ਵਪਾਰ ਮੰਡਲ ਦੇ ਪ੍ਰਧਾਨ ਟੀਟੂ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਧਾਈਆਂ ਸਰਗਰਮੀਆਂ ਨੇ ਸਥਾਨਕ ਸਿਆਸਤ ’ਚ ਛੇੜੀ ਨਵੀਂ ਚਰਚਾ
ਸੰਗਰੂਰ, 18 ਅਗਸਤ (ਦਮਨਜੀਤ ਸਿੰਘ) - ਸੰਗਰੂਰ ਦੇ ਵਪਾਰੀਆਂ ਦੀ ਪਿਛਲੇ ਕਰੀਬ 25 ਸਾਲਾਂ ਤੋਂ ਆਵਾਜ਼ ਬੁਲੰਦ ਕਰਦੇ ਆ ਰਹੇ ਵਪਾਰ ਮੰਡਲ ਦੇ ਪ੍ਰਧਾਨ ਅਤੇ ਸਿਆਸਤ ਵਿੱਚ ਜਾਣਿਆ-ਪਛਾਣਿਆ ਚਿਹਰਾ ਸਾਬਕਾ ਨਗਰ ਕੌਂਸਲਰ ਅਮਰਜੀਤ ਸਿੰਘ ਟੀਟੂ ਇੱਕ ਵਾਰ ਮੁੜ ਸਿਆਸੀ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਸਰਗਰਮ ਨਜ਼ਰ ਆਉਣ ਲੱਗੇ ਹਨ। ਕੁੱਝ ਮਹੀਨੇ ਪਹਿਲਾਂ ਪਟਿਆਲਾ ਰੋਡ ’ਤੇ ਉਨ੍ਹਾਂ ਦੀ ਕਾਰ ਦਾ ਹਾਦਸਾ ਹੋਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ।
ਅ
ਅਮਰਜੀਤ ਸਿੰਘ ਟੀਟੂ।
19-08-2026
ਸੰਗਰੂਰ, 18 ਅਗਸਤ (ਦਮਨਜੀਤ ਸਿੰਘ) - ਸੰਗਰੂਰ ਦੇ ਵਪਾਰੀਆਂ ਦੀ ਪਿਛਲੇ ਕਰੀਬ 25 ਸਾਲਾਂ ਤੋਂ ਆਵਾਜ਼ ਬੁਲੰਦ ਕਰਦੇ ਆ ਰਹੇ ਵਪਾਰ ਮੰਡਲ ਦੇ ਪ੍ਰਧਾਨ ਅਤੇ ਸਿਆਸਤ ਵਿੱਚ ਜਾਣਿਆ-ਪਛਾਣਿਆ ਚਿਹਰਾ ਸਾਬਕਾ ਨਗਰ ਕੌਂਸਲਰ ਅਮਰਜੀਤ ਸਿੰਘ ਟੀਟੂ ਇੱਕ ਵਾਰ ਮੁੜ ਸਿਆਸੀ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਸਰਗਰਮ ਨਜ਼ਰ ਆਉਣ ਲੱਗੇ ਹਨ। ਕੁੱਝ ਮਹੀਨੇ ਪਹਿਲਾਂ ਪਟਿਆਲਾ ਰੋਡ ’ਤੇ ਉਨ੍ਹਾਂ ਦੀ ਕਾਰ ਦਾ ਹਾਦਸਾ ਹੋਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ। ਇਸ ਹਾਦਸੇ ਤੋਂ ਬਾਅਦ ਉਨ੍ਹਾਂ ਦੀਆਂ ਸਿਆਸੀ ਅਤੇ ਸਮਾਜਿਕ ਗਤੀਵਿਧੀਆਂ ਕਾਫ਼ੀ ਹੱਦ ਤੱਕ ਘੱਟ ਗਈਆਂ ਸਨ ਅਤੇ ਉਨ੍ਹਾਂ ਨੂੰ ਸਿਹਤਯਾਬ ਹੋਣ ਲਈ ਸਮਾਂ ਲੈਣਾ ਪਿਆ। ਹੁਣ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਅਮਰਜੀਤ ਸਿੰਘ ਟੀਟੂ ਨੇ ਮੁੜ ਲੋਕਾਂ ਨਾਲ ਰਾਬਤਾ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਉਹ ਆਪਣੇ ਸਮਰਥਕਾਂ ਅਤੇ ਇਲਾਕੇ ਦੇ ਲੋਕਾਂ ਨਾਲ ਮੁਲਾਕਾਤਾਂ ਕਰ ਰਹੇ ਹਨ ਅਤੇ ਵੱਖ-ਵੱਖ ਸਮਾਜਿਕ ਗਤੀਵਿਧੀਆਂ ਵਿੱਚ ਵੀ ਹਿੱਸਾ ਲੈ ਰਹੇ ਹਨ। ਉਨ੍ਹਾਂ ਦੀ ਮੁੜ ਸਰਗਰਮੀ ਨੂੰ ਸੰਗਰੂਰ ਦੀ ਸਿਆਸਤ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ। ਟੀਟੂ ਦਾ ਕਹਿਣਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਲੋਕਾਂ ਨਾਲ ਸੰਪਰਕ ਵਧਾਇਆ ਜਾ ਰਿਹਾ ਹੈ। ਹਾਲਾਂਕਿ ਉਨ੍ਹਾਂ ਨੇ ਕਿਸੇ ਸਿਆਸੀ ਪਾਰਟੀ ਜਾਂ ਹਲਕੇ ਸਬੰਧੀ ਆਪਣਾ ਅੰਤਿਮ ਫੈਸਲਾ ਸਪਸ਼ਟ ਨਹੀਂ ਕੀਤਾ ਪਰ ਉਨ੍ਹਾਂ ਦੀਆਂ ਵਧ ਰਹੀਆਂ ਸਰਗਰਮੀਆਂ ਤੋਂ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਅਮਰਜੀਤ ਸਿੰਘ ਟੀਟੂ ਨੇ ਕਿਹਾ ਕਿ ਉਹ ਪਿਛਲੇ 35 ਸਾਲਾਂ ਤੋਂ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਲੋਕ ਸੇਵਾ ਨੂੰ ਹੀ ਹਮੇਸ਼ਾ ਆਪਣੀ ਪਹਿਲੀ ਤਰਜੀਹ ਮੰਨਿਆ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਹਲਕੇ ਦੇ ਲੋਕਾਂ ਦੀਆਂ ਦੁਆਵਾਂ ਅਤੇ ਅਸ਼ੀਰਵਾਦ ਸਦਕਾ ਹੀ ਉਹ ਇੰਨੇ ਵੱਡੇ ਹਾਦਸੇ ਵਿਚੋਂ ਸੁਰੱਖਿਅਤ ਬਚ ਸਕੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਉਨ੍ਹਾਂ ਦਾ ਲੋਕਾਂ ਪ੍ਰਤੀ ਪਿਆਰ ਅਤੇ ਸੇਵਾ ਦੀ ਭਾਵਨਾ ਹੋਰ ਵੀ ਮਜ਼ਬੂਤ ਹੋਈ ਹੈ l ਟੀਟੂ ਦਾ ਕਹਿਣਾ ਹੈ ਕਿ ਉਨ੍ਹਾਂ ਲਈ ਰਾਜਨੀਤੀ ਦਾ ਮਕਸਦ ਕੋਈ ਅਹੁਦਾ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨਾ ਹੈ। ਉਹ ਲੰਮੇ ਸਮੇਂ ਤੋਂ ਸਮਾਜ ਸੇਵਾ ਨੂੰ ਆਪਣੀ ਪਹਿਲੀ ਤਰਜੀਹ ਦਿੰਦੇ ਆ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਉਹ ਰਾਜਨੀਤੀ ਵਿੱਚ ਵੀ ਲੋਕ ਸੇਵਾ ਦੀ ਭਾਵਨਾ ਨਾਲ ਹੀ ਆਏ ਹਨ ਜੇਕਰ ਪ੍ਰਮਾਤਮਾ ਦਾ ਅਸ਼ੀਰਵਾਦ ਰਿਹਾ ਅਤੇ ਲੋਕਾਂ ਦਾ ਸਾਥ ਮਿਲਿਆ ਤਾਂ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਿਸਮਤ ਜ਼ਰੂਰ ਅਜ਼ਮਾਉਣਗੇ। ਉਨ੍ਹਾਂ ਕਿਹਾ ਕਿ ਚੋਣ ਲੜਨ ਸਬੰਧੀ ਅੰਤਿਮ ਫੈਸਲਾ ਸਮੇਂ ਅਤੇ ਹਾਲਤਾਂ ਨੂੰ ਦੇਖਦੇ ਹੋਏ ਕੀਤਾ ਜਾਵੇਗਾ।