19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਜ਼ਿਲ੍ਹਾ ਸੰਗਰੂਰ ਅਤੇ ਮਾਲੇਰਕੋਟਲਾ ਵਿਚ ਉਤਸ਼ਾਹ ਨਾਲ ਮਨਾਏ ਆਜ਼ਾਦੀ ਦਿਵਸ ਸਮਾਰੋਹ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ) - ਲਾਈਫ ਗਾਰਡ ਇਸੰਟੀਚਿਓਟ ਆਫ਼ ਨਰਸਿੰਗ ਕਲੌਦੀ ਵਿਖੇ 79ਵੇਂ ਆਜਾਦੀ ਦਿਵਸ ਮੌਕੇ ਤੇ ਝੰਡਾ ਲਹਿਰਾਉਣ ਦੀ ਰਸਮ ਸੰਸਥਾ ਦੇ ਕਾਨੂੰਨੀ ਸਲਾਹਕਾਰ ਡਾ: ਸੁਖਵਿੰਦਰ ਸਿੰਘ ਅਤੇ ਡਾ: ਅਸੋਕ ਸਰਜੀਕਲ ਸਪੈਸ਼ਲਿਟਸਨੇ ਅਦਾ ਕੀਤੀ। ਇਸ ਮੌਕੇ ’ਤੇ ਉਹਨਾ ਕਿਹਾ ਕਿ ਸ਼ਹੀਦਾ ਨੇ ਇਸ ਤਿਰੰਗੇ ਦੇ ਲਈ ਆਪਣੀ ਸ਼ਹਾਦਤ ਦਿੱਤੀ ਹੈ।

Ad Position 21
No active advertisement
ਪੰਚਾਇਤ ਘਰ ਚਾਓਬਾਸ ਜਖੇਪਲ ਵਿਖੇ ਆਜ਼ਾਦੀ ਦਿਵਸ ਦੇ ਸੰਬੰਧ ਵਿੱਚ ਰਾਸ਼ਟਰੀ ਝੰਡਾ ਲਹਿਰਾਉਂਦੇ ਹੋਏ ਸਰਪੰਚ ਗੁਰਚਰਨ ਸਿੰਘ ਚਾਓੁਬਾਸ । ਤਸਵੀਰ- ਮੇਜਰ ਸਿੰਘ ਸਿੱਧੂ 18-08-2026
ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ) - ਲਾਈਫ ਗਾਰਡ ਇਸੰਟੀਚਿਓਟ ਆਫ਼ ਨਰਸਿੰਗ ਕਲੌਦੀ ਵਿਖੇ 79ਵੇਂ ਆਜਾਦੀ ਦਿਵਸ ਮੌਕੇ ਤੇ ਝੰਡਾ ਲਹਿਰਾਉਣ ਦੀ ਰਸਮ ਸੰਸਥਾ ਦੇ ਕਾਨੂੰਨੀ ਸਲਾਹਕਾਰ ਡਾ: ਸੁਖਵਿੰਦਰ ਸਿੰਘ ਅਤੇ ਡਾ: ਅਸੋਕ ਸਰਜੀਕਲ ਸਪੈਸ਼ਲਿਟਸਨੇ ਅਦਾ ਕੀਤੀ। ਇਸ ਮੌਕੇ ’ਤੇ ਉਹਨਾ ਕਿਹਾ ਕਿ ਸ਼ਹੀਦਾ ਨੇ ਇਸ ਤਿਰੰਗੇ ਦੇ ਲਈ ਆਪਣੀ ਸ਼ਹਾਦਤ ਦਿੱਤੀ ਹੈ। ਇਸ ਤਿਰੰਗੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਸਾਨੂੰ ਸਾਰਿਆਂ ਨੂੰ ਹਮੇਸ਼ਾ ਹੀ ਤਿਆਰ ਰਹਿਣਾ ਚਾਹੀਦਾ ਹੈ। ਕਾਲਜ ਦੇ ਦੇ ਡਾਇਰੈਕਟਰ ਮੈਡਮ ਪਰਵਿੰਦਰ ਕੌਰ ਨੇ ਕਿਹਾ ਕਿ ਸ਼ਹੀਦਾ ਦੀਆਂ ਕੁਰਬਾਨੀਆਂ ਸਦਕਾ ਹੀ ਸਾਡਾ ਦੇਸ਼ 15 ਅਗਸਤ 1947 ਨੂੰ ਅੰਗਰੇਜਾਂ ਦੀ ਗੁਲਾਮੀ ਤੋਂ ਆਜਾਦ ਹੋਇਆ ਹੈ। ਅਤੇ ਸ਼ਹੀਦਾ ਦੀਆ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਖੁੱਲੀ ਹਵਾ ਵਿੱਚ ਸਾਹ ਲੈ ਰਹੇ ਹਾਂ। ਇਸ ਮੌਕੇ ’ਤੇ ਨਰਸਿੰਗ ਦੀਆਂ ਵਿਦਿਆਰਥਣਾ ਵਲੋਂ ਰਾਸ਼ਟਰੀ ਗੀਤ ਜਨ-ਗਣ-ਮਨ ਵੀ ਪ੍ਰਸਤੁਤ ਕੀਤਾ ਗਿਆ। ਇਸ ਮੌਕੇ ਹਰਿੰਦਰ ਸਿੰਘ ਗਰੇਵਾਲ (ਗਰੁੱਪ ਕੋਆਰਡੀਨੇਟਰ), ਰਿੰਟੂ ਚਤੁਰਵੇਦੀ ਪ੍ਰਿੰਸੀਪਲ ਨਰਸਿੰਗ, ਸਤਿੰਦਰ ਕੌਰ ( ਈ.