18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਵਿਚ ਲੰਪੀ ਸਕਿਨ ਬਿਮਾਰੀ ਵਿਰੁੱਧ ਮੁਫ਼ਤ ਟੀਕਾਕਰਨ ਮੁਹਿੰਮ ਦਾ ਹੋਇਆ ਆਗਾਜ਼

ਸੰਗਰੂਰ 18 ਅਗਸਤ (ਧੀਰਜ ਪਸੋਰੀਆ) - ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਵਿੱਚ ਲੰਪੀ ਸਕਿਨ ਬਿਮਾਰੀ ਦੇ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਗਊਸ਼ਾਲਾ ਸੰਗਰੂਰ ਤੋਂ ਕੀਤੀ ਗਈ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸੰਗਰੂਰ, ਡਾ.

Ad Position 21
No active advertisement
ਅਜੀਤ ਡੈਸਕ 19-08-2026
ਸੰਗਰੂਰ 18 ਅਗਸਤ (ਧੀਰਜ ਪਸੋਰੀਆ) - ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਵਿੱਚ ਲੰਪੀ ਸਕਿਨ ਬਿਮਾਰੀ ਦੇ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਗਊਸ਼ਾਲਾ ਸੰਗਰੂਰ ਤੋਂ ਕੀਤੀ ਗਈ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸੰਗਰੂਰ, ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਵਾਰ ਬਹੁਤ ਹੀ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਸਪਸ਼ਟ ਕੀਤਾ ਕੀ ਗਊਸ਼ਾਲਾਵਾਂ ਦੇ ਨਾਲ ਨਾਲ ਜਿਲੇ ਦੇ ਹਰ ਇੱਕ ਕਿਸਾਨ ਦੇ ਹਰ ਇੱਕ ਪਸ਼ੂ ਨੂੰ ਇਸ ਮੁਹਿੰਮ ਤਹਿਤ ਕਵਰ ਕੀਤਾ ਜਾਵੇਗਾ। ਸਾਡਾ ਟੀਚਾ ਜ਼ਿਲ੍ਹੇ ਦੇ 149100 ਪਸ਼ੂਆਂ ਦੀ ਕੁੱਲ ਆਬਾਦੀ ਦਾ ਟੀਕਾਕਰਨ ਕਰਨਾ ਹੈ। ਉਹਨਾਂ ਅੱਗੇ ਦੱਸਿਆ ਕਿ ਪੂਰੇ ਜਿਲ੍ਹੇ ਨੂੰ ਕਵਰ ਕਰਨ ਲਈ ਵਿਭਾਗ ਵੱਲੋਂ 75 ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜੋ ਘਰ ਘਰ ਜਾ ਕੇ ਇਹ ਟੀਕਾਕਰਨ ਕਰਨਗੀਆਂ। ਇਸ ਮੁਹਿੰਮ ਦੀ ਲੜੀ ਤਹਿਤ ਅੱਜ ਗਊਸ਼ਾਲਾ ਸੰਗਰੂਰ ਵਿਖੇ ਵਿਸ਼ੇਸ਼ ਟੀਕਾਕਰਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਇਹ ਕਾਰਜ ਡਾ. ਪਰਮਿੰਦਰਜੀਤ ਸਿੰਘ ਸੀਨੀਅਰ ਵੈਟਰਨਰੀ ਅਫਸਰ ਸੰਗਰੂਰ ਅਤੇ ਡਾ. ਅਨੁਰਾਧਾ ਵੈਟਨਰੀ ਅਫਸਰ ਸੰਗਰੂਰ ਦੀ ਸਿੱਧੀ ਨਿਗਰਾਨੀ ਹੇਠ ਨੇਪਰੇ ਚਾੜਿਆ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਐਸ.ਵੀ.ਆਈ. ਕੁਲਦੀਪ ਸਿੰਘ ਵੀ.ਆਈ., ਕਰਨਵੀਰ ਸਿੰਘ ਵੀ.ਆਈ. ਅਤੇ ਗਊਸ਼ਾਲਾ ਦੇ ਪ੍ਰਧਾਨ ਅਤੇ ਪ੍ਰਬੰਧਕ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿੱਚ ਵਿਜ਼ਡਮ ਵਰਲਡ ਸਕੂਲ ਦਾ ਅੰਡਰ-14 ਅਤੇ-17 ਯੋਗਾ ਮੁਕਾਬਲਿਆਂ ਵਿੱਚ ਜ਼ੋਨਲ ਪੱਧਰ ’ਤ... ਅਗਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ
Ad Position 24