19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮਿਸ਼ਨ ਸੰਪਰਕ ਤਹਿਤ ਅਮਰਗੜ੍ਹ ਵਿਖੇ ਮਾਲੇਰਕੋਟਲਾ ਪੁਲਿਸ ਦੀ ਪੰਚਾਂ-ਸਰਪੰਚਾਂ ਨਾਲ ਅਹਿਮ ਮੀਟਿੰਗ

ਅਮਰਗੜ੍ਹ, 19 ਅਗਸਤ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਆਪ ਸਰਕਾਰ ਵਲੋਂ ਸੂਬੇ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਸਬ-ਡਵੀਜ਼ਨ ਅਮਰਗੜ੍ਹ ਵਿਖੇ ਮਿਸ਼ਨ ਸੰਪਰਕ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਮੀਟਿੰਗ ਦਾ ਆਯੋਜਨ ਭੰਗੂ ਪੈਲੇਸ ਵਿਚ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਡੀ.

Ad Position 21
No active advertisement
ਪੇਟੈਂਟ ਪ੍ਰਾਪਤ ਕਰਨ ਵਾਲੇ ਸਲਾਈਟ ਦੇ 5 ਪ੍ਰੋਫੈਸਰਾਂ ਦਾ ਸਨਮਾਨ 20-08-2026
ਅਮਰਗੜ੍ਹ, 19 ਅਗਸਤ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਆਪ ਸਰਕਾਰ ਵਲੋਂ ਸੂਬੇ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਸਬ-ਡਵੀਜ਼ਨ ਅਮਰਗੜ੍ਹ ਵਿਖੇ ਮਿਸ਼ਨ ਸੰਪਰਕ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਮੀਟਿੰਗ ਦਾ ਆਯੋਜਨ ਭੰਗੂ ਪੈਲੇਸ ਵਿਚ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਡੀ.ਆਈ.ਜੀ. ਗੁਰਪ੍ਰੀਤ ਸਿੰਘ ਕਮਾਂਡੋ ਪੰਜਾਬ ਨੇ ਕੀਤੀ, ਜਿੱਥੇ ਇਲਾਕੇ ਦੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ, ਪੰਚਾਂ ਅਤੇ ਸਰਪੰਚਾਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ.ਆਈ.ਜੀ. ਗੁਰਪ੍ਰੀਤ ਸਿੰਘ ਕਮਾਂਡੋ ਪੰਜਾਬ ਨੇ ਕਿਹਾ ਕਿ ਨਸ਼ਾ ਇੱਕ ਅਜਿਹੀ ਸਮਾਜਿਕ ਬੁਰਾਈ ਹੈ ਜਿਸ ਨੂੰ ਸਿਰਫ਼ ਕਾਨੂੰਨ ਦੇ ਡੰਡੇ ਨਾਲ ਖ਼ਤਮ ਨਹੀਂ ਕੀਤਾ ਜਾ ਸਕਦਾ।ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਪੁਲਿਸ ਦਿਨ-ਰਾਤ ਕੰਮ ਕਰ ਰਹੀ ਹੈ, ਪਰ ਸਮਾਜਿਕ ਪੱਧਰ ਤੇ ਇਸਨੂੰ ਜੜ੍ਹੋਂ ਪੁੱਟਣ ਖਾਤਰ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੋਹਤਬਰਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।ਐੱਸ.ਪੀ. ਹੈੱਡਕੁਆਟਰ ਰਾਜਵਿੰਦਰ ਸਿੰਘ ਅਤੇ ਡੀ.ਐੱਸ.ਪੀ. ਦੀਪਿੰਦਰਪਾਲ ਸਿੰਘ ਜੇਜੀ ਨੇ ਸਪੱਸ਼ਟ ਕੀਤਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਪਰ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਮਰੀਜ਼ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਕਰਨ ਵਾਲੇ ਨੌਜਵਾਨਾਂ ਨਾਲ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਨੂੰ ਮੁੜ-ਵਸੇਬਾ ਕੇਂਦਰਾਂ ਰਾਹੀਂ ਮੁੱਖ ਧਾਰਾ ਵਿਚ ਲਿਆਉਣ ਲਈ ਸਹਿਯੋਗ ਦਿੱਤਾ ਜਾਵੇ ਤੇ ਪਿੰਡਾਂ ਵਿਚ ਹੋਣ ਵਾਲੀ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।ਮੀਟਿੰਗ ਦੌਰਾਨ ਸਮਾਜ ਸੇਵੀ ਦੀਪਕ ਕੌੜਾ,ਸਰਪੰਚ ਐਸੋਸੀਏਸ਼ਨ ਤੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ ਤੇ ਭਾਈ ਗੁਰਪ੍ਰੀਤ ਸਿੰਘ ਖਾਲਸਾ ਸਮੇਤ ਪਿੰਡਾਂ ਦੇ ਨੁਮਾਇੰਦਿਆਂ ਨੇ ਪੁਲਿਸ ਅਧਿਕਾਰੀਆਂ ਨਾਲ ਆਪਣੀਆਂ ਮੁਸ਼ਕਲਾਂ ਅਤੇ ਪਿੰਡਾਂ ਵਿਚ ਨਸ਼ੇ ਦੀ ਸਥਿਤੀ ਬਾਰੇ ਖੁੱਲ੍ਹ ਕੇ ਚਰਚਾ ਕੀਤੀ।ਮੁੱਖ ਅਫ਼ਸਰ ਅਮਰਗੜ੍ਹ ਰਨਦੀਪ ਕੁਮਾਰ ਨੇ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਮਰਗੜ੍ਹ ਪੁਲਿਸ ਹਮੇਸ਼ਾ ਜਨਤਾ ਦੀ ਸੇਵਾ ਲਈ ਹਾਜ਼ਰ ਹੈ। ਉਨ੍ਹਾਂ ਅਪੀਲ ਕੀਤੀ ਕਿ ਹਰ ਨਾਗਰਿਕ ਇਸ ਮੁਹਿੰਮ ਦਾ ਹਿੱਸਾ ਬਣ ਕੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਵਿਚ ਆਪਣਾ ਕੀਮਤੀ ਯੋਗਦਾਨ ਪਾਵੇ।ਇਸ ਮੌਕੇ ਵੀ.ਡੀ.ਸੀ. ਮੈਂਬਰ, ਪੰਚਾਇਤੀ ਨੁਮਾਇੰਦੇ ਅਤੇ ਹੋਰ ਮੋਹਤਵਰ ਵਿਅਕਤੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਿਸ਼ਾਨੇਬਾਜ਼ੀ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ֹ’ ਚੋਂ ਪਾਇਨੀਅਰ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਵਲੰਟੀਅਰਜ਼ ਨੂੰ ਨਸ਼ਾ ਮੁਕਤੀ ਸਹੁੰ ਚੁਕਾਈ
Ad Position 24