ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ’ਤੇ ਹਮਲਾ ਬੇਹੱਦ ਦੁਖਦਾਈ ਤੇ ਨਿੰਦਣਯੋਗ : ਗਗਨਦੀਪ ਸਿੰਘ ਖੰਡੇਬਾਦ
ਖਨੌਰੀ, 14 ਅਗਸਤ (ਬਲਵਿੰਦਰ ਸਿੰਘ ਥਿੰਦ) - ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਲਹਿਰਾਗਾਗਾ ਦੇ ਇੰਚਾਰਜ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਨੇ ਇਸ ਘਟਨਾ ਨੂੰ ਬੇਹੱਦ ਦੁਖਦਾਈ, ਮੰਦਭਾਗੀ ਅਤੇ ਨਿੰਦਣਯੋਗ ਕਰਾਰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਨੇ ਕਿਹਾ ਕਿ ਗੁਰੂ ਘਰ ਉਹ ਪਵਿੱਤਰ ਅਸਥਾਨ ਹਨ, ਜਿੱਥੇ ਹਰ ਵਿਅਕਤੀ ਸ਼ਰਧਾ ਅਤੇ ਵਿਸ਼ਵਾਸ ਨਾਲ ਨਤਮਸਤਕ ਹੋਣ, ਅਰਦਾਸ ਕਰਨ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕਰਨ ਲਈ ਪਹੁੰਚਦਾ ਹੈ।
ਸ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰ ਜ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ। ਤਸਵੀਰ: ਬਲਵਿੰਦਰ ਸਿੰਘ ਥਿੰਦ
15-08-2026
ਖਨੌਰੀ, 14 ਅਗਸਤ (ਬਲਵਿੰਦਰ ਸਿੰਘ ਥਿੰਦ) - ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਲਹਿਰਾਗਾਗਾ ਦੇ ਇੰਚਾਰਜ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਨੇ ਇਸ ਘਟਨਾ ਨੂੰ ਬੇਹੱਦ ਦੁਖਦਾਈ, ਮੰਦਭਾਗੀ ਅਤੇ ਨਿੰਦਣਯੋਗ ਕਰਾਰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਨੇ ਕਿਹਾ ਕਿ ਗੁਰੂ ਘਰ ਉਹ ਪਵਿੱਤਰ ਅਸਥਾਨ ਹਨ, ਜਿੱਥੇ ਹਰ ਵਿਅਕਤੀ ਸ਼ਰਧਾ ਅਤੇ ਵਿਸ਼ਵਾਸ ਨਾਲ ਨਤਮਸਤਕ ਹੋਣ, ਅਰਦਾਸ ਕਰਨ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕਰਨ ਲਈ ਪਹੁੰਚਦਾ ਹੈ। ਅਜਿਹੇ ਪਵਿੱਤਰ ਸਥਾਨ ’ਤੇ ਕਿਸੇ ਵਿਅਕਤੀ ਨਾਲ ਹਿੰਸਕ ਜਾਂ ਹਮਲਾਵਰ ਰਵੱਈਆ ਅਪਣਾਉਣਾ ਧਾਰਮਿਕ ਮਰਿਆਦਾ, ਸਿੱਖੀ ਦੀਆਂ ਮਹਾਨ ਕਦਰਾਂ-ਕੀਮਤਾਂ ਅਤੇ ਭਾਈਚਾਰਕ ਸਾਂਝ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹੋਈ ਇਸ ਘਟਨਾ ਨੇ ਹਰ ਅਮਨ-ਪਸੰਦ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਵਿਅਕਤੀ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਗੁਰੂ ਘਰ ਵਰਗੀ ਪਵਿੱਤਰ ਧਰਤੀ ’ਤੇ ਅਜਿਹੀ ਘਟਨਾ ਦਾ ਵਾਪਰਨਾ ਸਮੁੱਚੇ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ। ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਨੇ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ ਸੁਖਬੀਰ ਸਿੰਘ ਬਾਦਲ ਪਹਿਲਾਂ ਵੀ ਮੁਸ਼ਕਿਲ ਹਾਲਾਤਾਂ ਵਿੱਚ ਸੁਰੱਖਿਅਤ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਨ ਕਿ ਸੁਖਬੀਰ ਸਿੰਘ ਬਾਦਲ ’ਤੇ ਗੁਰੂ ਸਾਹਿਬ ਦੀ ਮਿਹਰ ਭਰਿਆ ਹੱਥ ਹਮੇਸ਼ਾ ਬਣਿਆ ਰਹੇ ਅਤੇ ਉਹ ਤੰਦਰੁਸਤ ਤੇ ਸੁਰੱਖਿਅਤ ਰਹਿਣ।