18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੀ.ਪੀ.ਸੀ.ਬੀ. ਨੇ ਹਾਰਪ ਕੈਮੀਕਲਜ਼ ਫੈਕਟਰੀ ਦੇ ਪਾਣੀ, ਹਵਾ ਅਤੇ ਮਿੱਟੀ ਦੇ ਸੈਂਪਲ ਲਏ

ਸ਼ੇਰਪੁਰ, 18 ਅਗਸਤ (ਦਰਸ਼ਨ ਸਿੰਘ ਖੇੜੀ) - ਨੇੜਲੇ ਪਿੰਡਾਂ ਦੇ ਵਸਨੀਕਾਂ ਵੱਲੋਂ ਪ੍ਰਾਪਤ ਹੋਈਆਂ ਦਰਖਾਸਤਾਂ ਅਤੇ ਪਿੰਡਾਂ ਦੇ ਸਰਪੰਚਾਂ ਦੀ ਮੰਗ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀ ਟੀਮ ਵੱਲੋਂ ਅੱਜ ਪਿੰਡ ਜਹਾਂਗੀਰ ਵਿਖੇ ਸਥਿਤ ਹਾਰਪ ਕੈਮੀਕਲਜ਼ ਪ੍ਰਾਈਵੇਟ ਲਿਮਟਿਡ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। ਇਸ ਮੌਕੇ ਨੇੜਲੇ ਪਿੰਡਾਂ ਦੇ ਸਰਪੰਚ ਅਤੇ ਹੋਰ ਮੋਹਤਬਰ ਵਿਅਕਤੀ ਵੀ ਮੌਜੂਦ ਰਹੇ।

Ad Position 21
No active advertisement
ਜਾਂਚ ਕਰਦੇ ਹੋਏ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ। ਤਸਵੀਰ ਦਰਸ਼ਨ ਸਿੰਘ ਖੇੜੀ 19-08-2026
ਸ਼ੇਰਪੁਰ, 18 ਅਗਸਤ (ਦਰਸ਼ਨ ਸਿੰਘ ਖੇੜੀ) - ਨੇੜਲੇ ਪਿੰਡਾਂ ਦੇ ਵਸਨੀਕਾਂ ਵੱਲੋਂ ਪ੍ਰਾਪਤ ਹੋਈਆਂ ਦਰਖਾਸਤਾਂ ਅਤੇ ਪਿੰਡਾਂ ਦੇ ਸਰਪੰਚਾਂ ਦੀ ਮੰਗ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀ ਟੀਮ ਵੱਲੋਂ ਅੱਜ ਪਿੰਡ ਜਹਾਂਗੀਰ ਵਿਖੇ ਸਥਿਤ ਹਾਰਪ ਕੈਮੀਕਲਜ਼ ਪ੍ਰਾਈਵੇਟ ਲਿਮਟਿਡ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। ਇਸ ਮੌਕੇ ਨੇੜਲੇ ਪਿੰਡਾਂ ਦੇ ਸਰਪੰਚ ਅਤੇ ਹੋਰ ਮੋਹਤਬਰ ਵਿਅਕਤੀ ਵੀ ਮੌਜੂਦ ਰਹੇ। ਜਾਂਚ ਦੌਰਾਨ ਪੀਪੀਸੀਬੀ ਦੇ ਅਧਿਕਾਰੀਆਂ ਵੱਲੋਂ ਫੈਕਟਰੀ ਦੇ ਅੰਦਰ ਵੱਖ-ਵੱਖ ਥਾਵਾਂ ਦਾ ਮੁਆਇਨਾ ਕਰਨ ਦੇ ਨਾਲ-ਨਾਲ ਪਾਣੀ, ਹਵਾ ਅਤੇ ਮਿੱਟੀ ਦੇ ਸੈਂਪਲ ਵੀ ਇਕੱਠੇ ਕੀਤੇ ਗਏ। ਪਾਣੀ ਦੇ ਸੈਂਪਲਾਂ ਵਿੱਚ ਟ੍ਰੀਟਿਡ ਅਤੇ ਅਣਟ੍ਰੀਟਿਡ ਪਾਣੀ ਦੇ ਨਾਲ-ਨਾਲ ਫੈਕਟਰੀ ਦੇ ਬੋਰਵੈੱਲਾ ਤੋਂ ਪਾਣੀ ਦੇ ਨਮੂਨੇ ਵੀ ਲਏ ਗਏ ਹਨ। ਇਸ ਤੋਂ ਇਲਾਵਾ ਫੈਕਟਰੀ ਦੀ ਚਿਮਨੀ ਤੋਂ ਹਵਾ ਦੀ ਗੁਣਵੱਤਾ ਦੀ ਜਾਂਚ ਲਈ ਸੈਂਪਲ ਅਤੇ ਫੈਕਟਰੀ ਅੰਦਰੋਂ ਮਿੱਟੀ ਦੇ ਸੈਂਪਲ ਵੀ ਲਏ ਗਏ।ਪੀਪੀਸੀਬੀ ਅਧਿਕਾਰੀਆਂ ਵੱਲੋਂ ਸੈਂਪਲਿੰਗ ਦੀ ਪੂਰੀ ਪ੍ਰਕਿਰਿਆ ਮੌਕੇ ‘ਤੇ ਮੌਜੂਦ ਪਿੰਡਾਂ ਦੇ ਸਰਪੰਚਾਂ ਅਤੇ ਹੋਰ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਗਈ। ਫੈਕਟਰੀ ਪ੍ਰਬੰਧਕਾਂ ਵੱਲੋਂ ਵੀ ਜਾਂਚ ਪ੍ਰਕਿਰਿਆ ਵਿੱਚ ਪੂਰਨ ਸਹਿਯੋਗ ਦੇਣ ਅਤੇ ਪੂਰੀ ਪਾਰਦਰਸ਼ਤਾ ਰੱਖਣ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਾਤਾਵਰਨ ਦੀ ਸੁਰੱਖਿਆ ਅਤੇ ਲੋਕਾਂ ਦੀ ਸਿਹਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਪੀਪੀਸੀਬੀ ਵੱਲੋਂ ਲਏ ਗਏ ਪਾਣੀ, ਹਵਾ ਅਤੇ ਮਿੱਟੀ ਦੇ ਸੈਂਪਲਾਂ ਦੀ ਲੈਬਾਰਟਰੀ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ, ਰਿਪੋਰਟ ਦੇ ਤੱਥਾਂ ਦੇ ਆਧਾਰ ‘ਤੇ ਅਗਲੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰੀ ਤੋਂ ਤੰਗ ਨੌਜਵਾਨ ਵਲੋਂ ਖੁਦਕਸ਼ੀ ਅਗਲੀ ਖ਼ਬਰ ਵਿਕਾਸ ਗੁਪਤਾ ਸ਼ਹੀਦ ਭਗਤ ਸਿੰਘ ਪ੍ਰੈੱਸ ਕਲੱਬ ਦੇ ਪ੍ਰਧਾਨ ਬਣੇ
Ad Position 24