ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦੌਰਾਨ ਸੈਂਕੜੇ ਲੋਕਾਂ ਨੇ ਚੁੱਕਿਆ ਲਾਭ
ਕੌਹਰੀਆਂ, 14 ਅਗਸਤ (ਸੁਨੀਲ ਕੁਮਾਰ ਗਰਗ) - ਨੇੜਲੇ ਪਿੰਡ ਰਾਏਧਰਾਨਾ ਵਿਖੇ ਨੌਜਵਾਨ ਸਮਾਜ ਭਲਾਈ ਕਮੇਟੀ ਅਤੇ ਸ੍ਰੀ ਗੁੱਗਾ ਮੈੜੀ ਪ੍ਰਬੰਧਕ ਕਮੇਟੀ ਦੇ ਸਾਂਝੇ ਉੱਦਮ ਨਾਲ ਇੱਕ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਇਲਾਕੇ ਦੇ ਬਹੁਤ ਸਾਰੇ ਲੋਕਾਂ ਨੇ ਪਹੁੰਚ ਕੇ ਆਪਣੀ ਸਿਹਤ ਦੀ ਜਾਂਚ ਕਰਵਾਈ ਅਤੇ ਮੁਫ਼ਤ ਦਵਾਈਆਂ ਪ੍ਰਾਪਤ ਕੀਤੀਆਂ।
ਕੌਹਰੀਆਂ, 14 ਅਗਸਤ (ਸੁਨੀਲ ਕੁਮਾਰ ਗਰਗ) - ਨੇੜਲੇ ਪਿੰਡ ਰਾਏਧਰਾਨਾ ਵਿਖੇ ਨੌਜਵਾਨ ਸਮਾਜ ਭਲਾਈ ਕਮੇਟੀ ਅਤੇ ਸ੍ਰੀ ਗੁੱਗਾ ਮੈੜੀ ਪ੍ਰਬੰਧਕ ਕਮੇਟੀ ਦੇ ਸਾਂਝੇ ਉੱਦਮ ਨਾਲ ਇੱਕ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਇਲਾਕੇ ਦੇ ਬਹੁਤ ਸਾਰੇ ਲੋਕਾਂ ਨੇ ਪਹੁੰਚ ਕੇ ਆਪਣੀ ਸਿਹਤ ਦੀ ਜਾਂਚ ਕਰਵਾਈ ਅਤੇ ਮੁਫ਼ਤ ਦਵਾਈਆਂ ਪ੍ਰਾਪਤ ਕੀਤੀਆਂ।ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ। ਜਿਸ ਦੌਰਾਨ 182 ਮਰੀਜ਼ਾਂ ਨੇ ਅੱਖਾਂ ਦੀ ਜਾਂਚ ਕੀਤੀ। ਜਿਨ੍ਹਾਂ ਵਿੱਚੋਂ 10 ਲੋੜਵੰਦ ਮਰੀਜ਼ਾਂ ਦੇ ਮੁਫ਼ਤ ਅਪ੍ਰੇਸ਼ਨ ਲਈ ਚੋਣ ਕੀਤੀ ਗਈ।243 ਮਰੀਜ਼ਾਂ ਦੀ ਆਮ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ।ਦੰਦਾਂ ਦੀਆਂ ਬਿਮਾਰੀਆਂ ਦੀ ਜਾਂਚ ਕੀਤੀ।ਕੈਂਸਰ ਦੇ 30 ਮਰੀਜ਼ਾਂ ਦੀ ਕੈਂਸਰ ਸਬੰਧੀ ਸਕ੍ਰੀਨਿੰਗ/ਜਾਂਚ ਕੀਤੀ ਗਈ। ਇਸ ਮੌਕੇ ਐੱਸ.ਡੀ.ਐੱਮ. ਲਹਿਰਾ/ਮੂਣਕ ਰਾਕੇਸ਼ ਪ੍ਰਕਾਸ਼ ਗਰਗ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਕਮੇਟੀ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵੀ ਕਾਰਜ ਮਾਨਵਤਾ ਦੀ ਸੱਚੀ ਸੇਵਾ ਹਨ ਅਤੇ ਪਿੰਡਾਂ ਵਿੱਚ ਅਜਿਹੇ ਕੈਂਪ ਲੱਗਣ ਨਾਲ ਲੋੜਵੰਦ ਲੋਕਾਂ ਨੂੰ ਵੱਡੀ ਰਾਹਤ ਮਿਲਦੀ ਹੈ।ਕੈਂਪ ਨੂੰ ਸਫ਼ਲ ਬਣਾਉਣ ਵਿੱਚ ਨੌਜਵਾਨ ਸਮਾਜ ਭਲਾਈ ਕਮੇਟੀ ਅਤੇ ਸ੍ਰੀ ਗੁੱਗਾ ਮੈੜੀ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਦਾ ਵਿਸ਼ੇਸ਼ ਯੋਗਦਾਨ ਰਿਹਾ। ਕਮੇਟੀ ਮੈਂਬਰਾਂ ਨੇ ਆਏ ਹੋਏ ਮੁੱਖ ਮਹਿਮਾਨਾਂ, ਡਾਕਟਰਾਂ ਦੀ ਟੀਮ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਦੇ ਨੌਜਵਾਨ ਅਤੇ ਪਿੰਡ ਨਿਵਾਸੀ ਹਾਜ਼ਰ ਸਨ।