14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

2027 ਦੀਆਂ ਚੋਣਾਂ ਲਈ ਅਕਾਲੀ ਦਲ ਨੇ ਕਮਰ ਕੱਸੀ, ਜਥੇਬੰਦੀ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰ

ਛਾਜਲੀ, 12 ਅਗਸਤ (ਅਜਾਇਬ ਸਿੰਘ ਨੀਲੋਵਾਲ) - ਨੇੜਲੇ ਪਿੰਡ ਸੰਗਤੀਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੀ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਜਥੇਬੰਦੀ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਬਾਬਾ ਕਰਮ ਸਿੰਘ ਸੂਬਾ ਸਕੱਤਰ ਦੇ ਗ੍ਰਹਿ ਵਿਖੇ ਸਰਕਲ ਜਥੇਦਾਰ ਬਿਕਰਮਜੀਤ ਸਿੰਘ ਵਿੱਕੀ ਛਾਜਲੀ ਦੀ ਨਿਗਰਾਨੀ ਹੇਠ ਹੋਈ।

Ad Position 21
No active advertisement
ਜੇਤੂ ਵਿਦਿਆਰਥੀ ਸਕੂਲ ਅਮਲੇ ਨਾਲ। ਤਸਵੀਰ: ਭੁੱਲਰ ਜ਼ੋਨ ਪੱਧਰੀ ਖੇਡਾਂ ’ਚ ਅਕੇਡੀਆ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ 14-08-2026
ਛਾਜਲੀ, 12 ਅਗਸਤ (ਅਜਾਇਬ ਸਿੰਘ ਨੀਲੋਵਾਲ) - ਨੇੜਲੇ ਪਿੰਡ ਸੰਗਤੀਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੀ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਜਥੇਬੰਦੀ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਬਾਬਾ ਕਰਮ ਸਿੰਘ ਸੂਬਾ ਸਕੱਤਰ ਦੇ ਗ੍ਰਹਿ ਵਿਖੇ ਸਰਕਲ ਜਥੇਦਾਰ ਬਿਕਰਮਜੀਤ ਸਿੰਘ ਵਿੱਕੀ ਛਾਜਲੀ ਦੀ ਨਿਗਰਾਨੀ ਹੇਠ ਹੋਈ। ਇਸ ਦੌਰਾਨ ਜਥੇਦਾਰ ਤੇਜਾ ਸਿੰਘ ਕਮਾਲਪੁਰ ਸੂਬਾ ਮੀਤ ਪ੍ਰਧਾਨ, ਅਮਰਜੀਤ ਸਿੰਘ ਛਾਜਲੀ (ਕੈਨੇਡਾ) ਸੂਬਾ ਮੀਤ ਪ੍ਰਧਾਨ ਅਤੇ ਰਾਮਪਾਲ ਸਿੰਘ ਬਹਿਣੀਵਾਲ ਜ਼ਿਲ੍ਹਾ ਪ੍ਰਧਾਨ ਸਮੇਤ ਕਈ ਆਗੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪਾਰਟੀ ਨੂੰ ਪਿੰਡ ਪੱਧਰ ਤੋਂ ਮਜ਼ਬੂਤ ਕਰਨ ਦੀ ਲੋੜ ਹੈ। ਇਸ ਲਈ ਬੂਥਾਂ ਤੋਂ ਲੈ ਕੇ ਸਰਕਲ ਅਤੇ ਜ਼ਿਲ੍ਹਾ ਪੱਧਰ ਤੱਕ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਵਰਗ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੀ ਆਵਾਜ਼ ਬਣਨਾ ਪਾਰਟੀ ਦੇ ਮੁੱਖ ਏਜੰਡੇ ਵਿੱਚ ਸ਼ਾਮਲ ਹੈ। ਇਸ ਦੌਰਾਨ ਕਿਸੇ ਹੋਰ ਪਾਰਟੀ ਨਾਲ ਸਮਝੌਤੇ ਸਬੰਧੀ ਪੁੱਛੇ ਸਵਾਲ ’ਤੇ ਆਗੂਆਂ ਨੇ ਕਿਹਾ ਕਿ ਪੰਥ ਹਿਤੈਸ਼ੀ ਪਾਰਟੀਆਂ ਨਾਲ ਏਕਤਾ ਦੀਆਂ ਸੰਭਾਵਨਾਵਾਂ ਲਈ ਦਰਵਾਜ਼ੇ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਮੰਨ ਕੇ ਆਪਣੀ ਜਥੇਬੰਦਕ ਸਰਗਰਮੀ ਅੱਗੇ ਵਧਾ ਰਹੀ ਹੈ। ਮੀਟਿੰਗ ਵਿੱਚ ਗੁਰਵਿੰਦਰ ਸਿੰਘ ਸੰਗਤੀਵਾਲਾ, ਮੁਖਤਿਆਰ ਸਿੰਘ ਸਿੱਧੂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਗੁਰਸੇਵਕ ਸਿੰਘ ਧਾਲੀਵਾਲ ਸੀਨੀਅਰ ਜ਼ਿਲ੍ਹਾ ਜਥੇਬੰਦਕ ਸਕੱਤਰ, ਸਿੰਦਰਪਾਲ ਸਿੰਘ ਸੂਚ, ਨਿੱਕਾ ਸਿੰਘ ਘੁਮਾਣ ਯੂਥ ਜ਼ਿਲ੍ਹਾ ਪ੍ਰਧਾਨ, ਭਗਵਾਨ ਸਿੰਘ ਢੰਡੋਲੀ, ਮਾਸਟਰ ਸ਼ਿਵਦਰਸ਼ਨ ਸਿੰਘ ਸਤੋਜ, ਗੁਰਚਰਨ ਸਿੰਘ ਢੀਂਡਸਾ, ਜਗਦੀਪ ਸਿੰਘ ਜੱਗੀ ਨੰਗਲਾ, ਵਾਹਿਗੁਰੂ ਸਿੰਘ ਨੰਗਲਾ ਸਮੇਤ ਹੋਰ ਆਗੂ ਹਾਜ਼ਰ ਸਨ। ਅੰਤ ਵਿੱਚ ਸਰਕਲ ਜਥੇਦਾਰ ਬਿਕਰਮਜੀਤ ਸਿੰਘ ਵਿੱਕੀ ਛਾਜਲੀ ਨੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਪੱਧਰ ’ਤੇ ਕੰਮ ਤੇਜ਼ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰਾਂ ਨੂੰ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਉਤਾਰਨ ਲਈ ਹੁਣ ਤੋਂ ਹੀ ਜਥੇਬੰਦੀ ਨੂੰ ਤਿਆਰ ਕੀਤਾ ਜਾਵੇ। ਸੀਨੀਅਰ ਆਗੂ ਰਣਧੀਰ ਸਿੰਘ ਸਮੂਰਾਂ ਨੇ ਮੰਚ ਸੰਚਾਲਨ ਦੀ ਜਿੰਮੇਵਾਰੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਧੂਰੀ ਪੁਲਿਸ ਦੀ ਵੱਡੀ ਕਾਰਵਾਈ, ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ 3 ਚੋਰ ਤੇ ਕਬਾੜੀਆ ਕਾਬੂ ਅਗਲੀ ਖ਼ਬਰ ਨੰਬਰਦਾਰ ਯੂਨੀਅਨ ਵਲੋਂ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਦੀ ਅਪੀਲ
Ad Position 24