14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਰੀਡਰ ਰਾਜ ਕੁਮਾਰ ਪਦ-ਉੱਨਤ ਹੋ ਕੇ ਬਣੇ ਥਾਣੇਦਾਰ

ਧੂਰੀ, 12 ਅਗਸਤ (ਲਖਵੀਰ ਸਿੰਘ ਧਾਂਦਰਾ) - ਸਥਾਨਕ ਡੀ. ਐੱਸ.

Ad Position 21
No active advertisement
ਅਜੀਤ ਡੈਸਕ 14-08-2026
ਧੂਰੀ, 12 ਅਗਸਤ (ਲਖਵੀਰ ਸਿੰਘ ਧਾਂਦਰਾ) - ਸਥਾਨਕ ਡੀ.ਐੱਸ.ਪੀ. ਦਫ਼ਤਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਰੀਡਰ ਰਾਜ ਕੁਮਾਰ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਤਰੱਕੀ ਦਿੰਦਿਆਂ ਥਾਣੇਦਾਰ ਦੇ ਅਹੁਦੇ ‘ਤੇ ਪਦ-ਉੱਨਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਤਰੱਕੀ ਨਾਲ ਇਲਾਕੇ ਅਤੇ ਪੁਲਿਸ ਮਹਿਕਮੇ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਐੱਸ.ਐੱਸ.ਪੀ. ਸੰਗਰੂਰ ਡਾ. ਰਵਜੋਤ ਗਰੇਵਾਲ, ਕਪਤਾਨ ਪੁਲਿਸ ਦਵਿੰਦਰ ਅੱਤਰੀ ਅਤੇ ਰਾਜੇਸ਼ ਛਿੱਬਰ ਨੇ ਰਾਜ ਕੁਮਾਰ ਦੇ ਮੋਢਿਆਂ ‘ਤੇ ਸਟਾਰ ਲਗਾਉਣ ਦੀ ਰਸਮ ਨਿਭਾਈ। ਅਧਿਕਾਰੀਆਂ ਨੇ ਉਨ੍ਹਾਂ ਦੀ ਮਿਹਨਤ ਅਤੇ ਨਿਸ਼ਠਾ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਇਮਾਨਦਾਰੀ ਨਾਲ ਸੇਵਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਡੀ.ਐੱਸ.ਪੀ. ਧੂਰੀ ਗੁਰਪ੍ਰੀਤ ਸਿੰਘ ਨੇ ਨਵ-ਨਿਯੁਕਤ ਥਾਣੇਦਾਰ ਰਾਜ ਕੁਮਾਰ ਨੂੰ ਵਿਸ਼ੇਸ਼ ਤੌਰ ‘ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਰਾਜ ਕੁਮਾਰ ਨੇ ਹਮੇਸ਼ਾ ਆਪਣੀ ਡਿਊਟੀ ਪੂਰੀ ਤਨਦੇਹੀ, ਲਗਨ ਅਤੇ ਜਵਾਬਦੇਹੀ ਨਾਲ ਨਿਭਾਈ ਹੈ। ਇਸ ਮੌਕੇ ਸਮੂਹ ਸਟਾਫ਼ ਅਤੇ ਸਥਾਨਕ ਪੁਲਿਸ ਕਰਮਚਾਰੀਆਂ ਨੇ ਵੀ ਰਾਜ ਕੁਮਾਰ ਨੂੰ ਤਰੱਕੀ ਮਿਲਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਵਲੋਂ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਦੀ ਅਪੀਲ ਅਗਲੀ ਖ਼ਬਰ ਕਾਂਗਰਸ ਨੇ ਮਾਲੇਰਕੋਟਲਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਉਦਘਾਟਨ ਨੂੰ ਲੈ ਕੇ ਚੁੱਕੇ ਸਵਾਲ
Ad Position 24