18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਰੋਹ ਭਰਪੂਰ ਰੈਲੀ

ਸੁਨਾਮ ਊਧਮ ਸਿੰਘ ਵਾਲਾ, 18 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੰਚ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ਤੇ ਐਸ ਡੀ ਐਮ ਦਫਤਰ ਸੁਨਾਮ ਅੱਗੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਪੰਜਾਬ ਸਰਕਾਰ ਵਲੋਂ ਆਪਣੀਆਂ ਮੰਗਾਂ ਮਹਿੰਗਾਈ ਭੱਤੇ ਦਾ ਬਕਾਇਆ ਜਾਰੀ ਨਾਂ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ, ਪੰਜਾਬ ਦੇ ਮੁਲਾਜ਼ਮਾਂ ਤੇ ਜ਼ਬਰਦਸਤੀ ਕੇਂਦਰੀ ਤਨਖਾਹ ਸਕੇਲ ਥੋਪਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾਂ ਕਰਨ ਵਿਰੁੱਧ ਰਾਮ ਸਰੂਪ ਢੈਪਈ ਕ੍ਰਿਸ਼ਨ ਲਾਲ ਬੱਤਰਾ,ਹਰਪਾਲ ਸਿੰਘ, ਸੁਰਿੰਦਰ ਸਿੰਘ,ਚੇਤ ਰਾਮ ਢਿਲੋਂ ਦੀ ਅਗਵਾਈ ਵਿਚ ਜਬਰਦਸਤ ਰੋਸ ਰੈਲੀ ਕੀਤੀ ਗਈ। ਰੈਲੀ ਨੂੰ ਜੀਤ ਸਿੰਘ ਬੰਗਾ, ਜਗਦੇਵ ਸਿੰਘ ਬਾਹੀਆ, ਕ੍ਰਿਸ਼ਨ ਲਾਲ ਬੱਤਰਾ, ਸੁਰਿੰਦਰ ਸਿੰਘ, ਹਰਪਾਲ ਸਿੰਘ, ਦਰਸ਼ਨ ਸਿੰਘ ਮੱਟੂ,ਸਵਿੰਦਰ ਸਿੰਘ, ਭੁਪਿੰਦਰ ਸਿੰਘ ਛਾਜਲੀ, ਦਰਸ਼ਨ ਸਿੰਘ ਥਾਣੇਦਾਰ,ਪਵਨ ਸ਼ਰਮਾ ਸੁਰਿੰਦਰ ਸਿੰਘ, ਨਰਿੰਦਰ ਸਿੰਘ, ਹਰਮੇਲ ਸਿੰਘ, ਸੋਮ ਸਿੰਘ ਅਤੇ ਕਾ ਮੋਹਨ ਲਾਲ ਨੇ ਸੰਬੋਧਿਨ ਕਰਦਿਆਂ ਖਜ਼ਾਨਾ ਮੰਤਰੀ ਵਲੋਂ ਸੰਘਰਸ਼ੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਐਂਟੀ ਸਟੇਟ ਕਹਿਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਦਗੇਬਾਜ਼ ਆਦਮੀ ਕਿਹਾ।

Ad Position 21
No active advertisement
ਅਜੀਤ ਡੈਸਕ 19-08-2026
ਸੁਨਾਮ ਊਧਮ ਸਿੰਘ ਵਾਲਾ, 18 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੰਚ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ਤੇ ਐਸ ਡੀ ਐਮ ਦਫਤਰ ਸੁਨਾਮ ਅੱਗੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਪੰਜਾਬ ਸਰਕਾਰ ਵਲੋਂ ਆਪਣੀਆਂ ਮੰਗਾਂ ਮਹਿੰਗਾਈ ਭੱਤੇ ਦਾ ਬਕਾਇਆ ਜਾਰੀ ਨਾਂ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ, ਪੰਜਾਬ ਦੇ ਮੁਲਾਜ਼ਮਾਂ ਤੇ ਜ਼ਬਰਦਸਤੀ ਕੇਂਦਰੀ ਤਨਖਾਹ ਸਕੇਲ ਥੋਪਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾਂ ਕਰਨ ਵਿਰੁੱਧ ਰਾਮ ਸਰੂਪ ਢੈਪਈ ਕ੍ਰਿਸ਼ਨ ਲਾਲ ਬੱਤਰਾ,ਹਰਪਾਲ ਸਿੰਘ, ਸੁਰਿੰਦਰ ਸਿੰਘ,ਚੇਤ ਰਾਮ ਢਿਲੋਂ ਦੀ ਅਗਵਾਈ ਵਿਚ ਜਬਰਦਸਤ ਰੋਸ ਰੈਲੀ ਕੀਤੀ ਗਈ। ਰੈਲੀ ਨੂੰ ਜੀਤ ਸਿੰਘ ਬੰਗਾ, ਜਗਦੇਵ ਸਿੰਘ ਬਾਹੀਆ, ਕ੍ਰਿਸ਼ਨ ਲਾਲ ਬੱਤਰਾ, ਸੁਰਿੰਦਰ ਸਿੰਘ, ਹਰਪਾਲ ਸਿੰਘ, ਦਰਸ਼ਨ ਸਿੰਘ ਮੱਟੂ,ਸਵਿੰਦਰ ਸਿੰਘ, ਭੁਪਿੰਦਰ ਸਿੰਘ ਛਾਜਲੀ, ਦਰਸ਼ਨ ਸਿੰਘ ਥਾਣੇਦਾਰ,ਪਵਨ ਸ਼ਰਮਾ ਸੁਰਿੰਦਰ ਸਿੰਘ, ਨਰਿੰਦਰ ਸਿੰਘ, ਹਰਮੇਲ ਸਿੰਘ, ਸੋਮ ਸਿੰਘ ਅਤੇ ਕਾ ਮੋਹਨ ਲਾਲ ਨੇ ਸੰਬੋਧਿਨ ਕਰਦਿਆਂ ਖਜ਼ਾਨਾ ਮੰਤਰੀ ਵਲੋਂ ਸੰਘਰਸ਼ੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਐਂਟੀ ਸਟੇਟ ਕਹਿਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਦਗੇਬਾਜ਼ ਆਦਮੀ ਕਿਹਾ।ਇਹ ਉਹੀ ਖਜ਼ਾਨਾ ਮੰਤਰੀ ਹੈ ਸੋ ਵਿਰੋਧੀ ਧਿਰ ਵਿੱਚ ਹੁੰਦਿਆ ਮੁਲਾਜ਼ਮਾਂ ਦੇ ਧਰਨਿਆਂ ਵਿੱਚ ਆ ਕੇ ਬੈਠਦਾ ਸੀ।ਅੱਜ ਇਸ ਨੂੰ ਉਹੀ ਮੁਲਾਜ਼ਮ ਦੇਸ਼ ਵਿਰੋਧੀ ਦਿਖਣ ਲੱਗ ਪਏ। ਰੈਲੀ ਤੋਂ ਬਾਅਦ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਦੀ ਅਰਥੀ ਫੂਕੀ ਗਈ। ਰਾਮ ਸਰੂਪ ਢੈਪਈ ਨੇ ਆਖਰ ਵਿੱਚ ਰੈਲੀ ਵਿੱਚ ਪੁੱਜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਧੰਨਵਾਦ ਕਰਦਿਆਂ 27 ਅਗਸਤ ਨੂੰ ਕੀਤੇ ਜਾਣ ਵਾਲੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਪਰਦੀਪ ਮਿੱਤਲ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿੱਚ ਵਿਜ਼ਡਮ ਵਰਲਡ ਸਕੂਲ ਦਾ ਅੰਡਰ-14 ਅਤੇ-17 ਯੋਗਾ ਮੁਕਾਬਲਿਆਂ ਵਿੱਚ ਜ਼ੋਨਲ ਪੱਧਰ ’ਤ...
Ad Position 24