ਗੈਸ ਸਿਲੰਡਰਾਂ ਦੀ ਕਿੱਲਤ ਨੇ ਖਨੌਰੀ ਵਾਸੀਆਂ ਦੀਆਂ ਵਧਾਈਆਂ ਮੁਸ਼ਕਿਲਾਂ
ਲਹਿਰਾਗਾਗਾ, 14 ਅਗਸਤ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਆਸ਼ੂ ਜਿੰਦਲ ਡੇਅਰੀ ਵਾਲਿਆਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਉੱਪਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਦਰਸ਼ਨ-ਦੀਦਾਰ ਕਰਨ ਦੌਰਾਨ ਇੱਕ ਵਿਅਕਤੀ ਵੱਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਆਸ਼ੂ ਜਿੰਦਲ ਨੇ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਗੁਰੂ ਘਰ ਵਿਖੇ ਦਰਸ਼ਨ ਕਰਨ ਲਈ ਗਏ ਸਨ।
ਫ
ਫਾਈਲ ਤਸਵੀਰ ਆਸ਼ੂ ਜਿੰਦਲ।
15-08-2026
ਲਹਿਰਾਗਾਗਾ, 14 ਅਗਸਤ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਆਸ਼ੂ ਜਿੰਦਲ ਡੇਅਰੀ ਵਾਲਿਆਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਉੱਪਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਦਰਸ਼ਨ-ਦੀਦਾਰ ਕਰਨ ਦੌਰਾਨ ਇੱਕ ਵਿਅਕਤੀ ਵੱਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਆਸ਼ੂ ਜਿੰਦਲ ਨੇ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਗੁਰੂ ਘਰ ਵਿਖੇ ਦਰਸ਼ਨ ਕਰਨ ਲਈ ਗਏ ਸਨ। ਅਜਿਹੇ ਪਵਿੱਤਰ ਅਸਥਾਨ ’ਤੇ ਉਨ੍ਹਾਂ ਉੱਪਰ ਹਮਲਾ ਕਰਨ ਦੀ ਕੋਸ਼ਿਸ਼ ਕਰਨਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਹਰ ਵਿਅਕਤੀ ਲਈ ਸ਼ਰਧਾ ਅਤੇ ਸ਼ਾਂਤੀ ਦਾ ਕੇਂਦਰ ਹੈ ਅਤੇ ਅਜਿਹੀ ਘਟਨਾ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰ ਕੇ ਦੋਸ਼ੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਆਸ਼ੂ ਜਿੰਦਲ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਅਤੇ ਸੰਗਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਚੜ੍ਹਦੀ ਕਲਾ ਅਤੇ ਤੰਦਰੁਸਤੀ ਦੀ ਕਾਮਨਾ ਵੀ ਕੀਤੀ ਹੈ।