰਘ ਮਾਨ, ਸੁਖਬੀਰ ਸਿੰਘ, ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਜੋਗਿੰਦਰ ਸਿੰਘ, ਗੁਰਦੀਪ ਸਿੰਘ ਅਤੇ ਕਰਨਵੀਰ ਸਿੰਘ ਮੁੱਲਾਂਪੁਰ ਆਦਿ ਹਾਜ਼ਰ ਸਨ।