ਬਾਬਾ ਗੰਡਾ ਸਿੰਘ ਸਕੂਲ ਲਾਂਗੜੀਆਂ ’ਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਅਮਰਗੜ੍ਹ, 14 ਅਗਸਤ (ਪਵਿੱਤਰ ਸਿੰਘ) - ਬਾਬਾ ਗੰਡਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਾਂਗੜੀਆਂ ‘ਚ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ।
ਅਮਰਗੜ੍ਹ, 14 ਅਗਸਤ (ਪਵਿੱਤਰ ਸਿੰਘ) - ਬਾਬਾ ਗੰਡਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਾਂਗੜੀਆਂ ‘ਚ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ।ਸਮਾਗਮ ‘ਚ ਚੇਅਰਮੈਨ ਅਨੁਜ ਸੂਦ, ਵਾਈਸ ਚੇਅਰਮੈਨ ਸ੍ਰੀਮਤੀ ਵੰਦਨਾ ਸੂਦ ਅਤੇ ਡਾਇਰੈਕਟਰ ਸੋਮਾਂਸ਼ੂ ਸੂਦ ਤੇ ਸਮਾਜ ਸੇਵੀ ਦੀਪਕ ਕੌੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਵੱਲੋਂ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਵਿਦਿਆਰਥਣਾਂ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਗਿੱਧੇ, ਬੋਲੀਆਂ ਅਤੇ ਲੋਕ-ਗੀਤਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ। ਸਮਾਗਮ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਡਾ. ਸੋਮ ਪ੍ਰਕਾਸ਼ ਵੱਲੋਂ ਮੁੱਖ ਮਹਿਮਾਨਾਂ, ਪ੍ਰਬੰਧਕ ਕਮੇਟੀ, ਅਧਿਆਪਕਾਂ, ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ ਗਿਆ। ਤੀਆਂ ਦਾ ਇਹ ਸਮਾਗਮ ਖੁਸ਼ੀਆਂ ਅਤੇ ਪੰਜਾਬੀ ਸੱਭਿਆਚਾਰ ਦੀਆਂ ਯਾਦਾਂ ਛੱਡਦਾ ਹੋਇਆ ਸੰਪੰਨ ਹੋਇਆ। ਇਸ ਮੌਕੇ ਵਾਈਸ ਪ੍ਰਧਾਨ ਸ੍ਰੀਮਤੀ ਵਿਸ਼ਾਲ ਸਰਮਾਂ, ਕੌਂਸਲਰ ਪਰਮਿੰਦਰ ਕੌਰ, ਗੁਰਵੀਰ ਸਿੰਘ, ਸੰਦੀਪ ਕੌੜਾ, ਵਾਈਸ ਪ੍ਰਿੰਸੀਪਲ ਜਗਤਾਰ ਸਿੰਘ ਅਤੇ ਡਿਪਟੀ ਸੁਪਰਡੰਟ ਕਮਲਜੀਤ ਸਿੰਘ ਸ਼ੇਰਗਿੱਲ ਸਮੇਤ ਸਟਾਫ਼ ਹਾਜ਼ਰ ਸੀ।