20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਵਕੀਲਾਂ ਨੂੰ ਅੱਜ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਯਾਦ ’ਚ ਕਰਵਾਏ ਜਾ ਰਹੇ ਪ੍ਰੋਗਰਾਮ ’ਚ ਪੁੱਜਣ ਦੀ ਅਪੀਲ

ਸੰਗਰੂਰ, 19 ਅਗਸਤ (ਧੀਰਜ ਪਸ਼ੌਰੀਆ)-ਦੇਸ਼ ਵਿੱਚ ਲਾਗੂ ਨਵੇਂ ਫ਼ੌਜਦਾਰੀ ਕਾਨੂੰਨਾਂ ਨਾਗਰਿਕ ਅਧਿਕਾਰਾਂ ਅਤੇ ਕਾਨੂੰਨੀ ਪ੍ਰਬੰਧਾਂ ਬਾਰੇ ਵਿਚਾਰ ਚਰਚਾ ਕਰਨ ਲਈ ਜ਼ਿਲ੍ਹਾ ਬਾਰ ਸੰਗਰੂਰ ਪੁੱਜੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਵਿਚਾਰ-ਚਰਚਾ ਕਰਦਿਆਂ ਬੀ. ਐਨ.

Ad Position 21
No active advertisement
ਅਜੀਤ ਡੈਸਕ 20-08-2026
ਸੰਗਰੂਰ, 19 ਅਗਸਤ (ਧੀਰਜ ਪਸ਼ੌਰੀਆ)-ਦੇਸ਼ ਵਿੱਚ ਲਾਗੂ ਨਵੇਂ ਫ਼ੌਜਦਾਰੀ ਕਾਨੂੰਨਾਂ ਨਾਗਰਿਕ ਅਧਿਕਾਰਾਂ ਅਤੇ ਕਾਨੂੰਨੀ ਪ੍ਰਬੰਧਾਂ ਬਾਰੇ ਵਿਚਾਰ ਚਰਚਾ ਕਰਨ ਲਈ ਜ਼ਿਲ੍ਹਾ ਬਾਰ ਸੰਗਰੂਰ ਪੁੱਜੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਵਿਚਾਰ-ਚਰਚਾ ਕਰਦਿਆਂ ਬੀ.ਐਨ.ਐਸ. ਦੀਆਂ ਧਾਰਾਵਾਂ 148, 150 ਅਤੇ 152 ਸਬੰਧੀ ਵੀ ਗੰਭੀਰ ਚਰਚਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਧਾਰਾਵਾਂ ਦੀ ਮੁੜ ਕਾਨੂੰਨੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ ਅਤੇ ਜਿੱਥੇ ਲੋੜ ਹੋਵੇ ਉੱਥੇ ਇਨ੍ਹਾਂ ਵਿੱਚ ਸੋਧ ਜਾਂ ਰੱਦ ਕਰਨ ਦੀ ਪ੍ਰਕਿਰਿਆ ਅਪਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦਾ ਮਕਸਦ ਨਾਗਰਿਕਾਂ ਦੇ ਹੱਕਾਂ ਦੀ ਰੱਖਿਆ ਅਤੇ ਨਿਆ ਂ ਯਕੀਨੀ ਬਣਾਉਣਾ ਹੋਣਾ ਚਾਹੀਦਾ ਹੈ। ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਯਾਦ ਵਿੱਚ ਪਿੰਡ ਖੜਿਆਲ ਵਿਖੇ ਕਰਵਾਏ ਜਾ ਰਹੇ 20 ਅਗਸਤ ਦੇ ਪ੍ਰੋਗਰਾਮ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਸੇਵਾ ਸਿੰਘ ਠੀਕਰੀਵਾਲਾ ਦੀ ਕੁਰਬਾਨੀ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਉਨ੍ਹਾਂ ਵੱਲੋਂ ਕੀਤੇ ਸੰਘਰਸ਼ ਨੂੰ ਵੀ ਯਾਦ ਕੀਤਾ ਗਿਆ। ਵਕੀਲ ਭਾਈਚਾਰੇ ਨੂੰ ਅਪੀਲ ਕੀਤੀ ਕਿ 20 ਅਗਸਤ ਨੂੰ ਸੇਵਾ ਸਿੰਘ ਠੀਕਰੀਵਾਲਾ ਦੀ ਯਾਦ ਵਿੱਚ ਕਰਵਾਏ ਜਾ ਰਹੇ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ। ਵਿਚਾਰ ਵਟਾਂਦਰੇ ਦੇ ਨਾਲ ਬਾਰ ਦੇ ਸੈਕਟਰੀ ਸਿਮਰਨਦੀਪ ਸਿੰਘ ਬਲੱਗਣ ਵੱਲੋਂ ਕੀਤੇ ਗਏ ਮੰਚ ਸੰਚਾਲਨ ਦੌਰਾਨ ਬਾਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ, ਮਨਪ੍ਰੀਤ ਸਿੰਘ ਨਮੋਲ, ਗੁਰਜਿੰਦਰ ਸਿੰਘ ਢੀਂਡਸਾ,ਗੁਰਕੀਰਤ ਸਿੰਘ ਲਖਮੀਰਵਾਲਾ ਨੇ ਸੰਬੋਧਨ ਕੀਤਾ। ਵਕੀਲ ਭਾਈਚਾਰੇ ਵੱਲੋਂ ਬਿਕਰਮਜੀਤ ਸਿੰਘ, ਨਰਿੰਦਰਪਾਲ ਸਿੰਘ ਸਾਹਨੀ ਹਰਮਿੰਦਰ ਸਿੰਘ ਹਰੀਗੜ੍ਹ ਅਤੇ ਹੋਰ ਵਕੀਲ ਮੌਜੂਦ ਸਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬਹਾਦਰ ਸਿੰਘ ਭਸੌੜ,ਹਰਜੀਤ ਸਿੰਘ ਸਜੂੰਮਾ, ਗੁਰਨੈਬ ਸਿੰਘ ਰਾਮਪੁਰਾ ਜ਼ਿਲ੍ਹਾ ਪ੍ਰਧਾਨ, ਸਤਿਨਾਮ ਸਿੰਘ ਰਤੋਕੇ ਯੂਥ ਪ੍ਰਧਾਨ, ਬੀਬੀ ਕਰਮਜੀਤ ਕੌਰ ਜੱਸਲ, ਸੁਖਵਿੰਦਰ ਸਿੰਘ (ਸ਼ਹਿਰੀ ਪ੍ਰਧਾਨ) ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੈਲੋ ਪਲਾਂਟ ਨੂੰ ਲੈ ਕੇ ਬੀਕੇਯੂ ਉਗਰਾਹਾਂ ਦਾ ਧਰਨਾ 18ਵੇਂ ਦਿਨ ਵਿੱਚ ਦਾਖ਼ਲ ਬਿਜਲੀ ਮੁਲਾਜ਼ਮਾਂ ਵਲੋਂ ਧਰਨਾ ਅਗਲੀ ਖ਼ਬਰ ਵਿਸ਼ਵ ਪੰਜਾਬੀ ਸਭਾ ਵਲੋਂ ਕੈਨੇਡਾ ਵਿਖੇ ਡਾ. ਰੂਪ ਸਿੰਘ ਸ਼ੇਰੋਂ ਦਾ ਸਨਮਾਨ
Ad Position 24