ਟੀ.ਟੀ. ਪ੍ਰਿੰਸੀਪਲ), ਪ੍ਰਿੰਸੀਪਲ ਡਾ. ਭਾਵਨਾ ਬਾਂਸਲ ਮਨਿੰਦਰਪਾਲ ਸਿੰਘ, ਜਤਿੰਦਰ ਸਿੰਘ, ਪੁਸ਼ਪਿੰਦਰ ਸਿੰਘ, ਅਨਿਲ ਕੁਮਾਰ, ਸਜਵਿੰਦਰ ਕੌਰ, ਸੁਖਦੀਪ ਕੌਰ, ਇੰਦਰਜੀਤ ਕੌਰ, ਸ਼ਾਲੂ ਮਹਿਤਾ, ਮਨਦੀਪ ਕੌਰ, ਹਰਪ੍ਰੀਤ ਕੌਰ, ਜਸਪ੍ਰੀਤ ਕੌਰ, ਹਰਮੀਤ ਕੌਰ, ਖੁਸ਼ਪ੍ਰੀਤ ਕੌਰ, ਹਰਮੀਤ ਕੌਰ ਅਤੇ ਰਾਜਵੀਰ ਕੌਰ ਲਵਪ੍ਰੀਤ ਕੌਰ ਅਤੇ ਸਤਨਾਮ ਸਿੰਘ (ਸੁਪਰਡੈਂਟ), ਗਗਨਦੀਪ ਸਿੰਘ ਵੀ ਹਾਜ਼ਰ ਸਨ। ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਰਹਿਬਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਵਿਖੇ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਐੱਮ. ਐੱਸ. ਖਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਮਾਗਮ ਨੂੰ ਯਾਦਗਾਰੀ ਬਣਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਡਾ. ਐੱਮ. ਐੱਸ. ਖਾਨ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਹਰੇਕ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸਿੱਖਿਆ, ਅਨੁਸ਼ਾਸਨ ਅਤੇ ਦੇਸ਼ ਸੇਵਾ ਦੇ ਮਾਰਗ ’ਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸੇ ਤਰ੍ਹਾਂ ਹੀ ਸਥਾਨਕ ਪੋਸਟ ਆਫ਼ਿਸ ਵਿਖੇ ਅਜਾਦੀ ਦਿਵਸ ਮਨਾਇਆ ਗਿਆ, ਜਿਸ ਵਿਚ ਪੋਸਟ ਮਾਸਟਰ ਅਮਰੀਕ ਸਿੰਘ ਨੇ ਤਿਰੰਗਾ ਲਹਿਰਾ ਕੇ ਸਲਾਮੀ ਦਿੱਤੀ। ਇਸ ਮੌਕੇ ’ਤੇ ਪੋਸਟ ਆਫ਼ਿਸ ਦੇ ਸਟਾਫ਼ ਮੈਂਬਰ ਹਾਜ਼ਰ ਸਨ। ਸੁਨਾਮ ਊਧਮ ਸਿੰਘ ਵਾਲਾ, (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬਲਾਕ ਕਾਂਗਰਸ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਲੋਂ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜੈਚ ਦੀ ਅਗਵਾਈ ਵਿਚ ਸਥਾਨਕ ਕਾਂਗਰਸ ਭਵਨ ਵਿਖੇ ਮੁਲਕ ਦਾ 80ਵਾਂ ਆਜ਼ਾਦੀ ਦਿਵਸ ਇਨਕਲਾਬੀ ਜੋਸ਼-ਖਰੋਸ਼ ਨਾਲ ਮਨਾਇਆ ਗਿਆ।