ਆਦਰਸ਼ ਸਕੂਲ ਐਸੋਸੀਏਸ਼ਨ ਦੇ ਆਗੂਆਂ ਨੇ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਨਾਲ ਕੀਤੀ ਮੀਟਿੰਗ
ਚੀਮਾ ਮੰਡੀ, 14 ਅਗਸਤ (ਗੁਰਜੀਤ ਸਿੰਘ ਚਹਿਲ) - ਆਦਰਸ਼ ਸਕੂਲ ਟੀਚਿੰਗ ਅਤੇ ਨਾਨ ਟੀਚਿੰਗ ਮੁਲਾਜਮ ਐਸੋਸੀਏਸ਼ਨ ਦੇ ਆਗੂਆਂ ਅਮਰਜੋਤ ਜੋਸ਼ੀ, ਸਲੀਮ, ਅਮਨ ਸ਼ਾਸਤਰੀ, ਰਸ਼ਪਾਲ ਸਿੰਘ, ਰੋਹਿਤ ਅਰੋੜਾ ਅਤੇ ਹਰਦੀਪ ਸਿੰਘ ਬਾਲਦ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨਾਲ ਮੁਲਾਕਾਤ ਕਰਕੇ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਲੰਬੇ ਸਮੇਂ ਤੋਂ ਚੱਲ ਰਹੇ ਸੰਘਰਸ਼ ਸਬੰਧੀ ਜਾਣਕਾਰੀ ਦਿੱਤੀ। ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਪੱਕਾ ਮੋਰਚਾ ਲਗਾਇਆਂ ਛੇ ਦਿਨ ਹੋ ਚੁੱਕੇ ਹਨ, ਪਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਠੋਸ ਧਿਆਨ ਨਹੀਂ ਦਿੱਤਾ ਗਿਆ।
ਮ
ਮਰੀਜ਼ਾਂ ਦਾ ਚੈੱਕ ਅਪ ਕਰਦੇ ਹੋਏ ਡਾਕਟਰ । ਤਸਵੀਰ ਸੁਨੀਲ ਗਰਗ
15-08-2026
ਚੀਮਾ ਮੰਡੀ, 14 ਅਗਸਤ (ਗੁਰਜੀਤ ਸਿੰਘ ਚਹਿਲ) - ਆਦਰਸ਼ ਸਕੂਲ ਟੀਚਿੰਗ ਅਤੇ ਨਾਨ ਟੀਚਿੰਗ ਮੁਲਾਜਮ ਐਸੋਸੀਏਸ਼ਨ ਦੇ ਆਗੂਆਂ ਅਮਰਜੋਤ ਜੋਸ਼ੀ, ਸਲੀਮ, ਅਮਨ ਸ਼ਾਸਤਰੀ, ਰਸ਼ਪਾਲ ਸਿੰਘ, ਰੋਹਿਤ ਅਰੋੜਾ ਅਤੇ ਹਰਦੀਪ ਸਿੰਘ ਬਾਲਦ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨਾਲ ਮੁਲਾਕਾਤ ਕਰਕੇ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਲੰਬੇ ਸਮੇਂ ਤੋਂ ਚੱਲ ਰਹੇ ਸੰਘਰਸ਼ ਸਬੰਧੀ ਜਾਣਕਾਰੀ ਦਿੱਤੀ। ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਪੱਕਾ ਮੋਰਚਾ ਲਗਾਇਆਂ ਛੇ ਦਿਨ ਹੋ ਚੁੱਕੇ ਹਨ, ਪਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਠੋਸ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਦਰਸ਼ ਸਕੂਲਾਂ ਵਿੱਚ ਕੰਮ ਕਰ ਰਹੇ ਮੁਲਾਜ਼ਮ ਪਿਛਲੇ ਕਰੀਬ 14 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਮੌਜੂਦਾ ਮਹਿੰਗਾਈ ਦੇ ਦੌਰ ਵਿੱਚ ਮਹੀਨੇ ਦੇ ਕੇਵਲ 10 ਹਜ਼ਾਰ ਰੁਪਏ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਬੇਹੱਦ ਮੁਸ਼ਕਿਲ ਹੋ ਗਿਆ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਸਰਕਾਰ ਕੋਲ ਗੁਹਾਰ ਲਗਾ ਰਹੇ ਹਨ, ਪਰ ਮਸਲੇ ਦਾ ਹੱਲ ਨਾ ਹੋਣ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਿਆ ਹੈ। ਇਸ ਮੌਕੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ 14 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰਨਾ ਬੇਹੱਦ ਗੰਭੀਰ ਅਤੇ ਤਰਸਯੋਗ ਮਸਲਾ ਹੈ। ਉਨ੍ਹਾਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਅਤੇ ਨਾਨ-ਟੀਚਿੰਗ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਹਰ ਸੰਭਵ ਸਹਿਯੋਗ ਕਰਨਗੇ। ਉਕਤ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਠੋਸ ਹੱਲ ਨਹੀਂ ਕਰਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।