ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਆਜ਼ਾਦੀ ਦੇ 80ਵੇਂ ਦਿਹਾੜੇ ਨੂੰ ਸਮਰਿਪਤ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਕਰਵਾਇਆ
ਸੰਗਰੂਰ, 19 ਅਗਸਤ (ਚੌਧਰੀ ਨੰਦ ਲਾਲ ਗਾਂਧੀ) - ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵੱਲੋਂ ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੇਸ਼ ਦੇ ਅਜ਼ਾਦੀ ਦਿਵਸ ਦੇ 80 ਵੇਂ ਦਿਹਾੜੇ ਨੂੰ ਸਮਰਪਿਤ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੁਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਕਰਵਾਇਆ ਗਿਆ। ਉਨ੍ਹਾਂ ਨਾਲ ਪ੍ਰਧਾਨਗੀ ਮੰਡਲ ਵਿੱਚ ਕੈਪਟਨ ਅਨਿਲ ਕੁਮਾਰ ਗੋਇਲ, ਸੂਬੇਦਾਰ ਨਛੱਤਰ ਸਿੰਘ,ਵਾਈਸ ਚੇਅਰਮੈਨ ਲਾਲ ਚੰਦ ਸੈਣੀ, ਬਲਦੇਵ ਰਾਜ ਮਦਾਨ, ਮੁੱਖ ਸਲਾਹਕਾਰ ਆਰਐਲ ਪਾਂਧੀ, ਨੈਸ਼ਨਲ ਐਵਾਰੜੀ ਸੱਤਦੇਵ ਸ਼ਰਮਾ, ਬਾਪੂ ਰਾਮ ਸਰੂਪ ਅਲੀਸ਼ੇਰ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖ਼ਾਲਸਾ, ਓ.
ਜ਼
ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਕਰਵਾਏ ਗਏ ਆਜ਼ਾਦੀ ਦਿਵਸ ਸਮਾਰੋਹ ਦੀ ਝਲਕ। ਤਸਵੀਰ: ਮੁਕੇਸ਼ ਕੁਮਾਰ
20-08-2026
ਸੰਗਰੂਰ, 19 ਅਗਸਤ (ਚੌਧਰੀ ਨੰਦ ਲਾਲ ਗਾਂਧੀ) - ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵੱਲੋਂ ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੇਸ਼ ਦੇ ਅਜ਼ਾਦੀ ਦਿਵਸ ਦੇ 80 ਵੇਂ ਦਿਹਾੜੇ ਨੂੰ ਸਮਰਪਿਤ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੁਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਕਰਵਾਇਆ ਗਿਆ। ਉਨ੍ਹਾਂ ਨਾਲ ਪ੍ਰਧਾਨਗੀ ਮੰਡਲ ਵਿੱਚ ਕੈਪਟਨ ਅਨਿਲ ਕੁਮਾਰ ਗੋਇਲ, ਸੂਬੇਦਾਰ ਨਛੱਤਰ ਸਿੰਘ,ਵਾਈਸ ਚੇਅਰਮੈਨ ਲਾਲ ਚੰਦ ਸੈਣੀ, ਬਲਦੇਵ ਰਾਜ ਮਦਾਨ, ਮੁੱਖ ਸਲਾਹਕਾਰ ਆਰਐਲ ਪਾਂਧੀ, ਨੈਸ਼ਨਲ ਐਵਾਰੜੀ ਸੱਤਦੇਵ ਸ਼ਰਮਾ, ਬਾਪੂ ਰਾਮ ਸਰੂਪ ਅਲੀਸ਼ੇਰ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖ਼ਾਲਸਾ, ਓ.