14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪੈਪਸੀਕੋ ਵਲੋਂ ਸਮਝੌਤੇ ਦੀ ਉਲੰਘਣਾ ਖ਼ਿਲਾਫ਼ ਵਰਕਰਾਂ ਵਲੋਂ ਐੱਸ.ਡੀ.ਐੱਮ. ਦਫ਼ਤਰ ਅੱਗੇ ਨਾਅਰੇਬਾਜ਼ੀ

ਲਹਿਰਾਗਾਗਾ, 14 ਅਗਸਤ (ਅਸ਼ੋਕ ਗਰਗ)- ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਰਾਸ਼ਟਰੀ ਏਕਤਾ ਦਿਵਸ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਰਾਸ਼ਟਰੀ ਏਕਤਾ, ਅਖੰਡਤਾ ਅਤੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ।

Ad Position 21
No active advertisement
ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਮਹਿਮਾਨ। ਤਸਵੀਰ- ਅਸ਼ੋਕ ਗਰਗ 15-08-2026
ਲਹਿਰਾਗਾਗਾ, 14 ਅਗਸਤ (ਅਸ਼ੋਕ ਗਰਗ)- ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਰਾਸ਼ਟਰੀ ਏਕਤਾ ਦਿਵਸ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਰਾਸ਼ਟਰੀ ਏਕਤਾ, ਅਖੰਡਤਾ ਅਤੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ। ਪੁਲਿਸ ਸਾਂਝ ਕੇਂਦਰ ਦੇ ਸਹਾਇਕ ਥਾਣੇਦਾਰ ਹਰਪਾਲ ਸਿੰਘ ਅਤੇ ਕਾਂਸਟੇਬਲ ਦਿਲਸਾਂਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਸ਼ਟਰੀ ਏਕਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਆਪਸੀ ਭਾਈਚਾਰੇ, ਸਦਭਾਵਨਾ ਅਤੇ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਰੋਹਿਤ ਵਾਲੀਆ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੀ ਅਸਲ ਤਾਕਤ ਵਿਭਿੰਨਤਾ ਵਿੱਚ ਏਕਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੇ ਵਖਰੇਵਿਆਂ ਤੋਂ ਉੱਪਰ ਉੱਠ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਅਤੇ ਦੇਸ਼ ਦੀ ਏਕਤਾ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਵੀ ਯਾਦ ਕੀਤਾ ਗਿਆ। ਵੱਲਭ ਭਾਈ ਪਟੇਲ ਨੇ ਦੇਸ਼ ਦੀਆਂ ਰਿਆਸਤਾਂ ਨੂੰ ਇਕਜੁੱਟ ਕਰਕੇ ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਵਿੱਚ ਇਤਿਹਾਸਕ ਭੂਮਿਕਾ ਨਿਭਾਈ।ਸਮਾਗਮ ਦੇ ਅੰਤ ਵਿੱਚ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਦਾ ਸੰਦੇਸ਼ ਦਿੰਦਿਆਂ ਕਾਲਜ ਕੈਂਪਸ ਵਿੱਚ ਇੱਕ ਬੂਟਾ ਵੀ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਕੁਦਰਤ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ਼ਰਾਬ ਦੇ ਠੇਕੇਦਾਰਾਂ ਵਲੋਂ ਗੱਡੀਆਂ ਘੇਰਨ ਤੋਂ ਭੜਕੇ ਸਬਜ਼ੀ ਮੰਡੀ ਦੇ ਆੜ੍ਹਤੀਆਂ ਨੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਵਿਸ਼ਵ ਖ਼ੂਨਦਾਨ ਦਿਵਸ ਮੌਕੇ 50 ਤੋਂ ਵੱਧ ਵਾਰ ਖ਼ੂਨਦਾਨ ਕਰਨ ਵਾਲਿਆਂ ਦਾ ਸਨਮਾਨ
Ad Position 24