ਤੀਆਂ ਦਾ ਤਿਉਹਾਰ ਮਨਾਇਆ
ਪੰਜਾਬ ਸਰਕਾਰ ਦੇ ਵਾਅਦਿਆਂ ਤੋਂ ਅੱਕੇ ਕੰਪਿਊਟਰ ਅਧਿਆਪਕਾਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ
ਸੰਗਰੂਰ, 19 ਅਗਸਤ (ਅਮਨਦੀਪ ਸਿੰਘ ਬਿੱਟਾ) - ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਨ ਅਤੇ ਮਸਲੇ ਨੂੰ ਲੰਬੇ ਸਮੇਂ ਤੋਂ ਲਟਕਾਉਣ ਦੇ ਵਿਰੋਧ ਵਿੱਚ ਕੰਪਿਊਟਰ ਟੀਚਰ ਯੂਨੀਅਨ ਪੰਜਾਬ, ਜ਼ਿਲ੍ਹਾ ਸੰਗਰੂਰ ਵੱਲੋਂ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੂਬਾ ਆਗੂ ਨਰਦੀਪ ਸ਼ਰਮਾ ਦੀ ਦੀ ਅਗਵਾਈ ਹੇਠ* ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕ ਹਾਜ਼ਰ ਰਹੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕੀ ਗਈ।
ਖ
ਖਨੌਰੀ ਨੇੜਲੇ ਪਿੰਡ ਢਾਬੀ ਗੁੱਜਰਾਂ ਦੇ ਗੰਗਾ ਇੰਟਰਨੈਸ਼ਨਲ ਸਕੂਲ ਵਿਖੇ ਤੀਆਂ ਦੇ ਤਿਉਹਾਰ ਦੇ ਸੰਬੰਧ ਵਿਚ ਕਰਵਾਏ ਗਏ ਸਮਾਗਮ ਦੌਰਾਨ ਵਿਦਿਆਰਥਣਾਂ ਗਿੱਧਾ ਪਾਉਂਦੀਆਂ ਹੋਈਆਂ। ਤਸਵੀਰਾਂ: ਬਲਵਿੰਦਰ ਸਿੰਘ ਥਿੰਦ
20-08-2026
ਸੰਗਰੂਰ, 19 ਅਗਸਤ (ਅਮਨਦੀਪ ਸਿੰਘ ਬਿੱਟਾ) - ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਨ ਅਤੇ ਮਸਲੇ ਨੂੰ ਲੰਬੇ ਸਮੇਂ ਤੋਂ ਲਟਕਾਉਣ ਦੇ ਵਿਰੋਧ ਵਿੱਚ ਕੰਪਿਊਟਰ ਟੀਚਰ ਯੂਨੀਅਨ ਪੰਜਾਬ, ਜ਼ਿਲ੍ਹਾ ਸੰਗਰੂਰ ਵੱਲੋਂ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੂਬਾ ਆਗੂ ਨਰਦੀਪ ਸ਼ਰਮਾ ਦੀ ਦੀ ਅਗਵਾਈ ਹੇਠ* ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕ ਹਾਜ਼ਰ ਰਹੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕੀ ਗਈ। ਯੂਨੀਅਨ ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਸਰਕਾਰ ਨਾਲ ਹੁਣ ਤੱਕ 70 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਹਨ। ਹਰ ਵਾਰ ਮੀਟਿੰਗਾਂ ਵਿੱਚ ਹਾਂ-ਪੱਖੀ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਹਾਲ ਹੀ ਵਿੱਚ 13 ਅਤੇ 18 ਅਗਸਤ ਦੀਆਂ ਨਿਰਧਾਰਤ ਮੀਟਿੰਗਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ, ਜਿਸ ਕਾਰਨ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਨੇ ਕਿਹਾ ਕਿ ਪਿਛਲੀਆਂ ਮੀਟਿੰਗਾਂ ਵਿੱਚ ਡੀ.ਏ. ਸਬੰਧੀ ਫਾਈਲ ’ਤੇ ਸਹਿਮਤੀ ਬਣਨ ਦੇ ਬਾਵਜੂਦ ਵਿੱਤ ਵਿਭਾਗ ਵੱਲੋਂ ਫਾਈਲ ਨੂੰ ਮਨਜ਼ੂਰੀ ਨਾ ਦ ੇ ਕੇ ਵਾਪਸ ਭੇਜ ਦਿੱਤਾ ਗਿਆ। ਤਰਕਸੀਲ ਸੋਸਾਇਟੀ ਦੇ ਸੂਬਾ ਆਗੂ ਜੁਝਾਰ ਸਿੰਘ ਨੇ ਦੱਸਿਆ ਕਿ ਕੰਪਿਊਟਰ ਅਧਿਆਪਕ ਸਾਢੇ ਚਾਰ ਸਾਲ ਤੋਂ ਵੱਧ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਚੋਣਾਂ ਦੌਰਾਨ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਦੇ ਬਾਵਜੂਦ ਅਜੇ ਤੱਕ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਯੂਨੀਅਨ ਆਗੂਆਂ ਨੇ ਸਰਕਾਰ ਨੂੰ ਸਪੱਸ਼ਟ ਕੀਤਾ ਕਿ *ਹੁਣ ਸਿਰਫ਼ ਮੀਟਿੰਗਾਂ ਅਤੇ ਭਰੋਸਿਆਂ ਨਾਲ ਕੰਪਿਊਟਰ ਅਧਿਆਪਕ ਸੰਤੁਸ਼ਟ ਨਹੀਂ ਹੋਣਗੇ। ਸਰਕਾਰ ਨੂੰ ਮੀਟਿੰਗਾਂ ਮੁਲਤਵੀ ਕਰਨ ਦੀ ਬਜਾਏ ਲੰਬਿਤ ਮੰਗਾਂ ’ਤੇ ਤੁਰੰਤ ਠੋਸ ਅਤੇ ਸਮਾਂਬੱਧ ਫੈਸਲਾ ਲੈ ਕੇ ਉਨ੍ਹਾਂ ਨੂੰ ਅਮਲੀ ਰੂਪ ਦੇਣਾ ਚਾਹੀਦਾ ਹੈ। ਰੋਸ ਪ੍ਰਦਰਸ਼ਨ ਉਪਰੰਤ ਯੂਨੀਅਨ ਮੈਂਬਰਾਂ ਵੱਲੋਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਆਗੂ ਹਰਵਿੰਦਰ ਸਿੰਘ, ਤੇਜਿੰਦਰ ਬਾਂਸਲ , ਸੁਮਿਤ ਖੁਰਾਣਾ, ਵਿਸਾਲ ਕੁਮਾਰ, ਜਸਵੀਰ ਸਿੰਘ, ਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਪਰਵਿੰਦਰ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਯਾਦਵਿੰਦਰ ਸਿੰਘ, ਮਨਦੀਪ ਸਿੰਘ, ਪਰਮਿੰਦਰ ਸਿੰਘ, ਭਰਤ ਸ਼ਰਮਾ, ਰਵੀ ਸੈਣੀ, ਗੋਰਵ ਜੰਡੂ, ਅੰਜੂ ਬਾਲਾ, ਰੁਪਿੰਦਰ ਕੌਰ, ਬਬੀਤਾ ਰਾਣੀ, ਜਗਦੀਪ ਕੌਰ ਆਦਿ ਸਾਥੀਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਹੋਰ ਲਟਕਾਉਣ ਦੀ ਬਜਾਏ ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇ।