ਸੇਵਾ ਕੇਂਦਰ ਸੁਵਿਧਾਵਾਂ ਦੇਣ ਲਈ ਲਗਾਇਆ ਵਿਸ਼ੇਸ਼ ਕੈਂਪ
ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵਲੋਂ ਵਾਰਡ ਨੰਬਰ-3 ਦੀ ਕੌਸਲਰ ਚਰਨਜੀਤ ਕੌਰ ਦੀ ਅਗਵਾਈ ਵਿਚ ਆਪਣੇ ਪਤੀ ਸਾਹਿਬ ਸਿੰਘ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਨਾਨਕਪੁਰਾ ਵਿਖੇ ਸੇਵਾ ਕੇਂਦਰ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇਕ ਵਿਸ਼ੇਸ ਕੈਂਪ ਲਗਾਇਆ ਗਿਆ। ਜਿਸ ਵਿਚ ਬੁਢਾਪਾ,ਵਿਧਵਾ,ਅੰਗਹੀਣ,ਆਸ਼ਰਿਤ ਪੈਨਸ਼ਨਾਂ ਦੇ ਫਾਰਮ ਭਰਨ ਤੋਂ ਇਲਾਵਾ ਜਾਤੀ ਸਰਟੀਫਿਕੇਟ, ਜਨਮ ਸਰਟੀਫਿਕੇਟ, ਪੰਜਾਬ ਵਸਨੀਕ ਸਰਟੀਫਿਕੇਟ ਬਣਾਏ ਗਏ।
ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵਲੋਂ ਵਾਰਡ ਨੰਬਰ-3 ਦੀ ਕੌਸਲਰ ਚਰਨਜੀਤ ਕੌਰ ਦੀ ਅਗਵਾਈ ਵਿਚ ਆਪਣੇ ਪਤੀ ਸਾਹਿਬ ਸਿੰਘ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਨਾਨਕਪੁਰਾ ਵਿਖੇ ਸੇਵਾ ਕੇਂਦਰ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇਕ ਵਿਸ਼ੇਸ ਕੈਂਪ ਲਗਾਇਆ ਗਿਆ। ਜਿਸ ਵਿਚ ਬੁਢਾਪਾ,ਵਿਧਵਾ,ਅੰਗਹੀਣ,ਆਸ਼ਰਿਤ ਪੈਨਸ਼ਨਾਂ ਦੇ ਫਾਰਮ ਭਰਨ ਤੋਂ ਇਲਾਵਾ ਜਾਤੀ ਸਰਟੀਫਿਕੇਟ, ਜਨਮ ਸਰਟੀਫਿਕੇਟ, ਪੰਜਾਬ ਵਸਨੀਕ ਸਰਟੀਫਿਕੇਟ ਬਣਾਏ ਗਏ। ਇਸ ਦੇ ਨਾਲ ਹੀ 10 ਲੱਖ ਰੁਪਏ ਵਾਲੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਏ ਗਏ ਅਤੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਵੀ ਕੀਤੀ ਗਈ। ਇਸ ਮੌਕੇ ਗੁਰੂ ਘਰ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ, ਵਰਿੰਦਰ ਸਿੰਘ, ਭੋਲਾ ਸਿੰਘ, ਨਿਰਮਲ ਸਿੰਘ ਨਿੰਮਾ ਅਤੇ ਵਰਿੰਦਰ ਸਿੰਘ ਬਿੱਟੂ ਆਦਿ ਮੌਜੂਦ ਸਨ।