ਜਿਸ ਵਿਚ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਮਿਲਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ, ਸੋਨੀਆ ਦੀਪਾ, ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ, ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜੈਚ, ਪਰਵਿੰਦਰ ਸਿੰਘ ਬੱਬੂ ਚੀਮਾ, ਅਨਿਰੁਧ ਵਾਸਿਸਟ, ਹੈਪੀ ਮੰਗਲਾ, ਯਸ਼ਪਾਲ ਸਹਿਗਲ, ਗੁਰਮੀਤ ਸ਼ਰਮਾ, ਨਛੱਤਰ ਸਿੰਘ ਸਾਬਕਾ ਸਰਪੰਚ ਧਾਲੀਵਾਲ ਵਾਸ ਜਖੇਪਲ, ਸ਼ਿਵਦਰਸ਼ਨ ਸਿੰਘ ਧਨੋਆ, ਜਾਫਰ ਖ਼ਾਨ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ ਬੋਘਾ,ਕਰਮਜੀਤ ਕੌਰ ਮਾਡਲ ਟਾਊਨ ਅਤੇ ਸਸ਼ੀ ਬਾਲਾ ਆਦਿ ਮੌਜੂਦ ਸਨ। ਸੁਨਾਮ ਊਧਮ ਸਿੰਘ ਵਾਲਾ, (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਦੇਸ਼ ਦਾ 80ਵਾਂ ਸਬ-ਡਵੀਜਨ ਪੱਧਰ ਦਾ ਆਜਾਦੀ ਦਿਹਾੜਾ ਨਵੀਂ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਮਨਾਇਆ ਗਿਆ। ਇਸ ਸਮੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ ਡੀ ਐੱਮ ਸੁਨਾਮ ਊਧਮ ਸਿੰਘ ਵਾਲਾ ਗਗਨਦੀਪ ਸਿੰਘ ਵਲੋਂ ਨਿਭਾਈ ਗਈ।ਦੇਸ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਐੱਸ ਡੀ ਐੱਮ ਗਗਨਦੀਪ ਸਿੰਘ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਭਾਰਤ ਨੇ ਬੇਹੱਦ ਤਰੱਕੀ ਕੀਤੀ ਹੈ।ਹੁਣ ਨੌਜਵਾਨ ਪੀੜ੍ਹੀ ਨੂੰ ਨਾਲ ਲੈਕੇ ਮੁਲਕ ਨੂੰ ਹੋਰ ਵੀ ਉੱਚੀਆਂ ਬੁਲੰਦੀਆਂ ਤੱਕ ਲੈਕੇ ਜਾਣਾ ਹੈ।ਸੱਭਿਆਚਾਰਕ ਪ੍ਰੋਗਰਾਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੇਸ਼ਕਾਰੀਆਂ ਕੀਤੀਆਂ ਗਈਆਂ।