ਸੂਬੇ ਅੰਦਰ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੋਵੇਗੀ -ਕਾਂਤਾ ਕੁਠਾਲਾ
ਮਲੇਰਕੋਟਲਾ, 13 ਅਗਸਤ (ਮਨਜਿੰਦਰ ਸਿੰਘ ਸਰੌਦ)-ਸੂਬੇ ਅੰਦਰ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੋਵੇਗੀ ਕਿਉਂਕਿ ਮੌਜੂਦਾ ਸਰਕਾਰ ਨੇ ਕਿਸੇ ਵੀ ਖੇਤਰ ਦੇ ਅੰਦਰ ਡੱਕਾ ਤੋੜ ਕੇ ਦੂਹਰਾ ਨਹੀਂ ਕੀਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਮਲੇਰਕੋਟਲਾ ਤੋਂ ਕਾਂਗਰਸ ਪਾਰਟੀ ਦੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਕਾਂਤਾ ਕੁਠਾਲਾ ਨੇ ਗੱਲਬਾਤ ਦੌਰਾਨ ਕੀਤਾ।
ਮ
ਮਲੇਰਕੋਟਲਾ ਵਿਖੇ ਗੱਲਬਾਤ ਕਰਦੇ ਹੋਏ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਕਾਂਤਾ ਕੁਠਾਲਾ। ਤਸਵੀਰ: ਸਰੌਦ
14-08-2026
ਮਲੇਰਕੋਟਲਾ, 13 ਅਗਸਤ (ਮਨਜਿੰਦਰ ਸਿੰਘ ਸਰੌਦ)-ਸੂਬੇ ਅੰਦਰ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੋਵੇਗੀ ਕਿਉਂਕਿ ਮੌਜੂਦਾ ਸਰਕਾਰ ਨੇ ਕਿਸੇ ਵੀ ਖੇਤਰ ਦੇ ਅੰਦਰ ਡੱਕਾ ਤੋੜ ਕੇ ਦੂਹਰਾ ਨਹੀਂ ਕੀਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਮਲੇਰਕੋਟਲਾ ਤੋਂ ਕਾਂਗਰਸ ਪਾਰਟੀ ਦੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਕਾਂਤਾ ਕੁਠਾਲਾ ਨੇ ਗੱਲਬਾਤ ਦੌਰਾਨ ਕੀਤਾ। ਬੀਬੀ ਕਾਂਤਾ ਕੁਠਾਲਾ ਨੇ ਆਖਿਆ ਕਿ ਪੰਜਾਬ ਦੇ ਅੰਦਰ ਜਦ ਕਾਂਗਰਸ ਪਾਰਟੀ ਦੀ ਸਰਕਾਰ ਸੀ ਤਾਂ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੀ ਅਗਵਾਈ ਹੇਠ ਵੱਡੇ ਪੱਧਰ ’ਤੇ ਵਿਕਾਸ ਕੀਤਾ ਗਿਆ ਪ੍ਰੰਤੂ ਮੌਜੂਦਾ ਸਰਕਾਰ ਸਮੇਂ ਕੋਈ ਵੀ ਕੰਮ ਸਹੀ ਢੰਗ ਨਾਲ ਨੇਪਰੇ ਨਹੀਂ ਚੜਿਆ। ਉਨ੍ਹਾਂ ਕਿਹਾ ਕਿ ਸਾਰੇ ਖੇਤਰਾਂ ਦੇ ਅੰਦਰ ਸਰਕਾਰ ਦੀ ਕਿਰਕਰੀ ਹੋ ਰਹੀ ਹੈ। ਬੀਤੇ ਦਿਨੀਂ ਕਾਂਗਰਸ ਦੀ ਮਲੇਰਕੋਟਲਾ ਰੈਲੀ ਲਈ ਉਨ੍ਹਾਂ ਨੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਆਖਿਆ ਕਿ ਵਰਕਰਾਂ ਨੇ ਉਨ੍ਹਾਂ ਦੇ ਇੱਕ ਸੁਨੇਹੇ ਤੇ ਰੈਲੀ ਵਿੱਚ ਪਹੁੰਚ ਕੇ ਉਨ੍ਹਾਂ ਦਾ ਮਾਣ ਵਧਾਇਆ ਹੈ। ਬੀਬਾ ਕਾਂਤਾ ਕੁਠਾਲਾ ਨੇ ਆਖਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਅੰਦਰ ਕਾਂਗਰਸ ਪਾਰਟੀ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਰਕਾਰ ਬਣਾਈ ਜਾਵੇਗੀ। ਇਸ ਮੌਕੇ ਕਈ ਵਰਕਰ ਹਾਜ਼ਰ ਸਨ।