15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਡਾਕਟਰ ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਮਲੇਰਕੋਟਲਾ ਵਿਖੇ ਲਹਿਰਾਉਣਗੇ ਕੌਮੀ ਤਿਰੰਗਾ

ਮਲੇਰਕੋਟਲਾ, 14 ਅਗਸਤ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ 80ਵੇਂ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮਬਮਲੇਰਕੋਟਲਾ ਵਿਖੇ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਅਤੇ ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 15-08-2026
ਮਲੇਰਕੋਟਲਾ, 14 ਅਗਸਤ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ 80ਵੇਂ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮਬਮਲੇਰਕੋਟਲਾ ਵਿਖੇ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਅਤੇ ਐੱਸ.ਐੱਸ.ਪੀ. ਮਲੇਰਕੋਟਲਾ ਸਰਦਾਰ ਗੁਰਮੀਤ ਸਿੰਘ ਵਲੋਂ ਖੁੱਲ੍ਹੀ ਜਿਪਸੀ ‘ਚ ਸਵਾਰ ਹੋ ਕੇ ਅਗਾਮੀਂ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਵਿਵਸਥਾ ਅਤੇ ਸਮਾਗਮ ਨਾਲ ਸਬੰਧਤ ਹੋਰ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ ਗਈ। ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰਕੋਟਲਾ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਡਾਕਟਰ ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਸਰਕਾਰ ਸ਼ਿਰਕਤ ਕਰਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਕੇ ਖ਼ਿਤਾਬ ਕਰਨਗੇ। ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਸਰਦਾਰ ਗੁਰਮੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਮਲੇਰਕੋਟਲਾ ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਪਰੇਡ ਦਾ ਨਿਰੀਖਣ ਵੀ ਕੀਤਾ ਗਿਆ ਅਤੇ ਫਾਈਨਲ ਰਿਹਰਸਲ ਦਾ ਜਾਇਜ਼ਾ ਵੀ ਲਿਆ ਗਿਆ। ਇਸ ਮੌਕੇ ਰਾਜਦੀਪ ਸਿੰਘ ਬਰਾੜ ਵਧੀਕ ਡਿਪਟੀ ਕਮਿਸ਼ਨਰ ਮਲੇਰਕੋਟਲਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਵਾਰਾ ਪਸ਼ੂ ਨੇ ਸਕੂਟਰੀ ਸਵਾਰ ਦੀ ਲਈ ਜਾਨ ਅਗਲੀ ਖ਼ਬਰ ਨਗਰ ਕੌਂਸਲ ਧੂਰੀ ਦੀ ਚੋਣ ਅਮਰਜੋਤ ਕੌਰ ਬਾਜਵਾ ਬਣੇ ਪ੍ਰਧਾਨ, ਸੁਸ਼ੀਲ ਰਾਣੀ ਤੇ ਅਜੈਬ ਸਿੰਘ ਨੂੰ ਮਿਲੀ ਮੀਤ ਪ੍ਰਧਾਨਗੀ
Ad Position 24