20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵਲੋਂ ਪਿੰਡ ਬਾਲੀਆਂ ਵਿਖੇ ਧਨੌਲਾ ਡਰੇਨ ’ਤੇ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦੇ ਕੰਮ ਦੀ ਸ਼ੁਰੂਆਤ

ਧੂਰੀ, 19 ਅਗਸਤ (ਲਖਵੀਰ ਸਿੰਘ ਧਾਂਦਰਾ) - ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਬਾਲੀਆਂ ਵਿਖੇ ਖੇਤਾਂ ਨੂੰ ਜਾਂਦੇ ਰਸਤੇ ’ਤੇ ਧਨੌਲਾ ਡਰੇਨ ਉੱਤੇ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਲਗਭਗ 40 ਫੁੱਟ ਲੰਬਾਈ ਵਾਲਾ ਇਹ ਪੁਲ ਪਿੰਡ ਵਾਸੀਆਂ ਅਤੇ ਕਿਸਾਨਾਂ ਲਈ ਆਵਾਜਾਈ ਦੀ ਸਹੂਲਤ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

Ad Position 21
No active advertisement
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਪਿੰਡ ਬਾਲੀਆਂ ਵਿਖੇ ਧਨੌਲਾ ਡਰੇਨ ’ਤੇ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੋਕੇ। ਤਸਵੀਰ : ਲਖਵੀਰ ਸਿੰਘ ਧਾਂਦਰਾ 20-08-2026
ਧੂਰੀ, 19 ਅਗਸਤ (ਲਖਵੀਰ ਸਿੰਘ ਧਾਂਦਰਾ) - ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਬਾਲੀਆਂ ਵਿਖੇ ਖੇਤਾਂ ਨੂੰ ਜਾਂਦੇ ਰਸਤੇ ’ਤੇ ਧਨੌਲਾ ਡਰੇਨ ਉੱਤੇ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਲਗਭਗ 40 ਫੁੱਟ ਲੰਬਾਈ ਵਾਲਾ ਇਹ ਪੁਲ ਪਿੰਡ ਵਾਸੀਆਂ ਅਤੇ ਕਿਸਾਨਾਂ ਲਈ ਆਵਾਜਾਈ ਦੀ ਸਹੂਲਤ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੜਕਾਂ, ਪੁਲਾਂ, ਡਰੇਨਾਂ ਅਤੇ ਹੋਰ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।ਉਨ੍ਹਾਂ ਕਿਹਾ ਕਿ ਧਨੌਲਾ ਡਰੇਨ ’ਤੇ ਬਣਨ ਵਾਲੇ ਇਸ ਪੁਲ ਨਾਲ ਕਿਸਾਨਾਂ ਨੂੰ ਆਪਣੇ ਖੇਤਾਂ ਤੱਕ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਖੇਤੀਬਾੜੀ ਨਾਲ ਸਬੰਧਤ ਕੰਮਾਂ ਲਈ ਆਵਾਜਾਈ ਹੋਰ ਸੁਖਾਲੀ ਹੋਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਨਿਰਮਾਣ ਏਜੰਸੀ ਨੂੰ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਨਿਰਧਾਰਤ ਮਾਪਦੰਡਾਂ ਅਨੁਸਾਰ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ। ਇਸ ਮੌਕੇ ਸਰਪੰਚ ਕੁਲਦੀਪ ਸਿੰਘ ਬਾਲੀਆਂ, ਬਲਾਕ ਪ੍ਰਧਾਨ ਸੂਬੇਦਾਰ ਸੁਖਵੰਤ ਸਿੰਘ, ਗੁਰਤੇਜ ਸਿੰਘ ਮੈਂਬਰ, ਡਾ. ਗੁਰਜੰਟ ਸਿੰਘ, ਮਿਸਤਰੀ ਕੇਵਲ ਸਿੰਘ ਅਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੈਲੋ ਪਲਾਂਟ ਨੂੰ ਲੈ ਕੇ ਬੀਕੇਯੂ ਉਗਰਾਹਾਂ ਦਾ ਧਰਨਾ 18ਵੇਂ ਦਿਨ ਵਿੱਚ ਦਾਖ਼ਲ ਅਗਲੀ ਖ਼ਬਰ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ’ਚ ਪ੍ਰਦਰਸ਼ਨ ਕਰਨ ਲਈ ਆਦਰਸ਼ ਸਕੂਲ ਕਰਮਚਾਰੀਆਂ ਨੇ ਵਿੱਢੀ ਤਿਆਰੀ
Ad Position 24