ਤੀਆਂ ਦਾ ਤਿਉਹਾਰ ਮਨਾਇਆ
ਲਹਿਰਾਗਾਗਾ, 18 ਅਗਸਤ (ਅਸ਼ੋਕ ਗਰਗ) - ਅਕੈਡਮਿਕ ਵਰਲਡ ਸਕੂਲ ਅਤੇ ਲਿਟਲ ਸਟਾਰ ਬਚਪਨ ਪਲੇਅ ਸਕੂਲ ਲਹਿਰਾਗਾਗਾ ਵਲੋਂ ਸਾਂਝੇ ਤੌਰ ’ਤੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਧਰਮਪਤਨੀ ਸੀਮਾ ਗੋਇਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਲਹਿਰਾਗਾਗਾ, 18 ਅਗਸਤ (ਅਸ਼ੋਕ ਗਰਗ) - ਅਕੈਡਮਿਕ ਵਰਲਡ ਸਕੂਲ ਅਤੇ ਲਿਟਲ ਸਟਾਰ ਬਚਪਨ ਪਲੇਅ ਸਕੂਲ ਲਹਿਰਾਗਾਗਾ ਵਲੋਂ ਸਾਂਝੇ ਤੌਰ ’ਤੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਧਰਮਪਤਨੀ ਸੀਮਾ ਗੋਇਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਕੂਲ ਦੇ ਬੱਚਿਆਂ ਨੇ ਪੰਜਾਬੀ ਪਹਿਰਾਵੇ ਵਿੱਚ ਗਿੱਧਾ, ਭੰਗੜਾ ਅਤੇ ਸੱਭਿਆਚਾਰਕ ਗੀਤਾਂ ਦੀਆਂ ਪੇਸ਼ਕਾਰੀਆਂ ਨਾਲ ਖੂਬ ਰੌਣਕ ਲਾਈ। ਇਸ ਮੌਕੇ ਸੀਮਾ ਗੋਇਲ ਨੇ ਕਿਹਾ ਕਿ ਪੰਜਾਬੀ ਸੱਭਿਆਚਾਰ ਨੂੰ ਜਿਉਦਾ ਰੱਖਣ ਲਈ ਅਜਿਹੇ ਤਿਉਹਾਰ ਮਨਾਉਣੇ ਬਹੁਤ ਜ਼ਰੂਰੀ ਹਨ। ਸਕੂਲ ਦੇ ਚੇਅਰਮੈਨ ਸੰਜੈ ਸਿੰਗਲਾ ਨੇ ਮੁੱਖ ਮਹਿਮਾਨਾਂ ਅਤੇ ਮਾਤਾਵਾਂ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਕੇਸਰੀ ਦੇਵੀ ਅਤੇ ਪ੍ਰਿੰਸੀਪਲ ਪ੍ਰਿਯੰਕਾ ਬਾਂਸਲ ਨੇ ਵੀ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।