19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਕਿਸਾਨ ਆਗੂ ਰਣ ਸਿੰਘ ਚੱਠਾ ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ

ਸੁਨਾਮ ਊਧਮ ਸਿੰਘ ਵਾਲਾ, 18 ਅਗਸਤ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀ. ਕੇ.

Ad Position 21
No active advertisement
ਕਿਸਾਨ ਆਗੂ ਰਣ ਸਿੰਘ ਚੱਠਾ ਦੀ ਨੁਕਸਾਨੀ ਗਈ ਗੱਡੀ ਅਤੇ ਰਣ ਸਿੰਘ ਚੱਠਾ। ਤਸਵੀਰ ਰੁਪਿੰਦਰ ਸਿੰਘ ਸੱਗੂ 19-08-2026
ਸੁਨਾਮ ਊਧਮ ਸਿੰਘ ਵਾਲਾ, 18 ਅਗਸਤ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀ.ਕੇ.ਯੂ. ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਸੰਗਰੂਰ ਦੇ ਜਨਰਲ ਸਕੱਤਰ ਰਣ ਸਿੰਘ ਚੱਠਾ ਦਾ ਦੇਰ ਰਾਤ ਭਿਆਨਕ ਸੜਕ ਹਾਦਸਾ ਹੋ ਗਿਆ। ਇਹ ਹਾਦਸਾ ਖਨੌਰੀ ਬਾਰਡਰ ’ਤੇ ਚੱਲ ਰਹੇ ਧਰਨੇ ਤੋਂ ਵਾਪਸੀ ਸਮੇਂ ਪਾਤੜਾਂ ਨੇੜੇ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਅੱਗੇ ਜਾ ਰਹੇ ਟਰਾਲੇ ਦੇ ਚਾਲਕ ਵੱਲੋਂ ਅਚਾਨਕ ਬਰੇਕ ਲਗਾਉਣ ਕਾਰਨ ਰਣ ਸਿੰਘ ਚੱਠਾ ਦੀ ਗੱਡੀ ਟਰਾਲੇ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਹਾਦਸੇ ਵਿੱਚ ਰਣ ਸਿੰਘ ਚੱਠਾ ਵਾਲ-ਵਾਲ ਬਚ ਗਏ, ਹਾਲਾਂਕਿ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਦੀਆਂ ਤਸਵੀਰਾਂ ਵਿੱਚ ਗੱਡੀ ਦਾ ਭਾਰੀ ਨੁਕਸਾਨ ਸਾਫ਼ ਦਿਖਾਈ ਦੇ ਰਿਹਾ ਹੈ। ਇਸ ਮੌਕੇ ਤੇ ਕਿਸਾਨ ਆਗੂਆਂ ਅਤੇ ਸਾਥੀਆਂ ਵੱਲੋਂ ਰਣ ਸਿੰਘ ਚੱਠਾ ਦੀ ਸਲਾਮਤੀ ’ਤੇ ਰਾਹਤ ਦਾ ਪ੍ਰਗਟਾਵਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਵਲੋਂ ਵੱਖ-ਵੱਖ ਵਿਭਾਗਾਂ ਨੂੰ ਸਮਾਂਬੱਧ ਕਾਰਵਾਈ ਦੇ ਨਿਰਦੇਸ਼ ਟਰੈਫਿਕ ਤੋਂ ਸਫ਼ਾਈ ਤੱਕ ਹਰ ਮੁੱਦੇ ’ਤੇ ਹੋਵੇਗੀ... ਅਗਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
Ad Position 24