19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸੂਬੇ ਅੰਦਰ ਅਗਲੀ ਸਰਕਾਰ ਕਾਂਗਰਸ ਦੀ ਬਣਨੀ ਤੈਅ, ਲੋਕਾਂ ਨੇ ਬਦਲਾਅ ਦਾ ਮਨ ਬਣਾਇਆ-ਗੁਰਮੇਲ ਸਿੰਘ ਮੌੜ

ਮਹਿਲ ਕਲਾਂ, 19 ਅਗਸਤ (ਅਵਤਾਰ ਸਿੰਘ ਅਣਖੀ)-ਕਾਂਗਰਸ ਪਾਰਟੀ ਐਸ. ਸੀ.

Ad Position 21
No active advertisement
ਅਜੀਤ ਡੈਸਕ 20-08-2026
ਮਹਿਲ ਕਲਾਂ, 19 ਅਗਸਤ (ਅਵਤਾਰ ਸਿੰਘ ਅਣਖੀ)-ਕਾਂਗਰਸ ਪਾਰਟੀ ਐਸ.ਸੀ. ਡਿਪਾਰਟਮੈਂਟ ਦੇ ਜ਼ਿਲ੍ਹਾ ਚੇਅਰਮੈਨ ਗੁਰਮੇਲ ਸਿੰਘ ਮੌੜ ਨੇ ਦਾਅਵੇ ਨਾਲ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸੂਬੇ ਦੀ ਸੱਤਾ ਸੰਭਾਲਣ ਵਾਲੀ ਆਪ ਸਰਕਾਰ ਤੋਂ ਲੋਕਾਂ ’ਚ ਭਾਰੀ ਨਿਰਾਸ਼ਤਾ ਪੈਦਾ ਹੋਈ ਹੈ। ਲੋਕ ਹੁਣ ਅਗਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੇ ਹੱਕ ’ਚ ਬਦਲਾਅ ਦਾ ਮਨ ਬਣਾ ਚੁੱਕੇ ਹਨ। ਸੀਨੀਅਰ ਆਗੂ ਮੌੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ ਪੱਧਰ ’ਤੇ ਵਾਅਦੇ ਕੀਤੇ ਗਏ ਸਨ, ਪਰ ਸਰਕਾਰ ਦੇ ਕਾਰਜਕਾਲ ਦੇ ਸਾਢੇ ਚਾਰ ਸਾਲ ਪੂਰੇ ਹੋਣ ਦੇ ਬਾਵਜੂਦ ਵੀ ਬਹੁਤ ਸਾਰੇ ਵਾਅਦੇ ਅਜੇ ਵੀ ਪੂਰੇ ਨਾ ਹੋਣ ਕਾਰਨ ਲੋਕ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ, ਨਸ਼ਿਆਂ ਅਤੇ ਹੋਰ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਆਮ ਲੋਕਾਂ ਵਿਚ ਸਰਕਾਰ ਪ੍ਰਤੀ ਨਾਰਾਜ਼ਗੀ ਵਧ ਰਹੀ ਹੈ। ਮੌੜ ਨੇ ਕਿਹਾ ਕਿ ਪੰਜਾਬ ਦੇ ਅੱਕੇ ਲੋਕ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਬਦਲਾਅ ਦਾ ਮਨ ਬਣਾ ਚੁੱਕੇ ਹਨ। ਕਾਂਗਰਸ ਹਾਈ ਕਮਾਂਡ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂ ਅਤੇ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਰਹੇ ਹਨ। ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਹਰ ਆਗੂ ਅਤੇ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਦਾ ਆਧਾਰ ਆਮ ਵਰਕਰ ਅਤੇ ਲੋਕ ਹਨ, ਇਸ ਲਈ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਕਾਂਗਰਸ ਦੀ ਪਹਿਲੀ ਤਰਜੀਹ ਹੈ। ਗੁਰਮੇਲ ਸਿੰਘ ਮੌੜ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਵਲੋਂ ਲੋਕ ਮੁੱਦਿਆਂ ਨੂੰ ਹੋਰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇੱਕ ਅਜਿਹੀ ਸਰਕਾਰ ਦੀ ਲੋੜ ਹੈ ਜੋ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਸਿਰਫ਼ ਕਾਗਜ਼ਾਂ ਤੱਕ ਸੀਮਤ ਨਾ ਰੱਖੇ, ਸਗੋਂ ਉਨ੍ਹਾਂ ਨੂੰ ਅਮਲੀ ਰੂਪ ਵਿੱਚ ਲਾਗੂ ਕਰੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਪੂਰੀ ਤਨਦੇਹੀ ਨਾਲ ਲੋਕਾਂ ਵਿਚ ਜਾ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਦੇ ਹੱਕ ਵਿੱਚ ਫਤਵਾ ਦੇਣਗੇ ਅਤੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਅਨਾਜ਼ ਮੰਡੀ ’ਚ ਬਰਸੀ ਮਨਾਉਣ ਨੂੰ ਲੈ ਕੇ ਮਾਰਕੀਟ ਕਮੇਟੀ ਨੇ ਰੱਖਿਆ ਆਪਣਾ ਪੱਖ ਅਗਲੀ ਖ਼ਬਰ ਜਤਿੰਦਰ ਜੈਨ ‘ਆਪ’ ਦੇ ਹਲਕਾ ਸੁਨਾਮ ਦੇ ਬਣੇ ਸੋਸ਼ਲ ਮੀਡੀਆ ਕੋਆਰਡੀਨੇਟਰ
Ad Position 24