17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮਾਲੇਰਕੋਟਲਾ ਵਿਖੇ ‘ਸਾਂਝਾ ਮੁਲਾਜ਼ਮ ਮੰਚ’ ਦੀਆਂ ਜਥੇਬੰਦੀਆਂ ਵੱਲੋਂ ਵਿਸ਼ਾਲ ਮੀਟਿੰਗ

ਮਾਲੇਰਕੋਟਲਾ, 17 ਅਗਸਤ (ਮਨਜਿੰਦਰ ਸਿੰਘ ਸਰੌਦ) - ਮਲੇਰਕੋਟਲਾ ਵਿਖੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਕੀਤੀ ਜਾਣ ਵਾਲੀ ਮਹਾਂ ਹੜਤਾਲ ਸਬੰਧੀ ਸਾਂਝਾ ਮੁਲਾਜ਼ਮ ਮੰਚ ਦੀਆਂ ਜਥੇਬੰਦੀਆਂ ਵੱਲੋਂ ਇੱਕ ਵਿਸ਼ਾਲ ਇਕੱਠ ਕਰਦਿਆਂ ਸਰਕਾਰ ਨੂੰ ਸੁਨੇਹਾ ਦਿੱਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ‘ਤੇ ਗੌਰ ਨਾ ਕੀਤਾ ਗਿਆ ਤਾਂ ਸਰਕਾਰ ਤਿੱਖੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਮਚਾਰੀ ਦਲ ਦੇ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਦੀਦਾਰ ਸਿੰਘ ਛੋਕਰਾਂ ਨੇ ਦੱਸਿਆ ਕਿ ਅੱਜ ਮੀਟਿੰਗ ‘ਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਪੰਜਾਬ ਮੁਲਾਜ਼ਮ ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਆਖਿਆ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 27 ਅਗਸਤ ਨੂੰ ਮਹਾਂ ਬੰਦ ਕੀਤਾ ਜਾਵੇਗਾ।

Ad Position 21
No active advertisement
ਮਾਲੇਰਕੋਟਲਾ ਵਿਖੇ ਗੱਲਬਾਤ ਕਰਦੇ ਹੋਏ ਮੁਲਾਜ਼ਮ ਮੰਚ ਦੇ ਪੰਜਾਬ ਕਨਵੀਨਰ ਸੁਖਚੈਨ ਸਿੰਘ ਖਹਿਰਾ ਨਾਲ ਪ੍ਰਧਾਨ ਦੀਦਾਰ ਸਿੰਘ ਛੋਕਰਾਂ, ਮਾਸ ਮੀਡੀਆ ਅਫ਼ਸਰ ਡਾ. ਰਣਵੀਰ ਸਿੰਘ ਢੰਡੇ ਆਦਿ ਆਗੂ ਤੇ ਹਾਜ਼ਰ ਮੁਲਾਜ਼ਮ । ਤਸਵੀਰ – ਸਰੌਦ 18-08-2026
ਮਾਲੇਰਕੋਟਲਾ, 17 ਅਗਸਤ (ਮਨਜਿੰਦਰ ਸਿੰਘ ਸਰੌਦ) - ਮਲੇਰਕੋਟਲਾ ਵਿਖੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਕੀਤੀ ਜਾਣ ਵਾਲੀ ਮਹਾਂ ਹੜਤਾਲ ਸਬੰਧੀ ਸਾਂਝਾ ਮੁਲਾਜ਼ਮ ਮੰਚ ਦੀਆਂ ਜਥੇਬੰਦੀਆਂ ਵੱਲੋਂ ਇੱਕ ਵਿਸ਼ਾਲ ਇਕੱਠ ਕਰਦਿਆਂ ਸਰਕਾਰ ਨੂੰ ਸੁਨੇਹਾ ਦਿੱਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ‘ਤੇ ਗੌਰ ਨਾ ਕੀਤਾ ਗਿਆ ਤਾਂ ਸਰਕਾਰ ਤਿੱਖੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਮਚਾਰੀ ਦਲ ਦੇ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਦੀਦਾਰ ਸਿੰਘ ਛੋਕਰਾਂ ਨੇ ਦੱਸਿਆ ਕਿ ਅੱਜ ਮੀਟਿੰਗ ‘ਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਪੰਜਾਬ ਮੁਲਾਜ਼ਮ ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਆਖਿਆ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 27 ਅਗਸਤ ਨੂੰ ਮਹਾਂ ਬੰਦ ਕੀਤਾ ਜਾਵੇਗਾ। ਚੰਗਾ ਹੋਵੇ ਜੇਕਰ ਸਰਕਾਰ ਪਹਿਲਾਂ ਹੀ ਉਨ੍ਹਾਂ ਦੀਆਂ ਮੰਗਾਂ ਮੰਨ ਲਵੇ । ਇਸ ਮੌਕੇ ਪ੍ਰਧਾਨ ਦੀਦਾਰ ਸਿੰਘ, ਪ੍ਰਧਾਨ ਮਾਸ ਮੀਡੀਆ ਅਫ਼ਸਰ ਡਾਕਟਰ ਰਣਵੀਰ ਸਿੰਘ ਢੰਡੇ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਸ ਯੂਨੀਅਨ ਮਲੇਰਕੋਟਲਾ, ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਯੂਨੀਅਨ, ਪਟਵਾਰ ਯੂਨੀਅਨ, ਸੀ.ਪੀ.ਈ.ਐਫ. ਯੂਨੀਅਨ ਪੰਜਾਬ, ਆਲ ਪੰਜਾਬ ਸੁਪਰਵਾਈਜ਼ਰ ਯੂਨੀਅਨ (ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ), ਮਲਟੀ ਪਰਪਜ ਹੈਲਥ ਇਮਪਲਾਈਜ ਯੂਨੀਅਨ ਮੰਗਵਾਲ ਗਰੁੱਪ, ਕੰਪਿਊਟਰ ਟੀਚਰਜ਼ ਯੂਨੀਅਨ, ਪੰਜਾਬ ਪੁਲਿਸ ਪੈਨਸ਼ਨਰਜ ਯੂਨੀਅਨ, ਖੇਡ ਵਿਭਾਗ ਮਲੇਰਕੋਟਲਾ, ਬਿਜਲੀ ਬੋਰਡ, ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ, ਮਨਿਸਟਰੀਅਲ ਯੂਨੀਅਨ (ਹਾਇਰ ਐਜੂਕੇਸ਼ਨ) ਮਾਲੇਰਕੋਟਲਾ, ਪੈਨਸ਼ਨਰਜ ਐਸੋਸੀਏਸ਼ਨ ਮਲੇਰਕੋਟਲਾ, ਡਿਪਲੋਮਾ ਐਸੋਸੀਏਸ਼ਨ ਜ਼ਿਲ੍ਹਾ ਮਲੇਰਕੋਟਲਾ ਤੇ ਸੰਗਰੂਰ, ਡਰਾਫਟਮੈਨ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਮਾਲੇਰਕੋਟਲਾ, ਬੀ.ਐਡ. ਟੀਚਰਜ ਫਰੰਟ, ਐਸ.ਸੀ./ਬੀ.ਸੀ. ਯੂਨੀਅਨ ਮਾਲੇਰਕੋਟਲਾ ਦੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੁੱਡੀ ਖ਼ੁਰਦ ਵਿਖੇ ਤੀਆਂ ਤੀਜ ਦੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼ੁਭਮ ਸ਼ਰਮਾ ਨੇ ਸ਼ੁਕਰਾਨਾ ਤੇ ਪੈਦਲ ਧੰਨਵਾਦੀ ਦੌਰਾ ਕੀਤਾ
Ad Position 24