ਇਸ ਸਮੇ ਸ਼ਹੀਦ-ਏ-ਆਜ਼ਮ ਸ ਊਧਮ ਸਿੰਘ ਦੇ ਵਾਰਸਾਂ ਸਮੇਤ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਿਵਲ ਜੱਜ ਸੀਨੀਅਰ ਡਵੀਜ਼ਨ ਸੁਨਾਮ ਕ੍ਰਿਸ਼ਨਾਅਨੁਜ ਮਿੱਤਲ,ਸਿਵਲ ਜੱਜ ਜੂਨੀਅਰ ਡਵੀਜ਼ਨ ਅਨੰਤਵੀਰ ਸਿੰਘ, ਸਿਵਲ ਜੱਜ ਜੂਨੀਅਰ ਡਵੀਜ਼ਨ ਪੁਨੀਤ ਵਰਮਾ,ਸਿਵਲ ਜੱਜ ਜੂਨੀਅਰ ਡਵੀਜ਼ਨ ਅਨੁਭਵ ਗੁਪਤਾ ਅਤੇ ਸਿਵਲ ਜੱਜ ਜੂਨੀਅਰ ਡਵੀਜ਼ਨ ਅਮਨਪ੍ਰੀਤ ਕੌਰ,ਡੀ ਐੱਸ ਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ,ਐੱਸ ਐਚ ਓ ਸੁਨਾਮ ਇੰਸਪੈਕਟਰ ਪ੍ਰਤੀਕ ਜਿੰਦਲ,ਤਹਿਸੀਲਦਾਰ ਸੁਨਾਮ ਅੰਮ੍ਰਿਤਵੀਰ ਸਿੰਘ,ਨਾਇਬ ਤਹਿਸੀਲਦਾਰੋਂ ਰੀਤੂ ਕਪੂਰ ਤੋਂ ਇਲਾਵਾ ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ,ਕਾਰਜ ਸਾਧਕ ਅਫਸਰ ਸੁਨਾਮ ਬਾਲ ਕ੍ਰਿਸ਼ਨ, ਸਕੱਤਰ ਮਾਰਕਿਟ ਕਮੇਟੀ ਸੁਨਾਮ ਨਰਿੰਦਰ ਪਾਲ ਸ਼ਰਮਾ,ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ,ਗੁਰਪ੍ਰੀਤ ਸਿੰਘ ਐਜਲਾ ਮੰਡੀ ਸੁਪਰਵਾਈਜ਼ਰ,ਰਜਿੰਦਰ ਸਿੰਘ ਮਹਿਲਾਂ,ਰਣਜੀਤ ਸਿੰਘ ਔਜਲਾ,ਨਗਰ ਕੌਂਸਲ ਸੁਨਾਮ ਦੇ ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ, ਮੰਡੀ ਪ੍ਰਧਾਨ ਕਿਸ਼ੋਰ ਚੰਦ ਛਾਹੜੀਆ,ਰਾਜਨ ਸਿੰਗਲਾ,ਅਮਰੀਕ ਸਿੰਘ ਧਾਲੀਵਾਲ,ਰਜਿੰਦਰ ਕੁਮਾਰ ਬੱਬਲੀ,ਕੁਲਵੰਤ ਸਿੰਘ ਅਤੇ ਹਰਮੇਸ਼ ਕੁਮਾਰ ਨਾਗਰਾ ਆਦਿ ਮੌਜੂਦ ਸਨ। ਜਖੇਪਲ, (ਮੇਜਰ ਸਿੰਘ ਸਿੱਧੂ) - ਸਰਪੰਚ ਗੁਰਚਰਨ ਸਿੰਘ ਅਤੇ ਪੰਚਾਂ ਨੇ ਪੰਚਾਇਤ ਘਰ ਚਾਓੁਬਾਸ ਜਖੇਪਲ ਵਿਖੇ ਦੇਸ਼ ਦਾ 80ਵਾਂ ਅਜਾਦੀ ਦਿਵਸ਼ ਬੜੇ ਉਤਸ਼ਾਹ ਨਾਲ ਮਨਾਇਆ ।ਝੰਡਾ ਲਹਿਰਾਉਣ ਦੀ ਰਸ਼ਮ ਸਰਪੰਚ ਗੁਰਚਰਨ ਸਿੰਘ ਚਾਓੁਬਾਸ ਵੱਲੋਂ ਕੀਤੀ ਗਈ । ਸਰਪੰਚ ਗੁਰਚਰਨ ਸਿੰਘ ਨੇ ਕਿਹਾ ਕਿ ਇਹ ਅਜਾਦੀ ਅਣਗਿਣਤ ਕੁਰਬਾਨੀਆਂ ਅਤੇ ਬਲੀਦਾਨਾ ਸਦਕਾ ਸਾਨੂੰ ਪ੍ਰਾਪਤ ਹੋਈ ਹੈ । ਉਨ੍ਹਾਂ ਨੇ ਦੇਸ਼ ਦੀ ਏਕਤਾ, ਅਖੰਡਤਾ, ਸਵਿਧਾਨ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ । ਇਸ ਮੌਕੇ ਸਰਪੰਚ ਗੁਰਚਰਨ ਸਿੰਘ,ਬਲਾਕ ਸੰਮਤੀ ਮੈਬਰ ਸੁਖਦੇਵ ਸਿੰਘ,ਪੰਚ ਅਮਰੀਕ ਸਿੰਘ,ਪੰਚ ਮੇਵਾ ਸਿੰਘ,ਕਿਸਾਨ ਆਗੂ ਮਿੱਠੂ ਸਿੰਘ ਲੱਧੜ,ਭਾਜਪਾ ਦੇ ਜਿਲ਼੍ਹਾ ਜੀ ਰਾਮ ਪ੍ਰਧਾਨ ਕੁਲਦੀਪ ਸਿੰਘ ਤੇ ਮੀਡੀਆ ਇੰਚਾਰਜ ਤਰਨਜੀਤ ਸਿੰਘ ਖਾਲਸਾ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ। ਵੱਖ-ਵੱਖ ਸਕੂਲਾਂ ਅਤੇ ਕਾਲਜਾਂ ‘ਚ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਹਾੜਾ ਚੀਮਾ ਮੰਡੀ, (ਗ ੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਨੇੜਲੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ‘ਚ ਆਜਾਦੀ ਦਿਹਾੜਾ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਕੇ.ਸੀ.ਟੀ. ਕਾਲਜ ਫਤਹਿਗੜ੍ਹ ਗੰਢੂਆਂ ਅਤੇ ਮਾਡਰਨ ਕਾਲਜ ਬੀਰ ਕਲਾ ਵਿਖੇ ਕਾਲਜ ਪ੍ਰਬੰਧਕਾਂ ਮੋਟੀ ਗਰਗ, ਪ੍ਰਧਾਨ ਜਸਵੰਤ ਸਿੰਘ, ਜਨਰਲ ਸਕੱਤਰ ਰਾਮ ਗੋਪਾਲ, ਸਰਪ੍ਰਸਤ ਕਾਮਰੇਡ ਸਤਵੰਤ ਸਿੰਘ ਖੰਡੇਬਾਦ, ਮਾਡਰਨ ਕਾਲਜ ਬੀਰ ਕਲਾ ਦੇ ਚੇਅਰਮੈਨ ਡਾ. ਰਵਿੰਦਰ ਬਾਸਲ ਅਤੇ ਪ੍ਰਿੰਸੀਪਲ ਡਾ. ਵੀ.ਕੇ. ਰਾਏ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਇਸੇ ਤਰ੍ਹਾਂ ਪੈਰਾਮਾਊਂਟ ਪਬਲਿਕ ਸਕੂਲ ਚੀਮਾ, ਆਕਸਫੋਰਡ ਸਕੂਲ ਚੀਮਾ, ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ, ਸਰਸਵਤੀ ਵਿੱਦਿਆ ਮੰਦਰ ਚੀਮਾ, ਆਸ਼ੀਰਵਾਦ ਡੇ-ਬੋਰਡਿੰਗ ਪਬਲਿਕ ਸਕੂਲ ਝਾੜੋ, ਸੰਤ ਅਤਰ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਚੀਮਾ, ਸੰਤ ਅਤਰ ਸਿੰਘ ਸਕੂਲ ਹਰਿਆਉ, ਐਮ.ਐਲ.ਜੀ. ਪਬਲਿਕ ਸਕੂਲ ਚੀਮਾ ਅਤੇ ਕਲਗੀਧਰ ਟਰੱਸਟ ਅਧੀਨ ਅਕਾਲ ਅਕੈਡਮੀ ਚੀਮਾ ਅਤੇ ਫਤਹਿਗੜ੍ਹ ਗੰਢੂਆਂ ਵਿਖੇ ਵੀ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਦੇ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ, ਪ੍ਰਬੰਧਕ ਗੁਰਸ਼ਰਨ ਤੱਗੜ, ਆਕਸਫੋਰਡ ਸਕੂਲ ਚੀਮਾ ਦੇ ਚੇਅਰਮੈਨ ਚਮਕੌਰ ਸਿੰਘ ਤੋਲਾਵਾਲ ਅਤੇ ਐਮ.