15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ਉੱਤੇ ਹਮਲੇ ਦੀ ਸਖ਼ਤ ਨਿੰਦਾ

ਸ਼ੇਰਪੁਰ, 14 ਅਗਸਤ (ਮੇਘ ਰਾਜ ਜੋਸ਼ੀ)–ਮਹਿਲ ਕਲਾਂ ਵਿਧਾਨ ਸਭਾ ਹਲਕੇ ਵਿੱਚ ਬਲਾਕ ਸੰਮਤੀ ਸ਼ੇਰਪੁਰ ਦੇ ਚੇਅਰਮੈਨ ਚਰਨ ਸਿੰਘ ਖੇੜੀ ਦੀਆਂ ਵਧਦੀਆਂ ਸਿਆਸੀ ਸਰਗਰਮੀਆਂ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਪਿਛਲੇ ਕੁਝ ਦਿਨਾਂ ਤੋਂ ਉਹ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨਾਲ ਰਾਬਤਾ ਕਾਇਮ ਕਰਦੇ ਅਤੇ ਸਮਾਜਿਕ ਤੇ ਵਿਕਾਸ ਸਬੰਧੀ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਦੇ ਨਜ਼ਰ ਆ ਰਹੇ ਹਨ।

Ad Position 21
No active advertisement
ਆਦਰਸ਼ ਸਕੂਲ ਐਸੋਸੀਏਸ਼ਨ ਦੇ ਆਗੂ ਕਿਸਾਨ ਯੂਨੀਅਨ ਏਕਤਾ (ਉਗਰਾਹਾ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਨਾਲ ਮੀਟਿੰਗ ਕਰਨ ਸਮੇਂ। ਤਸਵੀਰ : ਗੁਰਜੀਤ ਸਿੰਘ ਚਹਿਲ 15-08-2026
ਸ਼ੇਰਪੁਰ, 14 ਅਗਸਤ (ਮੇਘ ਰਾਜ ਜੋਸ਼ੀ)–ਮਹਿਲ ਕਲਾਂ ਵਿਧਾਨ ਸਭਾ ਹਲਕੇ ਵਿੱਚ ਬਲਾਕ ਸੰਮਤੀ ਸ਼ੇਰਪੁਰ ਦੇ ਚੇਅਰਮੈਨ ਚਰਨ ਸਿੰਘ ਖੇੜੀ ਦੀਆਂ ਵਧਦੀਆਂ ਸਿਆਸੀ ਸਰਗਰਮੀਆਂ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਪਿਛਲੇ ਕੁਝ ਦਿਨਾਂ ਤੋਂ ਉਹ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨਾਲ ਰਾਬਤਾ ਕਾਇਮ ਕਰਦੇ ਅਤੇ ਸਮਾਜਿਕ ਤੇ ਵਿਕਾਸ ਸਬੰਧੀ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇਲਾਕੇ ਦੇ ਕਈ ਆਗੂਆਂ ਅਤੇ ਸਮਰਥਕਾਂ ਵੱਲੋਂ ਚਰਨ ਸਿੰਘ ਖੇੜੀ ਨੂੰ ਆਮ ਆਦਮੀ ਪਾਰਟੀ ਵੱਲੋਂ ਮਹਿਲ ਕਲਾਂ ਹਲਕੇ ਦੀ ਸੰਭਾਵੀ ਦਾਅਵੇਦਾਰੀ ਨਾਲ ਜੋੜਦੀਆਂ ਪੋਸਟਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਕੁਝ ਪੋਸਟਾਂ ਵਿੱਚ ਉਨ੍ਹਾਂ ਦੀ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨਾਲ ਤਸਵੀਰ ਵੀ ਸਾਂਝੀ ਕੀਤੀ ਗਈ ਹੈ, ਜਿਸ ਕਾਰਨ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ। ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਚਰਨ ਸਿੰਘ ਖੇੜੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਰੀਬੀ ਸਾਥੀਆਂ ਵਿੱਚ ਗਿਣੇ ਜਾਂਦੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਦੇ ਓਐਸਡੀ ਸੁਖਬੀਰ ਸਿੰਘ ਸੁੱਖੀ ਨਾਲ ਵੀ ਉਨ੍ਹਾਂ ਦੇ ਨੇੜਲੇ ਸਬੰਧ ਦੱਸੇ ਜਾਂਦੇ ਹਨ, ਜਿਸ ਕਰਕੇ ਉਨ੍ਹਾਂ ਦੀਆਂ ਸਰਗਰਮੀਆਂ ਨੂੰ ਵਿਸ਼ੇਸ਼ ਅਹਿਮੀਅਤ ਨਾਲ ਦੇਖਿਆ ਜਾ ਰਿਹਾ ਹੈ। ਭਾਵੇਂ ਆਮ ਆਦਮੀ ਪਾਰਟੀ ਵੱਲੋਂ ਮਹਿਲ ਕਲਾਂ ਹਲਕੇ ਲਈ ਕਿਸੇ ਵੀ ਉਮੀਦਵਾਰ ਜਾਂ ਦਾਅਵੇਦਾਰ ਬਾਰੇ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ, ਪਰ ਚਰਨ ਸਿੰਘ ਖੇੜੀ ਦੀ ਲਗਾਤਾਰ ਸਰਗਰਮੀ ਅਤੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਚਰਚਾਵਾਂ ਨੇ ਮਹਿਲ ਕਲਾਂ ਦੀ ਸਿਆਸਤ ਨੂੰ ਨਵਾਂ ਮੋੜ ਦੇ ਦਿੱਤਾ ਹੈ। ਇਸ ਸਬੰਧੀ ਜਦੋਂ ਚੇਅਰਮੈਨ ਚਰਨ ਸਿੰਘ ਖੇੜੀ ਨਾਲ ਗੱਲ ਕੀਤੀ ਉਹਨਾਂ ਕਿਹਾ ਕਿ ਉਹ ਹਲਕੇ ‘ਚ ਸੇਵਾ ਪਹਿਲਾਂ ਵੀ ਕਰਦੇ ਆ ਰਹੇ ਹਨ ਅਤੇ ਅੱਗੇ ਵੀ ਕਰਦੇ ਰਹਿਣਗੇ ਮਹਿਲ ਕਲਾਂ ਤੋਂ ਚੋਣ ਲੜਨ ਸਬੰਧੀ ਉਹਨਾਂ ਕਿਹਾ ਕਿ ਉਹ ਪਾਰਟੀ ਦੇ ਨਾਲ ਹਨ ਜਿਵੇਂ ਪਾਰਟੀ ਦਾ ਹੁਕਮ ਹੋਵੇਗਾ ਉਹ ਉਵੇਂ ਹੀ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਮਾਲੇਰਕੋਟਲਾ ਸ਼ੂਟਿੰਗ ਅਕੈਡਮੀ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਸੰਪੰਨ ਅਗਲੀ ਖ਼ਬਰ ਬਾਬਾ ਗੰਡਾ ਸਿੰਘ ਸਕੂਲ ਲਾਂਗੜੀਆਂ ’ਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
Ad Position 24