20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਲੌਂਗੋਵਾਲ ਜ਼ੋਨ ਨੇ ਵਾਲੀਬਾਲ ’ਚ ਜਿੱਤਿਆ ਜ਼ਿਲ੍ਹਾ ਪੱਧਰੀ ਖਿਤਾਬ

ਲੌਂਗੋਵਾਲ, 19 ਅਗਸਤ (ਵਿਨੋਦ, ਖੰਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਲੌਂਗੋਵਾਲ ਜ਼ੋਨ ਨੇ ਵਾਲੀਬਾਲ (ਮੁੰਡੇ) ਅੰਡਰ-19 ਵਰਗ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਜੇਤੂ ਖਿਤਾਬ ਆਪਣੇ ਨਾਮ ਕੀਤਾ ਹੈ। ਲੌਂਗੋਵਾਲ ਜੋਨ ਦੀ ਇਸ ਜਿੱਤ ਵਿੱਚ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਦੇ ਹੋਣਹਾਰ ਖਿਡਾਰੀ ਅਰਮਾਨ ਸਿੰਘ ਮਨੇਸ ਨੇ ਅਹਿਮ ਭੂਮਿਕਾ ਨਿਭਾਈ।

Ad Position 21
No active advertisement
ਅਜੀਤ ਡੈਸਕ 20-08-2026
ਲੌਂਗੋਵਾਲ, 19 ਅਗਸਤ (ਵਿਨੋਦ, ਖੰਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਲੌਂਗੋਵਾਲ ਜ਼ੋਨ ਨੇ ਵਾਲੀਬਾਲ (ਮੁੰਡੇ) ਅੰਡਰ-19 ਵਰਗ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਜੇਤੂ ਖਿਤਾਬ ਆਪਣੇ ਨਾਮ ਕੀਤਾ ਹੈ। ਲੌਂਗੋਵਾਲ ਜੋਨ ਦੀ ਇਸ ਜਿੱਤ ਵਿੱਚ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਦੇ ਹੋਣਹਾਰ ਖਿਡਾਰੀ ਅਰਮਾਨ ਸਿੰਘ ਮਨੇਸ ਨੇ ਅਹਿਮ ਭੂਮਿਕਾ ਨਿਭਾਈ। ਅਸਿਸਟੈਂਟ ਪ੍ਰੋਫੈਸਰ ਅਵਤਾਰ ਸਿੰਘ ਸਿੱਧੂ ਨੇ ਦੱਸਿਆ ਕਿ ਅਰਮਾਨ ਸਿੰਘ ਮਨੇਸ ਨੇ ਟੂਰਨਾਮੈਂਟ ਦੌਰਾਨ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਟੀਮ ਨੂੰ ਫਾਈਨਲ ਮੁਕਾਬਲੇ ਵਿੱਚ ਜਿੱਤ ਦਿਵਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਸ ਦੇ ਸਰਬੋਤਮ ਖੇਡ ਪ੍ਰਦਰਸ਼ਨ ਨੂੰ ਦੇਖਦਿਆਂ ਉਸ ਦੀ ਚੋਣ ਸੂਬਾ ਪੱਧਰੀ ਖੇਡ ਟੂਰਨਾਮੈਂਟ ਲਈ ਹੋਈ ਹੈ। ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਦੇ ਖਿਡਾਰੀ ਪਹਿਲਾਂ ਵੀ ਵੱਖ-ਵੱਖ ਖੇਡਾਂ ਵਿੱਚ ਸੂਬਾ ਅਤੇ ਕੌਮੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ ਅਤੇ ਕਾਲਜ ਦਾ ਨਾਮ ਰੌਸ਼ਨ ਕਰ ਚੁੱਕੇ ਹਨ। ਕਾਲਜ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਖਿਡਾਰੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਭਾਰੀ ਮੀਂਹ ਨਾਲ ਘੱਗਰ ਦੇ ਕੰਢੇ ਵਸਦੇ ਲੋਕਾਂ ’ਚ ਹੜ੍ਹਾਂ ਦਾ ਡਰ, ਪਰ ਫਿਲਹਾਲ ਰਾਹਤ ਅਗਲੀ ਖ਼ਬਰ ਇਲਾਕੇ ਲਈ ਚਾਨਣ ਮੁਨਾਰਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ
Ad Position 24