ਸੈਲੋ ਪਲਾਂਟ ਨੂੰ ਲੈ ਕੇ ਬੀਕੇਯੂ ਉਗਰਾਹਾਂ ਦਾ ਧਰਨਾ 18ਵੇਂ ਦਿਨ ਵਿੱਚ ਦਾਖ਼ਲ ਬਿਜਲੀ ਮੁਲਾਜ਼ਮਾਂ ਵਲੋਂ ਧਰਨਾ
ਦਿੜ੍ਹਬਾ ਮੰਡੀ 19 ਅਗਸਤ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜਬਾ ਵੱਲੋਂ ਪਿੰਡ ਤੂਰਬੰਜਾਰਾ ਵਿਖੇ ਪੱਕਾ ਮੋਰਚਾ 18ਵੇਂ ਦਿਨ ਵਿਚ ਪਹੁੰਚ ਗਿਆ ਹੈ ਪਿੰਡ ਦੇ ਕਿਸਾਨਾ ਮਜ਼ਦੂਰਾ ਅਤੇ ਔਰਤਾ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸੈਲੋ ਪਲਾਂਟ ਲਗਾਉਣ ਵਾਲੀ ਕੰਪਨੀ ਦੇ ਬਰਖਿਲਾਫ ਜੰਮ ਕੇ ਨਾਅਰੇ ਬਾਜੀ ਕੀਤੀ ਇਸ ਮੌਕੇ ਬਲਾਕ ਦਿੜਬਾ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਅਤੇ ਬਲਾਕ ਖਜਾਨਚੀ ਜਗਦੀਪ ਸਿੰਘ ਮਹਿਲਾਂ ਨੇ ਦੱਸਿਆ ਕਿ ਪਿੰਡ ਦੇ ਬਿਲਕੁਲ ਨਾਲ ਲੱਗਦੀ ਹੱਦ ਵਿੱਚ ਪੀ ਯੂ ਬੀ ਐਗਰੀ ਲੋਸਟਿਕ ਪ੍ਰਾਈਵੇਟ ਲਿਮਿਟਡ ਕੰਪਨੀ ਵੱਲੋਂ ਸੈਲੋ ਪਲਾਂਟ ਲਗਾਇਆ ਜਾ ਰਿਹਾ ਹੈ ਜਿਸ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜਬਾ ਦੇ ਸਹਿਯੋਗ ਨਾਲ ਪੱਕਾ ਮੋਰਚਾ ਲਗਾਇਆ ਹੋਇਆ ਹੈ ਕਿਉਂਕਿ ਸੈਲੋ ਕੰਪਨੀ ਸਾਰੀਆਂ ਹਿਦਾਇਤਾਂ ਨੂੰ ਛਿੱਕੇ ਟੰਗ ਕੇ ਧੱਕੇਸ਼ਾਹੀ ਨਾਲ ਸੈਲੋ ਪਲਾਟ ਲਗਾਉਣਾ ਚਾਹੁੰਦੀ ਹੈ ਜਿਸ ਦਾ ਮਾਨਯੋਗ ਕੋਰਟ ਵਿੱਚ ਕੇਸ ਵੀ ਚੱਲ ਰਿਹਾ ਹੈ 2 ਸਾਲ ਪਹਿਲਾਂ ਵੀ ਇਸੇ ਕੰਪਨੀ ਨੇ ਇਸ ਜਗ੍ਹਾ ਤੇ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਸੀ ਪਿੰਡ ਵਾਸੀਆਂ ਦੇ ਸਖਤ ਵਿਰੋਧ ਨੂੰ ਦੇਖਦਿਆਂ ਕੰਪਨੀ ਪਿੱਛੇ ਹੱਟ ਗਈ ਸੀ ਹੁਣ ਦੁਬਾਰਾ ਫਿਰ ਤੋਂ ਧੱਕੇਸ਼ਾਹੀ ਨਾਲ ਪਿੰਡ ਦੀ ਹੱਦ ਵਿੱਚ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਨਹੀਂ ਲੱਗਣ ਨਹੀ ਦਿਤਾ ਜਾਵੇਗਾ। ਇਸ ਮੌਕੇ ਤੇ ਹਾਜ਼ਰ ਕੁਲਦੀਪ ਸਿੰਘ ਮਹਿਲਾ, ਕੇਵਲ ਸਿੰਘ ਸੂਲਰ, ਇਕਾਈ ਪ੍ਰਧਾਨ ਕਰਮ ਸਿੰਘ, ਖਜਾਨਚੀ ਰਾਮ ਸਿੰਘ, ਜਰਨਲ ਸਕੱਤਰ ਧੰਨਾ ਸਿੰਘ, ਇਕਾਈ ਆਗੂ ਹਰਦੇਵ ਸਿੰਘ, ਮੇਜਰ ਸਿੰਘ, ਦਰਸ਼ਨ ਸਿੰਘ, ਜੱਗੀ ਸਿੰਘ, ਮਨਦੀਪ ਸਿੰਘ, ਬਲਵਿੰਦਰ ਸਿੰਘ, ਬੰਤ ਸਿੰਘ, ਗੁਰਮੇਲ ਕੌਰ, ਮੁਖਤਿਆਰ ਕੌਰ, ਜਸਵਿੰਦਰ ਕੌਰ, ਹਰਪ੍ਰੀਤ ਕੌਰ, ਵੀਰਪਾਲ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੀਆ ਔਰਤਾ ਅਤੇ ਕਿਸਾਨ ਮੌਜੂਦ ਸਨ।