ਕਰਮ ਲਹਿਲ ਨੇ ਲਹਿਰਾਇਆ ਤਿਰੰਗਾ ਝੰਡਾ
ਸੰਗਰੂਰ, 19 ਅਗਸਤ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਸਪੋਰਟਸ ਸ਼ੈੱਲ ਪੰਜਾਬ ਦੇ ਇੰਚਾਰਜ ਅਤੇ ਹਲਕਾ ਸੰਗਰੂਰ ਤੋਂ ਭਾਜਪਾ ਦੇ ਸੀਨੀਅਰ ਆਗੂ ਕਰਮ ਲਹਿਲ ਦੇ ਘਰ ਆਜ਼ਾਦੀ ਦਿਹਾੜਾ ਮਨਾਇਆ ਗਿਆ। ਜਿੱਥੇ ਭਾਜਪਾ ਦੇ ਆਗੂ ਕਰਮ ਲਹਿਲ ਤੋਂ ਇਲਾਵਾ ਹੋਰ ਅਹੁਦੇਦਾਰਾਂ ਤੇ ਪਾਰਟੀ ਵਰਕਰਾਂ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ।
ਸੰਗਰੂਰ, 19 ਅਗਸਤ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਸਪੋਰਟਸ ਸ਼ੈੱਲ ਪੰਜਾਬ ਦੇ ਇੰਚਾਰਜ ਅਤੇ ਹਲਕਾ ਸੰਗਰੂਰ ਤੋਂ ਭਾਜਪਾ ਦੇ ਸੀਨੀਅਰ ਆਗੂ ਕਰਮ ਲਹਿਲ ਦੇ ਘਰ ਆਜ਼ਾਦੀ ਦਿਹਾੜਾ ਮਨਾਇਆ ਗਿਆ। ਜਿੱਥੇ ਭਾਜਪਾ ਦੇ ਆਗੂ ਕਰਮ ਲਹਿਲ ਤੋਂ ਇਲਾਵਾ ਹੋਰ ਅਹੁਦੇਦਾਰਾਂ ਤੇ ਪਾਰਟੀ ਵਰਕਰਾਂ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ। ਕਰਮ ਲਹਿਲ ਨੇ ਇਸ ਮੌਕੇ ਦੇਸ਼ ਵਿਦੇਸ਼ ਵਿਚ ਵੱਸਦੇ ਲੋਕਾਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੰਦਿਆਂ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀਆਂ ਸ਼ਹਾਦਤਾਂ ਨੂੰ ਪ੍ਰਣਾਮ ਕੀਤਾ। ਇਸ ਮੌਕੇ ’ਤੇ ਵਿਸ਼ੇਸ਼ ਤੌਰ ’ਤੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਜੀਵਨ ਗਰਗ, ਭਾਜਪਾ ਜ਼ਿਲ੍ਹਾ ਸੰਗਰੂਰ-1 ਦੇ ਪ੍ਰਧਾਨ ਸਰਜੀਵਨ ਜਿੰਦਲ, ਆਈ.ਟੀ. ਸ਼ੈੱਲ ਦੇ ਪ੍ਰਭਾਰੀ ਸਤਨਾਮ ਸਿੰਘ, ਸੰਗਰੂਰ ਮੰਡਲ ਪ੍ਰਧਾਨ ਰੋਮੀ ਗੋਇਲ, ਭਵਾਨੀਗੜ੍ਹ ਮੰਡਲ ਪ੍ਰਧਾਨ ਲਕਸ਼ਮਣ ਸਚਦੇਵਾ, ਸੰਗਰੂਰ ਦਿਹਾਤੀ ਮੰਡਲ ਪ੍ਰਧਾਨ ਜਗਸੀਰ ਸਿੰਘ ਅਤੇ ਸੰਗਰੂਰ ਮੰਡਲ ਦੇ ਮਹਾਮੰਤਰੀ ਲੱਕੀ ਜਿੰਦਲ ਸਮੇਤ ਜ਼ਿਲੇ੍ਹ ਦੇ ਵੱਖ-ਵੱਖ ਅਹੁਦੇਦਾਰ ਅਤੇ ਪਾਰਟੀ ਦੇ ਸਾਥੀ ਮੌਜੂਦ ਰਹੇ।