15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਮਾਲੇਰਕੋਟਲਾ ਸ਼ੂਟਿੰਗ ਅਕੈਡਮੀ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਸੰਪੰਨ

ਮਾਲੇਰਕੋਟਲਾ, 14 ਅਗਸਤ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਮਾਲੇਰਕੋਟਲਾ ਸ਼ੂਟਿੰਗ ਅਕੈਡਮੀ ਵਿਖੇ ਪਹਿਲੇ ਜ਼ਿਲ੍ਹਾ ਪੱਧਰੀ ਮੁਕਾਬਲੇ ਦੀ ਸੰਪੰਨਤਾ ਦੌਰਾਨ ਪ੍ਰਫੈਕਟ ਸ਼ੂਟਿੰਗ ਅਕੈਡਮੀ ਵਿਖੇ ਲੜਕੇ ਤੇ ਲੜਕੀਆਂ ਲਈ ਪਹਿਲੀ ਜ਼ਿਲ੍ਹਾ ਪੱਧਰੀ 10 ਮੀਟਰ ਏਅਰ ਪਿਸਟਲ ਸ਼ੂਟਿੰਗ ਪ੍ਰਤੀਯੋਗਤਾ ਦਾ ਸ਼ਾਨਦਾਰ ਆਯੋਜਨ ਕੀਤਾ । ਇਸ ਮੁਕਾਬਲੇ ਵਿੱਚ ਇਲਾਕੇ ਦੇ ਉੱਭਰਦੇ ਹੋਏ ਨਿਸ਼ਾਨੇਬਾਜ਼ਾਂ ਨੇ ਆਪਣੀ ਨਿਸ਼ਾਨੇਬਾਜ਼ੀ ਦਾ ਵਧੀਆ ਪ੍ਰਦਰਸ਼ਨ ਕੀਤਾ ।

Ad Position 21
No active advertisement
ਅਜੀਤ ਡੈਸਕ 15-08-2026
ਮਾਲੇਰਕੋਟਲਾ, 14 ਅਗਸਤ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਮਾਲੇਰਕੋਟਲਾ ਸ਼ੂਟਿੰਗ ਅਕੈਡਮੀ ਵਿਖੇ ਪਹਿਲੇ ਜ਼ਿਲ੍ਹਾ ਪੱਧਰੀ ਮੁਕਾਬਲੇ ਦੀ ਸੰਪੰਨਤਾ ਦੌਰਾਨ ਪ੍ਰਫੈਕਟ ਸ਼ੂਟਿੰਗ ਅਕੈਡਮੀ ਵਿਖੇ ਲੜਕੇ ਤੇ ਲੜਕੀਆਂ ਲਈ ਪਹਿਲੀ ਜ਼ਿਲ੍ਹਾ ਪੱਧਰੀ 10 ਮੀਟਰ ਏਅਰ ਪਿਸਟਲ ਸ਼ੂਟਿੰਗ ਪ੍ਰਤੀਯੋਗਤਾ ਦਾ ਸ਼ਾਨਦਾਰ ਆਯੋਜਨ ਕੀਤਾ । ਇਸ ਮੁਕਾਬਲੇ ਵਿੱਚ ਇਲਾਕੇ ਦੇ ਉੱਭਰਦੇ ਹੋਏ ਨਿਸ਼ਾਨੇਬਾਜ਼ਾਂ ਨੇ ਆਪਣੀ ਨਿਸ਼ਾਨੇਬਾਜ਼ੀ ਦਾ ਵਧੀਆ ਪ੍ਰਦਰਸ਼ਨ ਕੀਤਾ । ਇਸ ਪ੍ਰਤੀਯੋਗਤਾ ਵਿੱਚ ਭੂਪਿੰਦਰਾ ਗਲੋਬਲ ਸਕੂਲ ਦੇ ਹੋਣਹਾਰ ਖਿਡਾਰੀ ਇਮਰਾਨ ਖਾਨ ਨੇ ਸਰਵੋਤਮ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਸੋਨ ਤਗਮਾ ਜਿੱਤਿਆ । ਇਸ ਦੇ ਨਾਲ ਹੀ ਗੁਰਸੰਤ ਨੇ ਮੁਕਾਬਲੇ ਵਿੱਚ ਦੂਜਾ ਸਥਾਨ ਮੱਲ ਕੇ ਸਿਲਵਰ ਮੈਡਲ ਹਾਸਲ ਕੀਤਾ, ਜਦੋਂ ਕਿ ਜੌਨ ਸੇਠ ਤੀਜੇ ਸਥਾਨ ‘ਤੇ ਰਹੇ ਤੇ ਬ੍ਰੌਂਜ ਮੈਡਲ ਆਪਣੇ ਨਾਮ ਕੀਤਾ । ਪ੍ਰਫੈਕਟ ਸ਼ੂਟਿੰਗ ਅਕੈਡਮੀ ਦੇ ਮੁੱਖ ਕੋਚ ਮੁਹੰਮਦ ਅਜ਼ਮਲ ਨੇ ਜੇਤੂ ਖਿਡਾਰੀਆਂ ਨੂੰ ਟਰਾਫੀ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ । ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਕੋਚ ਮੁਹੰਮਦ ਅਜ਼ਮਲ ਨੇ ਕਿਹਾ ਕਿ ਮਾਲੇਰਕੋਟਲਾ ਵਿੱਚ ਸ਼ੂਟਿੰਗ ਖੇਡ ਦਾ ਭਵਿੱਖ ਬਹੁਤ ਉੱਜਵਲ ਹੈ । ਅਕੈਡਮੀ ਦੇ ਬੱਚੇ ਲਗਾਤਾਰ ਸਖ਼ਤ ਮਿਹਨਤ ਕਰ ਰਹੇ ਹਨ ਤੇ ਆਉਣ ਵਾਲੇ ਸਮੇਂ ਵਿੱਚ ਰਾਜ ਤੇ ਰਾਸ਼ਟਰੀ ਪੱਧਰ ‘ਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ । ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀ ਇਮਰਾਨ ਖਾਨ ਨੇ ਆਪਣੀ ਇਸ ਸਫਲਤਾ ਦਾ ਸਿਹਰਾ ਆਪਣੇ ਕੋਚ ਦੀ ਯੋਗ ਅਗਵਾਈ ਤੇ ਪਰਿਵਾਰ ਦੇ ਸਹਿਯੋਗ ਨੂੰ ਦਿੱਤਾ । ਇਸ ਮੌਕੇ ਖਿਡਾਰੀਆਂ ਤੋਂ ਇਲਾਵਾ ਖੇਡ ਪ੍ਰੇਮੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਧਰਤੀ ਨੂੰ ਹਰਿਆ-ਭਰਿਆ ਬਣਾਉਣ ਦਾ ਵੱਡਾ ਉਪਰਾਲਾ ਅਗਲੀ ਖ਼ਬਰ ਸੁਖਬੀਰ ਉੱਤੇ ਹਮਲੇ ਦੀ ਸਖ਼ਤ ਨਿੰਦਾ
Ad Position 24