13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਮਨ ਅਰੋੜਾ ਨੇ ਵੱਖ-ਵੱਖ ਪਿੰਡਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ

ਸੁਨਾਮ ਊਧਮ ਸਿੰਘ ਵਾਲਾ, 13 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਹਲਕੇ ਦੇ ਪਿੰਡ ਨਾਗਰਾ ਸਮੇਤ 29 ਪਿੰਡਾਂ ਵਿਚ 12. 60 ਕਰੋੜ ਰੁਪਏ ਦੀ ਲਾਗਤ ਵਾਲੇ 54 ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ।

Ad Position 21
No active advertisement
ਗ੍ਰਾਂਟਾਂ ਦੇ ਚੈੱਕ ਦਿੰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ। ਤਸਵੀਰ : ਭੁੱਲਰ 14-08-2026
ਸੁਨਾਮ ਊਧਮ ਸਿੰਘ ਵਾਲਾ, 13 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਹਲਕੇ ਦੇ ਪਿੰਡ ਨਾਗਰਾ ਸਮੇਤ 29 ਪਿੰਡਾਂ ਵਿਚ 12.60 ਕਰੋੜ ਰੁਪਏ ਦੀ ਲਾਗਤ ਵਾਲੇ 54 ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਪਿੰਡ ਨਾਗਰਾ ਵਿਖੇ 2.05 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਅਹਿਮ ਜਲ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਇਸ ਪ੍ਰੋਜੈਕਟ ਨਾਲ ਪਿੰਡ ਦੇ 758 ਘਰਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ।ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਲੋਕਾਂ ਨੇ ਜੋ ਭਰੋਸਾ ਅਤੇ ਪਿਆਰ ਦਿੱਤਾ ਹੈ, ਉਸ ਨੂੰ ਵਿਕਾਸ ਕਾਰਜਾਂ ਰਾਹੀਂ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਹਲਕੇ ਦੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਅਮਨ ਅਰੋੜਾ ਨੇ ਦੱਸਿਆ ਕਿ ਪਿੰਡ ਨਾਗਰਾ ਵਿਖੇ 2 ਕਰੋੜ 5 ਲੱਖ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਪ੍ਰੋਜੈਕਟ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਤਹਿਤ ਕਰੀਬ 17 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਜਾਵੇਗੀ ਅਤੇ 1.50 ਲੱਖ ਲੀਟਰ ਸਮਰੱਥਾ ਵਾਲੀ ਓਵਰਹੈੱਡ ਵਾਟਰ ਟੈਂਕੀ ਦਾ ਨਿਰਮਾਣ ਕੀਤਾ ਜਾਵੇਗਾ। ਇਸ ਨਾਲ ਪਿੰਡ ਦੇ 758 ਘਰਾਂ ਨੂੰ ਸਾਫ਼ ਅਤੇ ਮਿਆਰੀ ਪੀਣ ਵਾਲਾ ਪਾਣੀ ਉਪਲਬਧ ਹੋਵੇਗਾ।ਪਿੰਡ ਕਮੋਮਾਜਰਾ ਖ਼ੁਰਦ ਦੇ ਪੰਚਾਇਤ ਘਰ ਵਿਖੇ ਹੋਏ ਸਮਾਗਮ ਵਿਚ 7 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਸੰਬੰਧੀ ਗਰਾਂਟ ਦਿੱਤੀ ਗਈ। ਪਿੰਡ ਸੋਹੀਆਂ ਵਿਖੇ ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਪਿੰਡ ਦੁੱਗਾਂ ਵਿਖੇ ਨਵੇਂ ਬਣੇ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਪਿੰਡ ਕੁੰਨਰਾਂ ਦੇ ਪੰਚਾਇਤ ਘਰ ਵਿਖੇ ਹੋਏ ਸਮਾਗਮ ਵਿਚ 10 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੀ ਗਰਾਂਟ ਦਿੱਤੀ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਕੁਲਵਿੰਦਰ ਸਿੰਘ ਸਰਪੰਚ ਪਿੰਡ ਨਾਗਰਾ, ਅਮਨਦੀਪ ਸਿੰਘ ਸਰਪੰਚ ਪਿੰਡ ਕਮੋਮਾਜਰਾ ਖ਼ੁਰਦ, ਜਸ਼ਨਪ੍ਰੀਤ ਸਿੰਘ ਸਰਪੰਚ ਸੋਹੀਆ, ਕੁਲਦੀਪ ਸਿੰਘ ਸਰਪੰਚ ਪਿੰਡ ਦੁੱਗਾਂ, ਵਿੱਕੀ ਸਰਪੰਚ ਪਿੰਡ ਕੁੰਨਰਾਂ, ਰੁਪਿੰਦਰ ਕੌਰ ਸਰਪੰਚ,ਅਮਨਦੀਪ ਸਿੰਘ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਹਰਮੇਸ਼ ਸਿੰਘ ਬਲਾਕ ਸੰਮਤੀ ਮੈਂਬਰ, ਗੁਰਪ੍ਰੀਤ ਸਿੰਘ ਚੀਮਾਂ ਮੈਂਬਰ ਗ੍ਰਾਮ ਪੰਚਾਇਤ, ਗੁਰਪ੍ਰੀਤ ਸਿੰਘ ਔਲਖ ਮੈਂਬਰ ਗ੍ਰਾਮ ਪੰਚਾਇਤ, ਜਸਵਿੰਦਰ ਸਿੰਘ ਮੈਂਬਰ ਗ੍ਰਾਮ ਪੰਚਾਇਤ, ਰੇਖਾ ਰਾਣੀ ਮੈਂਬਰ ਗ੍ਰਾਮ ਪੰਚਾਇਤ, ਸੁਖਦੇਵ ਸਿੰਘ ਮੈਂਬਰ ਗ੍ਰਾਮ ਪੰਚਾਇਤ, ਵੱਖ-ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਪਿੰਡਾਂ ਦੇ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਜਿਦ ਖਾਨ ਦਾ ਸਹਿ- ਆਬਜ਼ਰਵਰ ਨਿਯੁਕਤ ਕੀਤਾ ਅਗਲੀ ਖ਼ਬਰ ਹਰਪਾਲ ਸਿੰਘ ਖਡਿਆਲ ਬਣੇ ਅਕਾਲੀ ਦਲ ਦੀ ਕਮੇਟੀ ਮੈਂਬਰ
Ad Position 24