18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਦੂਨ ਇੰਟਰਨੈਸ਼ਨਲ ਸਕੂਲ ਵਿੱਚ ਧੂਮ-ਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ

ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ) - ਦੂਨ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ 78ਵਾਂ ਆਜ਼ਾਦੀ ਦਿਹਾੜਾ ਬੜੀ ਧੂਮ ਧਾਮ, ਉਤਸ਼ਾਹ ਅਤੇ ਦੇਸ਼-ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-08-2026
ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ) - ਦੂਨ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ 78ਵਾਂ ਆਜ਼ਾਦੀ ਦਿਹਾੜਾ ਬੜੀ ਧੂਮ ਧਾਮ, ਉਤਸ਼ਾਹ ਅਤੇ ਦੇਸ਼-ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ। ਛੋਟੇ ਬੱਚਿਆਂ ਦੁਆਰਾ ਤਿਰੰਗਾ ਬੈਚ, ਪੇਪਰ ਪੇਸਟਿੰਗ ਫਲੈਗ, ਹੈਂਡ ਪ੍ਰਿੰਟਿੰਗ ਫਲੈਗ, ਪਲਸ ਅਤੇ ਰਾਇਸ ਫਲੈਗ ਮੇਕਿੰਗ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਦੇ ਸਤਿਕਾਰਯੋਗ ਚੇਅਰਮੈਨ ਸ. ਅਜੀਤਇੰਦਰ ਸਿੰਘ ਮਾਨਸ਼ਾਹੀਆ, ਮੇਨੈਜਿੰਗ ਡਾਇਰੈਕਟਰ ਸ੍ਰੀਮਤੀ ਹਰਨੀਤ ਕੌਰ ਮਾਨਸ਼ਾਹੀਆ, ਡਾਇਰੈਕਟਰ ਸ੍ਰੀਮਤੀ ਅਨੁਰੂਪ ਜੌਹਲ ਅਤੇ ਪ੍ਰਿੰਸੀਪਲ ਸ੍ਰੀਮਤੀ ਅੰਜਲੀ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਮਹੱਤਵ ਬਾਰੇ ਦੱਸਿਆ ਅਤੇ ਦੇਸ਼ ਦੇ ਮਹਾਨ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਬੱਚਿਆਂ ਨੂੰ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦਾ ਸੁਨੇਹਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸੰਤ ਲੌਂਗੋਵਾਲ ਦੀ ਬਰਸੀ ਮੌਕੇ ਧੂਰੀ ਤੋਂ ਵੱਡੀ ਗਿਣਤੀ ’ਚ ਨੌਜਵਾਨ ਹੋਣਗੇ ਸ਼ਾਮਿਲ - ਰਸੂ ਖੰਗੂੜਾ ਅਗਲੀ ਖ਼ਬਰ 20 ਦੀ ਲੌਂਗੋਵਾਲ ਕਾਨਫਰੰਸ ਵਿੱਚ 101 ਗੱਡੀਆਂ ਦਾ ਕਾਫਲਾ ਲੈ ਕੇ ਜਾਵਾਂਗੇ–ਰਿਪੂ ਢਿੱਲੋਂ
Ad Position 24