11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਟਿੱਪਰ ਦੀ ਲਪੇਟ ’ਚ ਆਏ ਚਾਰ ਮੋਟਰਸਾਈਕਲ ਸਵਾਰਾਂ ’ਚੋਂ ਇੱਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ; ਡਰਾਈਵਰ ਮੌਕੇ ਤੋਂ ਫਰਾਰ

ਛਾਜਲੀ, 11 ਅਗਸਤ (ਅਜਾਇਬ ਸਿੰਘ ਨੀਲੋਵਾਲ) : ਇਲਾਕੇ ਵਿੱਚ ਕਥਿਤ ਤੌਰ ’ਤੇ ਬਿਨਾਂ ਰੋਕ-ਟੋਕ ਦੌੜ ਰਹੇ ਮਿੱਟੀ ਨਾਲ ਭਰੇ ਟਿੱਪਰਾਂ ਨੂੰ ਲੈ ਕੇ ਲੋਕਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਛਾਜਲੀ ਸਟੇਸ਼ਨ ਰੋਡ ਵੱਲੋਂ ਆ ਰਹੇ ਇੱਕ ਟਿੱਪਰ ਦੀ ਲਪੇਟ ਵਿੱਚ ਆ ਕੇ ਚਾਰ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ।

Ad Position 21
No active advertisement
ਅਜੀਤ ਡੈਸਕ 12-08-2026
ਛਾਜਲੀ, 11 ਅਗਸਤ (ਅਜਾਇਬ ਸਿੰਘ ਨੀਲੋਵਾਲ) : ਇਲਾਕੇ ਵਿੱਚ ਕਥਿਤ ਤੌਰ ’ਤੇ ਬਿਨਾਂ ਰੋਕ-ਟੋਕ ਦੌੜ ਰਹੇ ਮਿੱਟੀ ਨਾਲ ਭਰੇ ਟਿੱਪਰਾਂ ਨੂੰ ਲੈ ਕੇ ਲੋਕਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਛਾਜਲੀ ਸਟੇਸ਼ਨ ਰੋਡ ਵੱਲੋਂ ਆ ਰਹੇ ਇੱਕ ਟਿੱਪਰ ਦੀ ਲਪੇਟ ਵਿੱਚ ਆ ਕੇ ਚਾਰ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੋਧਾ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਹੰਬਲਵਾਸ ਜਖੇਪਲ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 65 ਸਾਲ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਪਟਿਆਲਾ ਦੇ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਹਾਦਸੇ ਵਿੱਚ ਲਭਪ੍ਰੀਤ ਸਿੰਘ ਪੁੱਤਰ ਮਿੱਠੂ ਸਿੰਘ, ਆਕਾਸ਼ਦੀਪ ਸਿੰਘ ਪੁੱਤਰ ਰਵੀ ਚੰਦ ਅਤੇ ਦਿਲਪ੍ਰੀਤ ਸਿੰਘ ਪੁੱਤਰ ਦਰਸ਼ਨ ਭਾਈ ਕੀ ਪਸੌਰ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮਾਈਨਿੰਗ ਨੂੰ ਲੈਕੇ ਵੀ ਲੋਕਾਂ ਨੇ ਚੁੱਕੇ ਸਵਾਲ : ਇਸ ਹਾਦਸੇ ਤੋਂ ਬਾਅਦ ਛਾਜਲੀ ਇਲਾਕੇ ਵਿੱਚ ਚੱਲ ਰਹੀ ਮਿੱਟੀ ਦੀ ਕਥਿਤ ਜਾਇਜ਼-ਨਾਜਾਇਜ਼ ਮਾਈਨਿੰਗ ਅਤੇ ਮਿੱਟੀ ਨਾਲ ਭਰੇ ਟਿੱਪਰਾਂ ਦੀ ਲਗਾਤਾਰ ਆਵਾਜਾਈ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਗਏ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਟਿੱਪਰ ਕਥਿਤ ਤੌਰ ’ਤੇ ਬਿਨਾਂ ਕਿਸੇ ਰੋਕ-ਟੋਕ ਦੇ ਆਉਂਦੇ-ਜਾਂਦੇ ਹਨ ਅਤੇ ਤੇਜ਼ ਰਫ਼ਤਾਰ ਨਾਲ ਚੱਲਣ ਵਾਲੇ ਇਨ੍ਹਾਂ ਭਾਰੀ ਵਾਹਨਾਂ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਖਤਰੇ ਵਿੱਚ ਪੈ ਰਹੀ ਹੈ।ਲੋਕਾਂ ਦਾ ਕਹਿਣਾ ਹੈ ਕਿ ਜੇਕਰ ਭਾਰੀ ਵਾਹਨਾਂ ਦੀ ਆਵਾਜਾਈ, ਮਾਈਨਿੰਗ ਗਤੀਵਿਧੀਆਂ ਅਤੇ ਟਿੱਪਰਾਂ ਦੀ ਰਫ਼ਤਾਰ ’ਤੇ ਸਮੇਂ ਸਿਰ ਸਖ਼ਤੀ ਨਾ ਕੀਤੀ ਗਈ ਤਾਂ ਭਵਿੱਖ ਵਿੱਚ ਹੋਰ ਵੱਡੇ ਹਾਦਸੇ ਵਾਪਰ ਸਕਦੇ ਹਨ। ਲੋਕਾਂ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਚੱਲ ਰਹੀ ਮਾਈਨਿੰਗ ਦੀ ਜਾਂਚ ਕਰਵਾਉਣ ਦੇ ਨਾਲ-ਨਾਲ ਮਿੱਟੀ ਵਾਲੇ ਟਿੱਪਰਾਂ ਦੇ ਦਸਤਾਵੇਜ਼ਾਂ, ਰੂਟ ਅਤੇ ਰਫ਼ਤਾਰ ਦੀ ਵੀ ਜਾਂਚ ਕੀਤੀ ਜਾਵੇ। ਡਰਾਈਵਰ ਮੌਕੇ ਤੋਂ ਫਰਾਰ, ਪੁਲਿਸ ਵੱਲੋਂ ਜਾਂਚ : ਇਸ ਸਬੰਧੀ ਥਾਣਾ ਛਾਜਲੀ ਦੇ ਸਹਾਇਕ ਇੰਸਪੈਕਟਰ ਖੁਸ਼ਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਹਾਦਸੇ ਵਿੱਚ ਸ਼ਾਮਲ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪੁਲਿਸ ਨੇ ਨਾਮਾਲੂਮ ਡਰਾਈਵਰ ਖ਼ਿਲਾਫ਼ ਧਾਰਾ 304-ਏ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਸੀ ਅਤੇ ਉਸ ਦੀ ਭਾਲ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਦਰਦਨਾਕ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਮਿੱਟੀ ਵਾਲੇ ਟਿੱਪਰਾਂ ਅਤੇ ਕਥਿਤ ਮਾਈਨਿੰਗ ਗਤੀਵਿਧੀਆਂ ਖ਼ਿਲਾਫ਼ ਕਿੰਨੀ ਸਖ਼ਤੀ ਦਿਖਾਉਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੈਪਸੀਕੋ ਪਲਾਂਟ ਦੇ ਮਾਮਲੇ ਨੂੰ ਲੈ ਕੇ ਆਲੂ ਉਤਪਾਦਕ ਕਿਸਾਨਾਂ ਦੀ ਹੋਈ ਮੀਟਿੰਗ 13 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ, ਮਸ...
Ad Position 24