ਡੀ. ਗੁਰਧਿਆਨ ਸਿੰਘ ਚਹਿਲ, ਪੈਰਾਮਾਊਂਟ ਸਕੂਲ ਚੀਮਾ ਦੇ ਮੈਨੇਜਿੰਗ ਡਾਇਰੈਕਟਰ ਜਸਵੀਰ ਸਿੰਘ ਚੀਮਾ, ਆਸ਼ੀਰਵਾਦ ਸਕੂਲ ਝਾੜੋ ਦੇ ਪ੍ਰਿੰਸੀਪਲ ਜਗਸੀਰ ਸਿੰਘ, ਸਰਸਵਤੀ ਵਿਦਿਆ ਮੰਦਰ ਚੀਮਾ ਦੇ ਪ੍ਰਿੰਸੀਪਲ ਰਾਕੇਸ਼ ਕੁਮਾਰ, ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਚੀਮਾ ਦੇ ਪ੍ਰਿੰਸੀਪਲ ਵਿਕਰਮ ਸ਼ਰਮਾ, ਐਮ.ਐਲ.ਜੀ. ਪਬਲਿਕ ਸਕੂਲ ਚੀਮਾ ਦੇ ਪ੍ਰਿੰਸੀਪਲ ਅਤੇ ਸਕੂਲ ਪ੍ਰਬੰਧਕਾਂ, ਸੰਤ ਅਤਰ ਸਿੰਘ ਸਕੂਲ ਹਰਿਆਉ ਦੇ ਐਮ.ਡੀ. ਵਾਸਦੇਵ ਸ਼ਰਮਾ, ਅਕਾਲ ਅਕੈਡਮੀ ਫਤਹਿਗੜ੍ਹ ਗੰਢੂਆਂ ਦੀ ਪ੍ਰਿੰਸੀਪਲ ਅਨੁਰਾਧਾ ਬੱਬਰ, ਅਕਾਲ ਅਕੈਡਮੀ ਚੀਮਾ (ਸੀ.ਬੀ.ਐਸ.ਈ.) ਦੀ ਪ੍ਰਿੰਸੀਪਲ ਨੀਨਾ ਸ਼ਰਮਾ ਅਤੇ ਅਕਾਲ ਅਕੈਡਮੀ ਚੀਮਾ (ਪੀ.ਐਸ.ਈ.ਬੀ.) ਦੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਅਤੇ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਇਸ ਦੌਰਾਨ ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ ਗਿਆ। ਸੰਗਰੂਰ, (ਧੀਰਜ ਪਸੋਰੀਆ) - ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਕੁਸ਼ਟ ਆਸ਼ਰਮ ਵਿੱਚ ਆਜ਼ਾਦੀ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਹ ਸਮਾਰੋਹ ਕਲੱਬ ਪ੍ਰਧਾਨ ਅਮ੍ਰਿਤ ਗਰਗ ਦੀ ਪ੍ਰਧਾਨਗੀ ਹੇਠ ਅਤੇ ਅਸ਼ੋਕ ਗੋਇਲ ਦੀ ਅਗਵਾਈ ਵਿੱਚ ਕਰਵਾਇਆ ਗਿਆ। ਲਗਭਗ 20 ਲਾਇਨ ਮੈਂਬਰਾਂ ਨੇ ਆਪਣੇ ਪਰਿਵਾਰਾਂ ਸਮੇਤ ਇਸ ਪ੍ਰੋਗਰਾਮ ਵਿੱਚ ਬਹੁਤ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਭਾਗ ਲਿਆ।ਝੰਡਾ ਲਹਿਰਾਉਣ ਤੋਂ ਬਾਅਦ ਕਲੱਬ ਵੱਲੋਂ ਆਸ਼ਰਮ ਦੇ ਰਹਿਣ ਵਾਲਿਆਂ ਨੂੰ ਦਵਾਈਆਂ, ਸਰਜੀਕਲ ਸਮਾਨ, ਮਿਠਾਈਆਂ ਅਤੇ ਫਲ ਵੰਡੇ ਗਏ।
Ad Position 22
No active advertisement
ਪਿਛਲੀ ਖ਼ਬਰ ‘ਵੰਦੇ ਮਾਤਰਮ’ ਦਾ ਸਨਮਾਨ ਕੌਮੀ ਭਾਵਨਾਵਾਂ ਨਾਲ ਜੁੜਿਆ ਮੁੱਦਾ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਵਿਸ਼ਾਲ ਭੰਡਾਰਾ 21 ਨੂੰ ਲੱਗੇਗਾ
Ad Position 24