ਪੀ. ਖਿੱਪਲ, ਕਰਨੈਲ ਸਿੰਘ ਸੇਖੋਂ, ਡਾ. ਮਨਮੋਹਨ ਸਿੰਘ, ਕਿਸ਼ੋਰੀ ਲਾਲ, ਮੀਤ ਪ੍ਰਧਾਨ ਰਜਿੰਦਰ ਸਿੰਘ ਚੰਗਾਲ, ਰਜਿੰਦਰ ਗੋਇਲ, ਜਨਕ ਰਾਜ ਜੋਸ਼ੀ ਅਤੇ ਸਕੱਤਰ ਜਰਨਲ ਤਿਲਕ ਰਾਜ ਸਤੀਜਾ, ਆਰਗੇਨਾਈਜਰ ਰਾਜ ਕੁਮਾਰ ਬਾਂਸਲ ਅਤੇ ਮਾਸਟਰ ਓਪੀ ਛਾਬੜਾ ਮੌਜੂਦ ਸਨ। ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖਾਲਸਸਾ,ਜਨਰਲ ਸਕੱਤਰ ਕੰਵਲਜੀਤ ਸਿੰਘ ਵੱਲੋ ਕੀਤੇ ਮੰਚ ਸੰਚਾਲਨ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਸਮੁੱਚੇ ਦੇਸ਼ ਵਿੱਚ ਅਜ਼ਾਦੀ ਦਾ 80ਵਾਂ ਦਿਹਾੜਾ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾ ਰਿਹਾ ਹੈ। ਅਜਾਦੀ ਦਿਵਸ ਸਾਡਾ ਰਾਸ਼ਟਰੀ ਤਿਉਹਾਰ ਹੈ। ਅਜ਼ਾਦੀ ਪ੍ਰਾਪਤ ਕਰਨ ਲਈ ਅਨੇਕਾਂ ਹੀ ਭਾਰਤੀਆਂ ਨੇ ਕੁਰਬਾਨੀਆਂ ਦਿੱਤੀਆਂ, ਮਹਾਨ ਸਹੀਦੇ ਆਜ਼ਮ ਸ. ਭਗਤ ਸਿੰਘ, ਚੰਦਰ ਸੇਖਰ ਅਜਾਦ, ਸੁਭਾਸ਼ ਚੰਦਰ ਬੋਸ, ਕਰਤਾਰ ਸਿੰਘ ਸਰਾਭਾ, ਰਾਜ ਗੁਰੂ ਸੁਖਦੇਵ, ਲਾਲਾ ਲਾਜਪਤ ਰਾਏ, ਸਹੀਦ ਉਧਮ ਸਿੰਘ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਭਾਰਤ ਛੱਡੋ ਅੰਦੋਲਨ ਚਲਾ ਕੇ ਦੇਸ਼ ਦੇ ਨੌਜਵਾਨਾਂ ਦੀ ਅਜ਼ਾਦੀ ਦੀ ਜੰਗ ਵਿੱਚ ਕੁੱਦਣ ਲਈ ਪ੍ਰੇਰਿਤ ਕੀਤਾ। ਅਨੇਕਾਂ ਸਹੀਦਾਂ/ਦੇਸ਼ ਭਗਤਾਂ ਨੇ ਇਸ ਅਜ਼ਾਦੀ ਵਿੱਚ ਹਿੱਸਾ ਪਾਇਆ। ਉਨ੍ਹਾਂ ਦੇਸ਼ ਭਗਤਾਂ ਅਤੇ ਸ਼ਹੀਦਾਂ ਨੂੰ ਅਸੀਂ ਪ੍ਰਣਾਮ ਕਰਦੇ ਹਾਂ। ਸਾਨੂੰ ਇਨ੍ਹਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਇਨ੍ਹਾਂ ਵੱਲੋਂ ਪਾਏ ਗਏ ਪੂਰਨਿਆਂ ਦੇ ਚਲਣਾ ਚਾਹੀਦਾ ਹੈ ਤਾਂ ਜੋ ਭਾਰਤ ਦੇਸ਼ ਵਿੱਚ ਕੋਈ ਵੀ ਮੁਸੀਬਤ ਆਉਂਦੀ ਹੈ ਤਾਂ ਉਸ ਦਾ ਡੱਟ ਕੇ ਸਾਹਮਣਾ ਕੀਤਾ ਜਾ ਸਕੇ। ਇਸ ਸਮਾਗਮ ਦੌਰਾਨ 80 ਸਾਲ ਤੋ ਉਪਰ ਵਾਲੀਆਂ ਸ਼ਖਸੀਅਤਾਂ ਅਤੇ ਸਮਾਜ ਸੇਵੀ ਬਲਦੇਵ ਰਾਜ ਮਦਾਨ, ਬਾਪੂ ਰਾਮ ਸਰੂਪ ਅਲੀਸ਼ੇਰ, ਕੈਪਟਨ ਅਨਿਲ ਗੋਇਲ, ਸੂਬੇਦਾਰ ਨਛੱਤਰ ਸਿੰਘ ਆਦਿ ਨੂੰ ਸਨਮਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਯੁਧਿਸ਼ਟਰ, ਗੁਰਜੰਟ ਸਿੰਘ ਸਿੱਧੂ, ਰਘੁਨਾਥ ਸਹਾਏ, ਥਾਣੇਦਾਰ ਬਲਜਿੰਦਰ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਸਥਾ ਦੇ ਅਹੁਦੇਦਾਰ ਅਤੇ ਸੀਨੀਅਰ ਸਿਟੀਜਨ ਮੌਜੂਦ ਸਨ।