ਰਾਜ ਪੱਧਰੀ ਰਗਬੀ ਚੈਂਪੀਅਨਸ਼ਿਪ : ਸੰਤ ਅਤਰ ਸਿੰਘ ਅਕਾਲ ਅਕੈਡਮੀ ਦੀ ਦਿਲਪ੍ਰੀਤ ਕੌਰ ਨੇ ਮਾਰੀ ਬਾਜ਼ੀ
ਸੰਗਰੂਰ, 11 ਅਗਸਤ (ਸੁਖਵਿੰਦਰ ਸਿੰਘ ਫੁੱਲ) - ਸੰਤ ਅਤਰ ਸਿੰਘ ਅਕਾਲ ਅਕੈਡਮੀ, ਮਸਤੂਆਣਾ ਸਾਹਿਬ ਦੀ ਹੋਣਹਾਰ ਵਿਦਿਆਰਥਣ ਦਿਲਪ੍ਰੀਤ ਕੌਰ (ਪੁੱਤਰੀ ਸਵ. ਸ.
ਸੰਗਰੂਰ, 11 ਅਗਸਤ (ਸੁਖਵਿੰਦਰ ਸਿੰਘ ਫੁੱਲ) - ਸੰਤ ਅਤਰ ਸਿੰਘ ਅਕਾਲ ਅਕੈਡਮੀ, ਮਸਤੂਆਣਾ ਸਾਹਿਬ ਦੀ ਹੋਣਹਾਰ ਵਿਦਿਆਰਥਣ ਦਿਲਪ੍ਰੀਤ ਕੌਰ (ਪੁੱਤਰੀ ਸਵ. ਸ. ਬੁੱਧ ਸਿੰਘ, ਵਾਸੀ ਪਿੰਡ ਉਭਾਵਾਲ ਨੇ ਰਾਜ ਪੱਧਰੀ ਰਗਬੀ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਅਕੈਡਮੀ ਅਤੇ ਪਿੰਡ ਦਾ ਨਾਮ ਪੂਰੇ ਸੂਬੇ ਵਿੱਚ ਰੌਸ਼ਨ ਕੀਤਾ ਹੈ। ਇਸ ਖੇਡ ਪ੍ਰਾਪਤੀ ਨਾਲ ਅਕੈਡਮੀ ਪਰਿਵਾਰ ਅਤੇ ਇਲਾਕੇ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਪ੍ਰਾਪਤੀ ‘ਤੇ ਚੇਅਰਮੈਨ ਸ. ਪਰਮਿੰਦਰ ਸਿੰਘ ਢੀਂਡਸਾ ਨੇ ਗੁਰਦੁਆਰਾ ਦਾਲਮ ਸਿੱਧਸਰ ਸਾਹਿਬ) ਵਿਖੇ ਜੇਤੂ ਖਿਡਾਰਨ ਦਿਲਪ੍ਰੀਤ ਕੌਰ ਨੂੰ ਮੈਡਲ ਅਤੇ ਸਿਰੋਪਾਓ ਬਖ਼ਸ਼ਿਸ਼ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਅਤੇ ਉਸ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕੇ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੀਆਂ ਧੀਆਂ ਖੇਡ ਮੈਦਾਨਾਂ ਵਿੱਚ ਰਾਜ ਪੱਧਰ ‘ਤੇ ਮੱਲਾਂ ਮਾਰ ਰਹੀਆਂ ਹਨ। ਸੰਸਥਾ ਹਮੇਸ਼ਾ ਅਜਿਹੇ ਹੋਣਹਾਰ ਖਿਡਾਰੀਆਂ ਦੇ ਨਾਲ ਖੜ੍ਹੀ ਹੈ ਅਤੇ ਖੇਡਾਂ ਦੇ ਖੇਤਰ ਵਿੱਚ ਬੁਲੰਦੀਆਂ ਛੂਹਣ ਲਈ ਬੱਚਿਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਅਕਾਲ ਕਾਲਜ ਕੌਂਸਲ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਨੇ ਜੇਤੂ ਖਿਡਾਰਨ, ਉਸ ਦੇ ਕੋਚ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਕੈਡਮੀ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਉੱਚ-ਪੱਧਰੀ ਸਹੂਲਤਾਂ ਅਤੇ ਉਤਸ਼ਾਹ ਦੇਣ ਲਈ ਹਮੇਸ਼ਾ ਵਚਨਬੱਧ ਹੈ। ਸਕੂਲ ਪ੍ਰਿੰਸੀਪਲ ਡਾ. ਵਿਜੈ ਪਲਾਹਾ, ਅਕਾਲ ਕਾਲਜ ਕੌਂਸਲ ਦੇ ਸਮੂਹ ਮੈਂਬਰ ਸਾਹਿਬਾਨ ਅਤੇ ਅਕੈਡਮੀ ਪਰਿਵਾਰ ਨੇ ਵੀ ਦਿਲਪ੍ਰੀਤ ਕੌਰ ਨੂੰ ਇਸ ਸ਼ਾਨਦਾਰ ਸਫ਼ਲਤਾ ‘ਤੇ ਲੱਖ-ਲੱਖ ਮੁਬਾਰਕਾਂ ਦਿੱਤੀਆਂ ਅਤੇ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।