18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

20 ਦੀ ਲੌਂਗੋਵਾਲ ਕਾਨਫਰੰਸ ਵਿੱਚ 101 ਗੱਡੀਆਂ ਦਾ ਕਾਫਲਾ ਲੈ ਕੇ ਜਾਵਾਂਗੇ–ਰਿਪੂ ਢਿੱਲੋਂ

ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ)–ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਨਗਰ ਕੌਸਲ ਸੰਗਰੂਰ ਰਿਪੁਦਮਨ ਸਿੰਘ ਰਿਪੂ ਢਿੱਲੋਂ ਨੇ ਕਿਹਾ ਕਿ 20 ਦੀ ਲੌਂਗੋਵਾਲ ਵਿਖੇ ਹੋਣ ਵਾਲੀ ਕਾਨਫਰੰਸ ਵਿੱਚ 101 ਗੱਡੀਆ ਦਾ ਕਾਫਲਾ ਉਹ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸੋਚ ਨੂੰ ਸਮਰਪਿਤ ਇਸ ਕਾਨਫਰੰਸ ਨੂੰ ਲੈ ਕੇ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਤਿਆਰੀਆਂ ਮੁਕੰਮਲ ਪੜਾਅ ਉੱਤੇ ਹਨ ਅਤੇ ਸੰਗਤ ਵਿੱਚ ਜੋ ਉਤਸ਼ਾਹ ਦਾ ਮਾਹੋਲ ਹੈ ਉਹ ਇਸ ਕਾਨਫਰੰਸ ਨੂੰ ਇਤਿਹਾਸਕ ਰੂਪ ਦੇਣ ਜਾ ਰਿਹਾ ਹੈ।

Ad Position 21
No active advertisement
ਰਿਪੁਦਮਨ ਸਿੰਘ ਰਿਪੂ ਢਿੱਲੋਂ। 18-08-2026
ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ)–ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਨਗਰ ਕੌਸਲ ਸੰਗਰੂਰ ਰਿਪੁਦਮਨ ਸਿੰਘ ਰਿਪੂ ਢਿੱਲੋਂ ਨੇ ਕਿਹਾ ਕਿ 20 ਦੀ ਲੌਂਗੋਵਾਲ ਵਿਖੇ ਹੋਣ ਵਾਲੀ ਕਾਨਫਰੰਸ ਵਿੱਚ 101 ਗੱਡੀਆ ਦਾ ਕਾਫਲਾ ਉਹ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸੋਚ ਨੂੰ ਸਮਰਪਿਤ ਇਸ ਕਾਨਫਰੰਸ ਨੂੰ ਲੈ ਕੇ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਤਿਆਰੀਆਂ ਮੁਕੰਮਲ ਪੜਾਅ ਉੱਤੇ ਹਨ ਅਤੇ ਸੰਗਤ ਵਿੱਚ ਜੋ ਉਤਸ਼ਾਹ ਦਾ ਮਾਹੋਲ ਹੈ ਉਹ ਇਸ ਕਾਨਫਰੰਸ ਨੂੰ ਇਤਿਹਾਸਕ ਰੂਪ ਦੇਣ ਜਾ ਰਿਹਾ ਹੈ। ਰਿਪੂ ਢਿੱਲੋਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸਮੇਤ ਪਾਰਟੀ ਦੀ ਪੂਰੀ ਸੀਨੀਅਰ ਲੀਡਰਸ਼ਿਪ ਇਸ ਦਿਨ ਕੌਮ ਅਤੇ ਸੰਗਤ ਨੂੰ ਅਹਿਮ ਪ੍ਰੋਗਰਾਮ ਦੇਣ ਜਾ ਰਹੀ ਹੈ। ਕਾਨਫਰੰਸ ਉਪਰੰਤ ਪੰਜਾਬ ਵਿੱਚ ਨਵੇਂ ਸਿਆਸੀ ਸਮੀਕਰਨ ਬਨਣ ਦਾ ਵੀ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਨੇ ਹਮੇਸ਼ਾ ਹੀ ਪੰਜਾਬ ਵਿੱਚ ਵੱਡੇ ਬਦਲਾਅ ਦੀ ਨੀਂਹ ਰੱਖੀ ਹੈ ਅਤੇ ਇਸ ਵਾਰ ਪੰਜਾਬ ਵਿੱਚ ਪੰਥਕ ਸਰਕਾਰ ਲਿਆਉਣਾ ਜਾ ਮੁੱਢ ਵੀ ਇਸ ਧਰਤੀ ਤੋਂ ਬੱਝਣ ਜਾ ਰਿਹਾ ਹੈ ਜਿਸ ਵਿੱਚ 20 ਅਗਸਤ ਦਾ ਦਿਨ ਅਹਿਮ ਭੂਮਿਕਾ ਨਿਭਾਏਗਾ।
Ad Position 22
No active advertisement
ਪਿਛਲੀ ਖ਼ਬਰ ਦੂਨ ਇੰਟਰਨੈਸ਼ਨਲ ਸਕੂਲ ਵਿੱਚ ਧੂਮ-ਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ ਅਗਲੀ ਖ਼ਬਰ ਅਕਾਲੀ ਦਲ (ਬਾਦਲ) ਦੀ ਬਜਾਇ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਜੁੜੇ ਹੋਣ ਦਾ ਕੀਤਾ ਦਾਅਵਾ
Ad Position 24