15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ਼ਹੀਦ ਭਾਈ ਮਨੀ ਸਿੰਘ ਕਾਲਜ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ’ਤੇ ਤੀਜਾ ਸਥਾਨ ਕੀਤਾ ਪ੍ਰਾਪਤ

ਲੌਂਗੋਵਾਲ, 14 ਅਗਸਤ (ਵਿਨੋਦ, ਖੰਨਾ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਲੌਂਗੋਵਾਲ ਜੋਨ ਦੀ ਅੰਡਰ-19 (ਮੁੰਡੇ) ਖੋ-ਖੋ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਜੇਤੂ ਟੀਮ ਵਿੱਚ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਦੇ 8 ਖਿਡਾਰੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 15-08-2026
ਲੌਂਗੋਵਾਲ, 14 ਅਗਸਤ (ਵਿਨੋਦ, ਖੰਨਾ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਲੌਂਗੋਵਾਲ ਜੋਨ ਦੀ ਅੰਡਰ-19 (ਮੁੰਡੇ) ਖੋ-ਖੋ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਜੇਤੂ ਟੀਮ ਵਿੱਚ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਦੇ 8 ਖਿਡਾਰੀਆਂ ਨੇ ਭਾਗ ਲਿਆ। ਇਨ੍ਹਾਂ ਖਿਡਾਰੀਆਂ ਨੇ ਮੁਕਾਬਲਿਆਂ ਦੌਰਾਨ ਆਪਣੀ ਖੇਡ ਕਾਬਲੀਅਤ, ਮਿਹਨਤ ਅਤੇ ਬਿਹਤਰੀਨ ਤਾਲਮੇਲ ਦਾ ਪ੍ਰਦਰਸ਼ਨ ਕਰਦਿਆਂ ਟੀਮ ਦੀ ਜਿੱਤ ਵਿੱਚ ਅਹਿਮ ਯੋਗਦਾਨ ਪਾਇਆ। ਖਿਡਾਰੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਲੌਂਗੋਵਾਲ ਜੋਨ ਦੀ ਟੀਮ ਜ਼ਿਲ੍ਹਾ ਪੱਧਰ ’ਤੇ ਤੀਜਾ ਸਥਾਨ ਹਾਸਲ ਕਰਨ ਵਿੱਚ ਸਫਲ ਰਹੀ। ਜੇਤੂ ਖਿਡਾਰੀਆਂ ਦੇ ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਨਮਾਨਿਤ ਕਰਦਿਆਂ ਭਵਿੱਖ ਵਿੱਚ ਵੀ ਖੇਡਾਂ ਦੇ ਖੇਤਰ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ’ਚ ਜਿਸਮ ਫਰੋਸੀ ਦਾ ਧੰਦਾ ਕਰਵਾਉਣ ਵਾਲੇ ਹੋਟਲ ਮਾਲਕ ਅਤੇ ਮੈਨੇਜਰ ਸਮੇਤ ਇੱਕ ਔਰਤ ਗ੍ਰਿਫ਼ਤਾਰ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ
Ad Position 24