ਨਗਰ ਕੀਰਤਨ 29 ਅਗਸਤ ਅਤੇ ਗੁਰਮਤਿ ਸਮਾਗਮ 30 ਨੂੰ
ਸੰਗਰੂਰ, 12 ਅਗਸਤ (ਸੁਖਵਿੰਦਰ ਸਿੰਘ ਫੁੱਲ) - ਛੇਵੇਂ ਪਾਤਿਸ਼ਾਹ ਅਤੇ ਪਹਿਲੀ ਪਾਤਸ਼ਾਹੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਮਦ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ ਹੋਣਗੇ। ਇਸ ਸਬੰਧ ਵਿੱਚ ਵਿਸ਼ੇਸ਼ ਮੀਟਿੰਗ ਰਾਜਿੰਦਰ ਸਿੰਘ ਮੈਨੇਜਰ ਦੀ ਅਗਵਾਈ ਅਤੇ ਭਾਈ ਭੁਪਿੰਦਰ ਸਿੰਘ ਭਲਵਾਨ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਿਗਰਾਨੀ ਹੇਠ ਹੋਈ।
ਸ
ਸਾਹਿਤਕਾਰਾਂ ਨੂੰ ਸਨਮਾਨਿਤ ਕਰਦੇ ਹੋਏ ਮੰਚ ਦੇ ਆਗੂ। ਤਸਵੀਰ-ਰਣਧੀਰ ਸਿੰਘ ਫੱਗੂਵਾਲਾ
ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ। ਤਸਵੀਰ – ਮੁਕੇਸ਼ ਕੁਮਾਰ
13-08-2026
ਸੰਗਰੂਰ, 12 ਅਗਸਤ (ਸੁਖਵਿੰਦਰ ਸਿੰਘ ਫੁੱਲ) - ਛੇਵੇਂ ਪਾਤਿਸ਼ਾਹ ਅਤੇ ਪਹਿਲੀ ਪਾਤਸ਼ਾਹੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਮਦ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ ਹੋਣਗੇ। ਇਸ ਸਬੰਧ ਵਿੱਚ ਵਿਸ਼ੇਸ਼ ਮੀਟਿੰਗ ਰਾਜਿੰਦਰ ਸਿੰਘ ਮੈਨੇਜਰ ਦੀ ਅਗਵਾਈ ਅਤੇ ਭਾਈ ਭੁਪਿੰਦਰ ਸਿੰਘ ਭਲਵਾਨ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਿਗਰਾਨੀ ਹੇਠ ਹੋਈ। ਜਿਸ ਵਿੱਚ ਸ਼ਹਿਰ ਅਤੇ ਇਲਾਕੇ ਦੀਆਂ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਕਮੇਟੀਆਂ ਅਤੇ ਸੰਸਥਾਵਾਂ ਦੇ ਨੁਮਾਇੰਦੇ ਅਤੇ ਪ੍ਰਚਾਰਕ ਸ਼ਾਮਲ ਹੋਏ। ਭਾਈ ਅਮਰਜੀਤ ਸਿੰਘ ਹੈੱਡ ਗ੍ਰੰਥੀ ਨੇ ਸਾਰਿਆਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਆਮਦ ਦਿਹਾੜੇ ਨੂੰ ਸਮਰਪਿਤ ਤੀਸਰਾ ਗੁਰਮਤਿ ਸਮਾਗਮ ਇਸ ਅਸਥਾਨ ਵਿਖੇ 28, 29 ਅਤੇ 30 ਅਗਸਤ ਨੂੰ ਕਰਵਾਏ ਜਾਣਗੇ। ਵੱਖ ਨੁਮਾਇੰਦਿਆਂ ਰਾਜਵਿੰਦਰ ਸਿੰਘ ਲੱਕੀ, ਹਰਪ੍ਰੀਤ ਸਿੰਘ ਪ੍ਰੀਤ, ਗੁਰਿੰਦਰ ਵੀਰ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਦਲਵੀਰ ਸਿੰਘ ਬਾਬਾ, ਹਰਭਜਨ ਸਿੰਘ ਭੱਟੀ, ਭੁਪਿੰਦਰ ਸਿੰਘ ਗਰੇਵਾਲ , ਇੰਦਰਪਾਲ ਸਿੰਘ ਖਾਲਸਾ, ਮੋਹਣ ਸਿੰਘ ਪ੍ਰਚਾਰਕ ਵੱਲੋਂ ਹੋਏ ਵਿਚਾਰ ਉਪਰੰਤ ਇਹ ਫੈਸਲਾ ਹੋਇਆ ਕਿ 29 ਅਗਸਤ ਨੂੰ ਸਵੇਰੇ 9 ਵਜੇ ਸੀ੍ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਨਾਨਕਿਆਣਾ ਸਾਹਿਬ ਤੋਂ ਆਰੰਭ ਹੋ ਕੇ ਨਾਨਕਿਆਣਾ ਚੌਕ, ਰਾਮਪੁਰਾ ਬਸਤੀ, ਹਰੀ ਪੁਰਾ, ਪੂਨੀਆ ਟਾਵਰ, ਗੁਰਦੁਆਰਾ ਸਾਹਿਬ ਮਹਿਲ ਮੁਬਾਰਕ, ਲਾਈਟਾਂ ਵਾਲਾ ਚੌਕ, ਪ੍ਰੇਮ ਬਸਤੀ, ਰੇਲਵੇ ਚੌਕ, ਸ਼ਹੀਦ ਭਗਤ ਸਿੰਘ ਚੌਕ ਤੋਂ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਮੁੱਖ ਪੜਾਅ ਹੋਵੇਗਾ। ਉਥੋਂ ਚੱਲ ਕੇ ਸੁਰਿੰਦਰ ਦੀ ਹੱਟੀ , ਛੋਟਾ ਚੌਕ, ਨਾਭਾ ਗੇਟ ਗੁਰਦੁਆਰਾ ਸ੍ਰੀ ਸ਼ਾਹੀ ਸਮਾਧਾਂ, ਗੁਰਦੁਆਰਾ ਸਾਹਿਬ ਕਿਸ਼ਨਪੁਰਾ ਤੋਂ ਵਾਪਸੀ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ। 30 ਅਗਸਤ ਦਿਨ ਐਤਵਾਰ ਸਵੇਰੇ ਸੀ੍ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਕਥਾ ਕੀਰਤਨ ਸਮਾਗਮ ਹੋਵੇਗਾ ਜਿਸ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਹਾਜ਼ਰੀ ਭਰਨਗੇ। ਇਸ ਸਮੇਂ ਵੱਖ ਵੱਖ ਪ੍ਬੰਧਾਂ ਲਈ ਸੇਵਾਵਾਂ ਦੀ ਵੰਡ ਕੀਤੀ ਗਈ। ਭਾਈ ਭੁਪਿੰਦਰ ਸਿੰਘ ਭਲਵਾਨ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਇਸ ਸਮਾਗਮ ਲਈ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਕਿਹਾ। ਰਾਜਿੰਦਰ ਸਿੰਘ ਮੈਨੇਜਰ ਨੇ ਦੱਸਿਆ ਕਿ ਇਸੇ ਸਬੰਧ ਵਿੱਚ ਸ਼ਹਿਰ ਦੀਆਂ ਸਮੂਹ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਤਿਆਰੀ ਮੀਟਿੰਗ ਅੱਜ 13 ਅਗਸਤ ਨੂੰ ਰਾਤ 8 ਵਜੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਸੁਨਾਮੀ ਗੇਟ ਸੰਗਰੂਰ ਵਿਖੇ ਰੱਖੀ ਗਈ। ਇਸ ਸਬੰਧੀ ਭੁਪਿੰਦਰ ਸਿੰਘ ਗਰੇਵਾਲ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਨੂੰ ਕੋਆਰਡੀਨੇਟਰ ਦੀ ਸੇਵਾ ਸੌਂਪੀ ਗਈ। ਇਸ ਮੌਕੇ ਤੇ ਉਪਰੋਕਤ ਤੋਂ ਇਲਾਵਾ ਭਾਈ ਸਤਵਿੰਦਰ ਸਿੰਘ ਗੁਰਦੁਆਰਾ ਸਾਹਿਬ ਰੋਗ ਨਿਵਾਰਨ ਸੁਨਾਮ, ਹਰਿੰਦਰਵੀਰ ਸਿੰਘ, ਅਜਮੇਰ ਸਿੰਘ ਫਤਿਹਗੜ੍ਹ ਛੰਨਾ, ਬਲਵੰਤ ਸਿੰਘ ਭਿੱਖੀ, ਗਿਆਨੀ ਮੇਵਾ ਸਿੰਘ, ਉਪਿੰਦਰਜੀਤ ਸਿੰਘ, ਪ੍ਰਿੰਸੀਪਲ ਹਰਦੇਵ ਸਿੰਘ ਭਲਵਾਨ, ਹਰਵਿੰਦਰ ਸਿੰਘ ਬਿੱਟੂ, ਗੁਰਸੇਵ ਸਿੰਘ ਪ੍ਰਚਾਰਕ, ਸਤਿਗੁਰ ਸਿੰਘ ਅਕਾਊਂਟੈਂਟ, ਭਾਈ ਹਰਪ੍ਰੀਤ ਸਿੰਘ ਗ੍ਰੰਥੀ, ਰਾਜਵੀਰ ਸਿੰਘ, ਜੀਵਨ ਸਿੰਘ ਕਵੀਸ਼ਰ, ਜਗਸੀਰ ਸਿੰਘ ਧੌਲਾ, ਤੇਜਪਾਲ ਸਿੰਘ, ਹਰਪ੍ਰੀਤ ਸਿੰਘ ਹੈਪੀ, ਗੁਰਸੇਵਕ ਸਿੰਘ, ਤਰਸਵੀਰ ਸਿੰਘ ਆਦਿ ਵੀ ਹਾਜ਼ਰ ਸਨ।