15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਅਜ਼ਾਦੀ ਦੇ ਰੰਗ ਵਿੱਚ ਰੰਗਿਆ ਗੋਲਡਨ ਅਰਥ ਗਲੋਬਲ ਸਕੂਲ

ਸੰਗਰੂਰ, 16 ਅਗਸਤ (ਸੁਖਵਿੰਦਰ ਸਿੰਘ ਫੁੱਲ) - ਗੋਲਡਨ ਅਰਥ ਗਲੋਬਲ ਸਕੂਲ ਵਿਖੇ ਅਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਵਿਸੇਸ਼ ਪ੍ਰੋਗਰਾਮ ਕਰਵਾਇਆ ਗਿਆ। ਸਕੂਲ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਮੌਕੇ ਸਕੂਲ ਦੇ ਸਾਬਕਾ ਵਿਦਿਆਰਥੀਆਂ ਐਡਵੋਕੇਟ ਅਦਿਤੀ ਗੋਇਲ (ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਐਡਵੋਕੇਟ ਵਜੋਂ ਪ੍ਰੈਕਟਿਸ ਕਰ ਰਹੇ ਹਨ।)

Ad Position 21
No active advertisement
ਅਜੀਤ ਡੈਸਕ 17-08-2026
ਸੰਗਰੂਰ, 16 ਅਗਸਤ (ਸੁਖਵਿੰਦਰ ਸਿੰਘ ਫੁੱਲ) - ਗੋਲਡਨ ਅਰਥ ਗਲੋਬਲ ਸਕੂਲ ਵਿਖੇ ਅਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਵਿਸੇਸ਼ ਪ੍ਰੋਗਰਾਮ ਕਰਵਾਇਆ ਗਿਆ। ਸਕੂਲ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਮੌਕੇ ਸਕੂਲ ਦੇ ਸਾਬਕਾ ਵਿਦਿਆਰਥੀਆਂ ਐਡਵੋਕੇਟ ਅਦਿਤੀ ਗੋਇਲ (ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਐਡਵੋਕੇਟ ਵਜੋਂ ਪ੍ਰੈਕਟਿਸ ਕਰ ਰਹੇ ਹਨ।) ਐਡਵੋਕੇਟ ਦਿਵਿਆਂਸੂ ਜੂਨੇਜਾ ਚੰਡੀਗੜ੍ਹ ਵਿੱਚ ਸੀਨੀਅਰ ਐਸੋਸੀਏਟ ਦੀਆਂ ਸੇਵਾਵਾਂ ਨਿਭਾ ਰਹੇ ਹਨ), ਐਡਵੋਕੇਟ ਅਜੈ ਪ੍ਰਤਾਪ ਸਿੰਘ ਘੁਮਾਣ (ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਜ਼ਿਲ੍ਹਾ ਅਦਾਲਤਾਂ ਪਟਿਆਲਾ ਵਿੱਚ ਪ੍ਰੈਕਟਿਸ ਕਰ ਰਹੇ ਹਨ।) ਨੇ ਸ਼ਿਰਕਤ ਕੀਤੀ। ਇਹਨਾਂ ਸਾਬਕਾਂ ਵਿਦਿਆਰਥੀਆਂ ਦੀ ਉਪਲਬਧੀ ਮੌਜੂਦਾ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਇਹ ਸਾਬਤ ਕਰਦੀ ਹੈ ਕਿ ਮਿਹਨਤ, ਲਗਨ ਅਤੇ ਸਹੀ ਮਾਰਗਦਰਸ਼ਨ ਨਾਲ ਹਰ ਸੁਪਨਾ ਸਾਕਾਰ ਕੀਤਾ ਜਾ ਸਕਦਾ ਹੈ। ਸਕੂਲ ਦੇ ਡਾਇਰੈਕਟਰ ਤੇਜਿੰਦਰ ਸਿੰਘ ਵਾਲੀਆ ਜੀ ਨੇ ਇਸ ਬਾਰੇ ਸੰਬੋਧਨ ਕੀਤਾ ਕਿ ਜੇਕਰ ਇਹ ਨੰਨ੍ਹੇ ਬੱਚੇ ਉਹਨਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਆਪਣੇ ਦਿਲਾਂ ਵਿੱਚ ਵਸਾਉਣ ਅਤੇ ਦੇਸ਼ ਵਿੱਚੋਂ ਨਸ਼ੇ, ਭ੍ਰਿਸ਼ਟਾਚਾਰ, ਦਾਜ, ਰਿਸ਼ਵਤ ਆਦਿ ਵਰਗੀਆਂ ਕੁਰੀਤੀਆਂ ਨੂੰ ਜੜੋਂ ਪੁੱਟ ਕੇ ਬਾਹਰ ਕੱਢਣ ਦਾ ਪ੍ਰਣ ਲੈਣ ਤਾਂ ਮਹਿਸੂਸ ਹੁੰਦਾ ਹੈ ਕਿ ਦੇਸ਼ ਦਾ ਆਉਣ ਵਾਲਾ ਭਵਿੱਖ ਜ਼ਰੂਰ ਉੱਜਵਲ ਹੋਵੇਗਾ। ਸਕੂਲ ਦੇ ਪ੍ਰਿੰਸੀਪਲ ਡਾ. ਪ੍ਰਮਿੰਦਰ ਸੰਧੂ ਜੀ ਨੇ ਆਏ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਾਇਨੀਅਰ ਸਕੂਲ ਗੱਜਣਮਾਜਰਾ ਵਿਖੇ ਪੰਜਾਬੀ ਵਿਰਸੇ ਦਾ ਪ੍ਰਤੀਕ ‘ਗੂੰਜ ਤੀਆਂ ਦੀ’ ਸਮਾਗਮ ਧੂਮਧਾਮ ਨਾਲ ਸੰਪੰਨ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਦੇ ਵਿੱਦਿਅਕ ਅਦਾਰੇ ਕੱਲ੍ਹ ਰਹਿਣਗੇ ਬੰਦ
Ad Position 24