ਹਲਕਾ ਅਮਰਗੜ੍ਹ ਦੇ ਅੰਦਰ ਜੱਸੀ ਮੰਨਵੀਂ ਵੱਲੋਂ ‘ਟਕਸਾਲੀ ਅਕਾਲੀ ਕੇਡਰ’ ਨੂੰ ਲਾਮਬੰਦ ਕਰਨ ਦੀ ਮੁਹਿੰਮ ਤੇਜ਼
ਸੇਵਾ ਕੇਂਦਰ ਸੁਵਿਧਾਵਾਂ ਦੇਣ ਲਈ ਲਗਾਇਆ ਵਿਸ਼ੇਸ਼ ਕੈਂਪ
ਮਾਲੇਰਕੋਟਲਾ, 13 ਅਗਸਤ (ਮਨਜਿੰਦਰ ਸਿੰਘ ਸਰੌਦ)- ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡਾਂ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀਂ ਵੱਲੋਂ ਟਕਸਾਲੀ ਅਕਾਲੀ ਕੇਡਰ ਨੂੰ ਲਾਮਬੰਦ ਕਰਨ ਲਈ ਮੁਹਿੰਮ ਤੇਜ਼ੀ ਨਾਲ ਸ਼ੁਰੂ ਕਰ ਦਿੱਤੀ ਹੈ । ਪਿਛਲੇ ਸਮੇਂ ਤੋਂ ਅਕਾਲੀ ਆਗੂ ਜੱਸੀ ਮੰਨਵੀਂ ਵੱਲੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਅੰਦਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਨੂੰ ਹਲਕਾ ਪੱਧਰ ‘ਤੇ ਮਜ਼ਬੂਤ ਕਰਨ ਲਈ ਮੀਟਿੰਗਾਂ ਦਾ ਦੌਰ ਆਰੰਭ ਕੀਤਾ ਹੋਇਆ ਹੈ ।
ਮਾਲੇਰਕੋਟਲਾ, 13 ਅਗਸਤ (ਮਨਜਿੰਦਰ ਸਿੰਘ ਸਰੌਦ)- ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡਾਂ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀਂ ਵੱਲੋਂ ਟਕਸਾਲੀ ਅਕਾਲੀ ਕੇਡਰ ਨੂੰ ਲਾਮਬੰਦ ਕਰਨ ਲਈ ਮੁਹਿੰਮ ਤੇਜ਼ੀ ਨਾਲ ਸ਼ੁਰੂ ਕਰ ਦਿੱਤੀ ਹੈ । ਪਿਛਲੇ ਸਮੇਂ ਤੋਂ ਅਕਾਲੀ ਆਗੂ ਜੱਸੀ ਮੰਨਵੀਂ ਵੱਲੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਅੰਦਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਨੂੰ ਹਲਕਾ ਪੱਧਰ ‘ਤੇ ਮਜ਼ਬੂਤ ਕਰਨ ਲਈ ਮੀਟਿੰਗਾਂ ਦਾ ਦੌਰ ਆਰੰਭ ਕੀਤਾ ਹੋਇਆ ਹੈ । ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਲਕਾ ਅਮਰਗੜ੍ਹ ਦੇ ਅੰਦਰ ਫੇਰੀ ਤੋਂ ਬਾਅਦ ਟਕਸਾਲੀ ਅਕਾਲੀ ਕੇਡਰ ਦੇ ਅੰਦਰ ਨਵਾਂ ਉਤਸਾਹ ਪੈਦਾ ਹੁੰਦਾ ਵਿਖਾਈ ਦੇ ਰਿਹਾ ਹੈ । ਅਕਾਲੀ ਆਗੂ ਨੇ ਹਲਕੇ ਦੇ ਪਿੰਡਾਂ ਅੰਦਰ ਟਕਸਾਲੀ ਅਕਾਲੀ ਵਰਕਰਾਂ ਨਾਲ ਰਾਬਤਾ ਸਾਧਦਿਆਂ ਉਨ੍ਹਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਪੂਰੀ ਦ੍ਰਿੜਤਾ ਤੇ ਲਗਨ ਦੇ ਨਾਲ ਪਾਰਟੀ ਦੀ ਚੜ੍ਹਦੀ ਕਲਾ ਲਈ ਮੈਦਾਨ ਵਿੱਚ ਡਟ ਜਾਣ ਦਾ ਸੱਦਾ ਦਿੰਦਿਆਂ ਆਖਿਆ ਕਿ ਪੰਜਾਬ ਦੇ ਅੰਦਰ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਹੋਵੇਗੀ । ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਨਾਲ ਲਬਰੇਜ਼ ਹੈ ਤੇ ਸਾਡੇ ਪੁਰਖਿਆਂ ਵੱਲੋਂ ਆਪਣੇ ਘਰ-ਘਾਟ ਦੀ ਪ੍ਰਵਾਹ ਨਾ ਕਰਦਿਆਂ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕੀਤਾ । ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਅੱਗੇ ਆਈਏ । ਬੀਤੇ ਲੰਮੇਂ ਸਮੇਂ ਤੋਂ ਨੌਜਵਾਨ ਵਰਗ ਦੇ ਵਿੱਚ ਚੰਗੀ ਪੈਂਠ ਬਣਾ ਚੁੱਕੇ ਜੱਸੀ ਮੰਨਵੀਂ ਵੱਲੋਂ ਹਲਕਾ ਅਮਰਗੜ੍ਹ ਦੇ ਅੰਦਰ ਪੂਰੇ ਜਾਹੋ-ਜਲਾਲ ਦੇ ਤਹਿਤ ਸਰਗਰਮੀਆਂ ਵਿੱਢ ਕੇ ਹਲਕੇ ਦੇ ਬਹੁਤੇ ਪਿੰਡਾਂ ਨੂੰ ਕਵਰ ਕਰਕੇ ਅਗਲੀ ਰੂਪ-ਰੇਖਾ ਉਲੀਕਦਿਆਂ ਇੱਕ ਰਾਜਨੀਤਕ ਬਿਉਂਤਬੰਦੀ ਨਾਲ ਮੈਦਾਨ ਅੰਦਰ ਕੁੱਦ ਕੇ ਅਕਾਲੀ ਵਰਕਰਾਂ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਕਰਨ ਲਈ ਰਣਨੀਤੀ ਉਲੀਕੀ ਜਾ ਰਹੀ ਹੈ । ਬਿਨਾਂ ਸੱਕ ਨੌਜਵਾਨ ਆਗੂ ਵੱਲੋਂ ਹਲਕੇ ਦੇ ਪੁਰਾਣੇ ਟਕਸਾਲੀ ਵਰਕਰਾਂ ਨੂੰ ਆਪਣੇ ਨਾਲ ਤੋਰਨ ਦੇ ਲਈ ਪੂਰੀ ਮਿਹਨਤ ਦੇ ਨਾਲ ਸ਼ੁਰੂ ਕੀਤੀ ਮੁਹਿੰਮ ਦੀ ਗੂੰਜ ਜ਼ਰੂਰ ਸੁਣਾਈ ਦੇਣ ਲੱਗੀ ਹੈ। ਇਸ ਮੌਕੇ ਪਾਰਟੀ ਅਹੁਦੇਦਾਰਾਂ ਤੋਂ ਇਲਾਵਾ ਪੱਤਵੰਤੇ ਸੱਜਣ ਹਾਜ਼ਰ ਸਨ।