19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਵਲੰਟੀਅਰਜ਼ ਨੂੰ ਨਸ਼ਾ ਮੁਕਤੀ ਸਹੁੰ ਚੁਕਾਈ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸਥਾਨਕ ਸ਼ਹੀਦ ਉਧਮ ਸਿੰਘ ਸਰਕਾਰੀ ਕਾਲਜ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਦੇ ਛੇ ਸਾਲ ਪੂਰੇ ਹੋਣ ’ਤੇ ਨਸ਼ਾ ਮੁਕਤ ਸਹੁੰ ਐੱਨ. ਐੱਸ.

Ad Position 21
No active advertisement
ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਆਗੂ। ਤਸਵੀਰ - ਧਾਲੀਵਾਲ 20-08-2026
ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸਥਾਨਕ ਸ਼ਹੀਦ ਉਧਮ ਸਿੰਘ ਸਰਕਾਰੀ ਕਾਲਜ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਦੇ ਛੇ ਸਾਲ ਪੂਰੇ ਹੋਣ ’ਤੇ ਨਸ਼ਾ ਮੁਕਤ ਸਹੁੰ ਐੱਨ.ਐੱਸ.ਐੱਸ ਵਿਭਾਗ ਵਲੋਂ ਚੁਕਾਈ ਗਈ।ਵਾਈਸ ਪ੍ਰਿੰਸੀਪਲ ਡਾਕਟਰ ਅੰਚਲਾ ਨੇ ਨਸ਼ਾ ਮੁਕਤ ਭਾਰਤ ਅਭਿਆਨ ਦੀ ਸਲਾਘਾ ਕਰਦੇ ਹੋਏ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਮੁਹਿੰਮ ਨਾਲ ਜੁੜਕੇ ਨਸ਼ਾ ਮੁਕਤ ਭਾਰਤ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ। ਐੱਨਐੱਸਐੱਸ ਪ੍ਰੋਗਰਾਮ ਅਫਸਰ ਡਾਕਟਰ ਮਨੀਤਾ ਜੋਸ਼ੀ ਨੇ ਵਲੰਟੀਅਰਜ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਇਹ ਮੁਹਿੰਮ 15 ਅਗਸਤ 2020 ਨੂੰ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਈ ਅਤੇ ਜਿਸ ਦਾ ਉਦੇਸ਼ ਭਾਰਤ ਦੇ ਹਰ ਨੌਜਵਾਨ ਨੂੰ ਨਸ਼ਾ ਮੁਕਤ ਬਣਾਉਣਾ ਹੈ। ਵਲੰਟੀਅਰ ਖੁਸਕਰਨ ਸਿੰਘ ਬੇਦੀ, ਕੁਲਵਿੰਦਰ ਕੌਰ, ਜਸਪ੍ਰੀਤ ਕੌਰ ਨੇ ਵੀ ਨਸ਼ਾ ਮੁਕਤ ਭਾਰਤ ਅਭਿਆਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਐੱਨ.ਐੱਸ.ਐੱਸ ਪ੍ਰੋਗਰਾਮ ਅਫਸਰ ਪ੍ਰੋਫੈਸਰ ਗੁਰਪ੍ਰੀਤ ਸਿੰਘ, ਪ੍ਰੋਫੈਸਰ ਕਾਲਾ ਸਿੰਘ, ਡਾਕਟਰ ਮਨਪ੍ਰੀਤ ਹਾਂਡਾ ਅਤੇ ਸਟਾਫ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਿਸ਼ਨ ਸੰਪਰਕ ਤਹਿਤ ਅਮਰਗੜ੍ਹ ਵਿਖੇ ਮਾਲੇਰਕੋਟਲਾ ਪੁਲਿਸ ਦੀ ਪੰਚਾਂ-ਸਰਪੰਚਾਂ ਨਾਲ ਅਹਿਮ ਮੀਟਿੰਗ ਅਗਲੀ ਖ਼ਬਰ ਸੈਲੋ ਪਲਾਂਟ ਨੂੰ ਲੈ ਕੇ ਬੀਕੇਯੂ ਉਗਰਾਹਾਂ ਦਾ ਧਰਨਾ 18ਵੇਂ ਦਿਨ ਵਿੱਚ ਦਾਖ਼ਲ
Ad Position 24