20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸੰਗਰੂਰ ਜ਼ਿਲ੍ਹੇ ’ਚ ਅੱਜ ਰਹੇਗੀ ਛੁੱਟੀ

ਸੰਗਰੂਰ, 19 ਅਗਸਤ (ਸੁਖਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ, ਸ਼੍ਰੀਮਤੀ ਪੂਨਮਦੀਪ ਕੌਰ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਲੌਂਗੋਵਾਲ ਵਿਖੇ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਨ।

Ad Position 21
No active advertisement
ਅਜੀਤ ਡੈਸਕ 20-08-2026
ਸੰਗਰੂਰ, 19 ਅਗਸਤ (ਸੁਖਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ, ਸ਼੍ਰੀਮਤੀ ਪੂਨਮਦੀਪ ਕੌਰ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਲੌਂਗੋਵਾਲ ਵਿਖੇ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਨ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਸੰਗਰੂਰ ਦੇ ਸਮੂਹ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਸਮੇਤ ਸਮੂਹ ਵਿਦਿਅਕ ਅਦਾਰਿਆਂ, ਸਰਕਾਰੀ ਅਤੇ ਗੈਰ-ਸਰਕਾਰੀ, ਵਿੱਚ 2 0 ਅਗਸਤ ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ। ਇਹ ਹੁਕਮ ਉਨ੍ਹਾਂ ਸਕੂਲਾਂ ਅਤੇ ਕਾਲਜਾਂ ’ਤੇ ਲਾਗੂ ਨਹੀਂ ਹੋਵੇਗਾ, ਜਿੱਥੇ 20 ਅਗਸਤ ਨੂੰ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਪ੍ਰੀਖਿਆਵਾਂ ਹੋਣੀਆਂ ਨਿਰਧਾਰਤ ਹਨ। ਰੇਹੜੇ ’ਤੇ ਲੋਹਾ ਲਿਜਾ ਰਹੇ 2 ਵਿਅਕਤੀਆਂ ਨੂੰ ਲੋਕਾਂ ਫੜ ਕੇ ਪੁਲਿਸ ਹਵਾਲੇ ਕੀਤਾ ਭਵਾਨੀਗੜ੍ਹ, 19 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਪਿੰਡ ਮਾਝੀ ਨੇੜੇ ਬੰਦ ਪਏ ਸੈਲਰ ਵਿਚੋਂ ਕਥਿਤ ਤੌਰ ’ਤੇ ਲੋਹਾ ਚੋਰੀ ਕਰਕੇ ਲਿਜਾ ਰਹੇ 2 ਵਿਅਕਤੀਆਂ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਸ ਹਵਾਲੇ ਕਰਨ ਦੀ ਖ਼ਬਰ ਹੈ। ਕਿਸਾਨ ਆਗੂ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਸੰਦੇਹਾਂ ਪਿੰਡ ਤੁਰੀ ਵੱਲੋਂ ਆ ਰਿਹਾ ਸੀ। ਨਾਭਾ ਨੂੰ ਜਾਂਦੀ ਸੜਕ ’ਤੇ ਇਕ ਬੰਦ ਪਈ ਫੈਕਟਰੀ ਨੇੜੇ 2 ਵਿਅਕਤੀ ਲੋਹੇ ਦਾ ਸਮਾਨ ਰੇਹੜੇ ’ਤੇ ਲੱਦ ਕੇ ਲਿਜਾ ਰਹੇ ਸਨ, ਉਸ ਨੂੰ ਸ਼ੱਕ ਪੈਣ ’ਤੇ ਜਦੋਂ ਉਸ ਨੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਤਾਂ ਕਥਿਤ ਤੌਰ ’ਤੇ ਉਹ ਉਸ ਨੂੰ ਧਮਕੀਆਂ ਦਿੰਦਿਆਂ, ਉਥੋਂ ਅੱਗੇ ਚੱਲ ਪਏ। ਉਸ ਨੇ ਦੱਸਿਆ ਕਿ ਉਸ ਨੇ ਇਸ ਸਬੰਧੀ ਪਿੰਡ ਦੇ ਲੋਕਾਂ ਨੂੰ ਸੂਚਨਾ ਦਿੱਤੀ, ਜਿਸ ਦੌਰਾਨ ਪਿੰਡ ਵਾਸੀਆਂ ਨੇ ਮੌਕੇ ’ਤੇ ਪਹੁੰਚ ਕੇ ਉਕਤ ਵਿਅਕਤੀਆਂ ਨੂੰ ਰੇਹੜੇ ਸਮੇਤ ਕਾਬੂ ਕਰ ਲਿਆ। ਲੋਕਾਂ ਵਲੋਂ ਸਖ਼ਤੀ ਪੁੱਛਗਿੱਛ ਦੌਰਾਨ ਉਕਤ ਵਿਅਕਤੀਆਂ ਨੇ ਕਥਿਤ ਤੌਰ ’ਤੇ ਦੱਸਿਆ ਕਿ ਲੋਹਾ ਨੇੜੇ ਸਥਿਤ ਇੱਕ ਬੰਦ ਪਏ ਸੈਲਰ ’ਚੋਂ ਲਿਆ ਰਹੇ ਹਨ। ਲੋਕਾਂ ਵੱਲੋਂ ਇਸ ਦੀ ਸੂਚਨਾ ਪੁਲਿਸ ਦੇ ਹੈਲਪ ਨੰਬਰ ’ਤੇ ਦਿੱਤੇ ਜਾਣ ’ਤੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਦੋਵਾਂ ਵਿਅਕਤੀਆਂ ਨੂੰ ਆਪਣੇ ਨਾਲ ਥਾਣੇ ਲੈ ਗਈ। ਥਾਣਾ ਮੁਖੀ ਐੱਸ.ਐੱਚ.ਓ. ਯਸ਼ਪਾਲ ਸ਼ਰਮਾਂ ਨਾਲ ਗੱਲ ਕਰਨ ’ਤੇ ਉਨ੍ਹਾਂ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ-ਮੁੱਖ ਮੰਤਰੀ ਅਗਲੀ ਖ਼ਬਰ ਅੱਗ ਲੱਗਣ ਕਾਰਨ ਫਰਨੀਚਰ ਦਾ ਸ਼ੋਰੂਮ ਸੜ ਕੇ ਸੁਆਹ, ਲੱਖਾਂ ਰੁਪਏ ਦਾ ਨੁਕਸਾਨ
Ad Position 24