15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਛਾਜਲੀ ਵਿਖੇ ਵਿਸ਼ਾਲ ਮੈਡੀਕਲ ਕੈਂਪ

ਛਾਜਲੀ, 14 ਅਗਸਤ (ਅਜਾਇਬ ਸਿੰਘ ਨੀਲੋਵਾਲ) - ਗੁਰੂ ਤੇਗ ਬਹਾਦਰ ਪਬਲਿਕ ਸਕੂਲ ਛਾਜਲੀ ਵਿਖੇ ਵਿਦਿਆਰਥੀਆਂ, ਸਕੂਲ ਸਟਾਫ਼ ਅਤੇ ਇਲਾਕਾ ਵਾਸੀਆਂ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦਿਆਂ ਮੈਡੀਸਿਟੀ ਹਸਪਤਾਲ, ਸਾਂਝ ਆਈਜ਼ ਕੇਅਰ ਅਤੇ ਨੀਲ ਕੰਠ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵਿਦਿਆਰਥੀਆਂ, ਸਟਾਫ਼ ਅਤੇ ਇਲਾਕਾ ਵਾਸੀਆਂ ਦੀ ਸਿਹਤ ਦੀ ਜਾਂਚ ਕਰਕੇ ਲੋੜ ਅਨੁਸਾਰ ਡਾਕਟਰੀ ਸਲਾਹ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 15-08-2026
ਛਾਜਲੀ, 14 ਅਗਸਤ (ਅਜਾਇਬ ਸਿੰਘ ਨੀਲੋਵਾਲ) - ਗੁਰੂ ਤੇਗ ਬਹਾਦਰ ਪਬਲਿਕ ਸਕੂਲ ਛਾਜਲੀ ਵਿਖੇ ਵਿਦਿਆਰਥੀਆਂ, ਸਕੂਲ ਸਟਾਫ਼ ਅਤੇ ਇਲਾਕਾ ਵਾਸੀਆਂ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦਿਆਂ ਮੈਡੀਸਿਟੀ ਹਸਪਤਾਲ, ਸਾਂਝ ਆਈਜ਼ ਕੇਅਰ ਅਤੇ ਨੀਲ ਕੰਠ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵਿਦਿਆਰਥੀਆਂ, ਸਟਾਫ਼ ਅਤੇ ਇਲਾਕਾ ਵਾਸੀਆਂ ਦੀ ਸਿਹਤ ਦੀ ਜਾਂਚ ਕਰਕੇ ਲੋੜ ਅਨੁਸਾਰ ਡਾਕਟਰੀ ਸਲਾਹ ਦਿੱਤੀ ਗਈ। ਸਕੂਲ ਦੀ ਪ੍ਰਿੰਸੀਪਲ ਬੀਬੀ ਪਰਮੀਤ ਕੌਰ ਨੇ ਕਿਹਾ ਕਿ ਸਿੱਖਿਆ ਸਕੱਤਰ ਇੰਜੀਨੀਅਰ ਸੁਖਵਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਬੱਚਿਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਦਾ ਧਿਆਨ ਰੱਖਣਾ ਵੀ ਸਕੂਲ ਦੀ ਅਹਿਮ ਜ਼ਿੰਮੇਵਾਰੀ ਹੈ। ਕੈਂਪ ਦੌਰਾਨ ਡਾਕਟਰਾਂ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਿਹਤਮੰਦ ਜੀਵਨ-ਸ਼ੈਲੀ, ਸਫ਼ਾਈ, ਸੰਤੁਲਿਤ ਖੁਰਾਕ ਅਤੇ ਸਮੇਂ-ਸਿਰ ਸਿਹਤ ਜਾਂਚ ਕਰਵਾਉਣ ਸਬੰਧੀ ਜਾਗਰੂਕ ਕੀਤਾ ਗਿਆ। ਪ੍ਰਿੰਸੀਪਲ ਨੇ ਕਿਹਾ ਕਿ ਅੱਜ ਦੇ ਬੱਚੇ ਹੀ ਕੱਲ੍ਹ ਦੇ ਦੇਸ਼ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਨੂੰ ਤੰਦਰੁਸਤ ਰੱਖਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਗੁਰੂ ਗ੍ਰੰਥ ਸਾਹਿਬ ਲੋਕਲ ਕਮੇਟੀ ਦੇ ਅਹੁਦੇਦਾਰਾਂ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ ਗਿਆ। ਸਕੂਲ ਵੱਲੋਂ ਡਾਕਟਰਾਂ ਅਤੇ ਉਨ੍ਹਾਂ ਦੀ ਟੀਮ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਤੇ ਨੰਬਰਦਾਰ ਪਰਮਜੀਤ ਸਿੰਘ, ਕਮੇਟੀ ਮੈਂਬਰ ਆਸਾ ਸਿੰਘ, ਬਿੰਦਰ ਸਿੰਘ ਅਤੇ ਖੁਸ਼ੀ ਮੈਂਬਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੈਸ ਸਿਲੰਡਰਾਂ ਦੀ ਕਿੱਲਤ ਨੇ ਖਨੌਰੀ ਵਾਸੀਆਂ ਦੀਆਂ ਵਧਾਈਆਂ ਮੁਸ਼ਕਿਲਾਂ ਅਗਲੀ ਖ਼ਬਰ ਫਾਰਚੂਨ ਸਕੂਲ ਵਿਚ ਆਜ਼ਾਦੀ ਦਿਵਸ ਮਨਾਇਆ
Ad Position 24