18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਤਪੁਰਾ ਦੇ ਵਿਕਾਸ ਲਈ 71 ਲੱਖ ਰੁਪਏ ਦੇ ਚੈੱਕ ਗ੍ਰਾਮ-ਪੰਚਾਇਤ ਨੂੰ ਸੌਂਪੇ

ਲਹਿਰਾਗਾਗਾ, 17 ਅਗਸਤ (ਅਸ਼ੋਕ ਗਰਗ) - “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਲੋਕ-ਪੱਖੀ ਫ਼ੈਸਲਿਆਂ ਅਤੇ ਮਿਸਾਲੀ ਵਿਕਾਸ ਕਾਰਜਾਂ ਕਰਕੇ ਪੰਜਾਬ ਦੇ ਹਰ ਵਰਗ ਵੱਲੋਂ ਆਮ ਆਦਮੀ ਪਾਰਟੀ ਨੂੰ 2027 ਦੀਆਂ ਆਗਾਮੀ ਚੋਣਾਂ ਲਈ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਦੁਬਾਰਾ ਆਮ ਲੋਕਾਂ ਦੀ ਸਰਕਾਰ ਬਣਨੀ ਤੈਅ ਹੈ।” ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਤਪੁਰਾ ਵਿਖੇ ਪਿੰਡ ਵੱਖ-ਵੱਖ ਵਿਕਾਸ ਕਾਰਜਾਂ ਲਈ 71 ਲੱਖ ਰੁਪਏ ਦੇ ਚੈੱਕ ਸੌਂਪਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 18-08-2026
ਲਹਿਰਾਗਾਗਾ, 17 ਅਗਸਤ (ਅਸ਼ੋਕ ਗਰਗ) - “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਲੋਕ-ਪੱਖੀ ਫ਼ੈਸਲਿਆਂ ਅਤੇ ਮਿਸਾਲੀ ਵਿਕਾਸ ਕਾਰਜਾਂ ਕਰਕੇ ਪੰਜਾਬ ਦੇ ਹਰ ਵਰਗ ਵੱਲੋਂ ਆਮ ਆਦਮੀ ਪਾਰਟੀ ਨੂੰ 2027 ਦੀਆਂ ਆਗਾਮੀ ਚੋਣਾਂ ਲਈ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਦੁਬਾਰਾ ਆਮ ਲੋਕਾਂ ਦੀ ਸਰਕਾਰ ਬਣਨੀ ਤੈਅ ਹੈ।” ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਤਪੁਰਾ ਵਿਖੇ ਪਿੰਡ ਵੱਖ-ਵੱਖ ਵਿਕਾਸ ਕਾਰਜਾਂ ਲਈ 71 ਲੱਖ ਰੁਪਏ ਦੇ ਚੈੱਕ ਸੌਂਪਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਚੰਗਾਲੀਵਾਲਾ ਅਤੇ ਲਦਾਲ ਪਿੰਡਾਂ ਨੂੰ ਸੰਗਤਪੁਰਾ ਨਾਲ ਜੋੜਦੀਆਂ ਸੜਕਾਂ ਦਾ ਕੰਮ ਜਲਦ ਹੀ ਪੂਰਾ ਕਰਵਾ ਦਿੱਤਾ ਜਾਵੇਗਾ। ਵਿੱਤ ਮੰਤਰੀ ਚੀਮਾ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਵਿੱਚ ਵਿਕਾਸ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਕਈ ਮਹੱਤਵਪੂਰਨ ਉਪਰਾਲੇ ਕੀਤੇ ਹਨ। ਸੂਬੇ ਵਿੱਚ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਗਈ ਹੈ, ਜਿਸ ਨਾਲ ਲੋਕਾਂ ਦਾ ਆਰਥਿਕ ਬੋਝ ਘੱਟ ਹੋਇਆ ਹੈ। ਸਿੱਖਿਆ ਖੇਤਰ ਵਿੱਚ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਲਈ ‘ਸਿੱਖਿਆ ਕ੍ਰਾਂਤੀ’ ਤਹਿਤ ਸਕੂਲ ਆਫ਼ ਐਮੀਨੈਂਸ ਖੋਲ੍ਹੇ ਗਏ ਹਨ, ਹਜ਼ਾਰਾਂ ਸਮਾਰਟ ਕਲਾਸ-ਰੂਮ ਬਣਾਏ ਗਏ ਹਨ ਅਤੇ ਹਜ਼ਾਰਾਂ ਅਧਿਆਪਕਾਂ ਨੂੰ ਰੈਗੂਲਰ ਕੀਤਾ ਗਿਆ ਹੈ, ਜਿਸ ਨਾਲ ਵਿਦਿਆਰਥੀਆਂ ਦੀ ਜੇ.ਈ.ਈ.-ਨੀਟ ਵਰਗੀਆਂ ਪ੍ਰੀਖਿਆਵਾਂ ਵਿੱਚ ਚੰਗੀ ਸਫਲਤਾ ਮਿਲੀ ਹੈ। ਸਿਹਤ ਖੇਤਰ ਵਿੱਚ 900 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਲੋਕਾਂ ਨੂੰ ਮੁਫ਼ਤ ਦਵਾਈਆਂ ਤੇ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗ੍ਰਾਮੀਣ ਖੇਤਰਾਂ ਵਿੱਚ ਸੜਕਾਂ, ਨਹਿਰਾਂ ਦੀ ਸਾਫ਼-ਸਫਾਈ ਅਤੇ ਖੇਤੀ ਨਾਲ ਜੁੜੀਆਂ ਯੋਜਨਾਵਾਂ ਰਾਹੀਂ ਵੱਡੇ ਵਿਕਾਸ ਕਾਰਜ ਕੀਤੇ ਗਏ ਹਨ। ਉਦਯੋਗਿਕ ਵਿਕਾਸ ਲਈ ਨਵੀਆਂ ਪਾਲਿਸੀਆਂ ਲਿਆਂਦੀਆਂ ਗਈਆਂ ਹਨ ਤੇ ਰੋਜ਼ਗਾਰ ਸਿਰਜਣ ‘ਤੇ ਵੀ ਧਿਆਨ ਦਿੱਤਾ ਗਿਆ ਹੈ। ਇਹ ਫ਼ੈਸਲੇ ਅਤੇ ਯੋਜਨਾਵਾਂ ਪੰਜਾਬ ਨੂੰ ਤਰੱਕੀ ਦੀ ਨਵੀਂ ਲੀਹ ‘ਤੇ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੀਆਂ ਹਨ। ਇਸ ਮੌਕੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀ.ਓ. ਮਾਨ, ਸਰਪੰਚ ਹਰਪਾਲ ਸਿੰਘ, ਗੁਰਪਾਲ ਸਿੰਘ ਨਿੱਕਾ, ਟਰੱਕ ਯੂਨੀਅਨ, ਲਹਿਰਾਗਾਗਾ ਦੇ ਸਾਬਕਾ ਪ੍ਰਧਾਨ ਕੁਲਦੀਪ ਸਿੰਘ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਉਰਦੂ ਦੇ ਨਾਮਵਰ ਸਾਹਿਤਕਾਰ ਮੁਹੰਮਦ ਅਯੂਬ ਖ਼ਾਨ ਸਟੇਟ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਪੈਨਸ਼ਨਰ ਅਤੇ ਮੁਲਾਜ਼ਮ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ
Ad Position 24