21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੁਲਿਸ ਲਾਈਨ ਸਥਿਤ ਸਰਕਾਰੀ ਕੋਠੀ ਦੇ ਨਵੀਨੀਕਰਨ ਦਾ ਐੱਸ.ਐੱਸ.ਪੀ. ਡਾ. ਗਰੇਵਾਲ ਨੇ ਕੀਤਾ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ 4800 ਬਜ਼ੁਰਗ ਕਰ ਚੁੱਕੇ ਹਨ ਯਾਤਰਾ

ਸੰਗਰੂਰ, 20 ਅਗਸਤ (ਧੀਰਜ ਪਸ਼ੌਰੀਆ) - ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ 4800 ਦੇ ਕਰੀਬ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਈ ਜਾ ਚੁੱਕੀ ਹੈ ਜੋ ਲਗਾਤਾਰ ਜਾਰੀ ਹੈ। ਸੰਗਰੂਰ ਦੀ ਹਰਗੋਬਿੰਦਪੁਰ ਕਲੋਨੀ ਤੋਂ ਤੀਰਥ ਯਾਤਰਾ ਦੀਆਂ ਬੱਸਾਂ ਨੂੰ ਰਵਾਨਾ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਜਲਦ ਹੀ ਬਜ਼ੁਰਗਾਂ ਨੂੰ ਹਿੰਦੂ ਧਾਰਮਿਕ ਸਥਾਨਾਂ ਦੀ ਤੀਰਥ ਯਾਤਰਾ ਵੀ ਕਰਵਾਈ ਜਾਵੇਗੀ।

Ad Position 21
No active advertisement
ਸੰਗਰੂਰ ਦੀ ਹਰਿਗੋਬਿੰਦਪੁਰਾ ਕਾਲੋਨੀ ਤੋਂ ਤੀਰਥ ਯਾਤਰਾਂ ਦੀ ਬੱਸ ਨੂੰ ਰਵਾਨਾ ਕਰਦੇ ਵਿਧਾਇਕਾ ਨਰਿੰਦਰ ਕੌਰ ਭਾਰਜ ਅਤੇ ਹੋਰ। ਤਸਵੀਰ – ਮੁਕੇਸ਼ ਕੁਮਾਰ 21-08-2026
ਸੰਗਰੂਰ, 20 ਅਗਸਤ (ਧੀਰਜ ਪਸ਼ੌਰੀਆ) - ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ 4800 ਦੇ ਕਰੀਬ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਈ ਜਾ ਚੁੱਕੀ ਹੈ ਜੋ ਲਗਾਤਾਰ ਜਾਰੀ ਹੈ। ਸੰਗਰੂਰ ਦੀ ਹਰਗੋਬਿੰਦਪੁਰ ਕਲੋਨੀ ਤੋਂ ਤੀਰਥ ਯਾਤਰਾ ਦੀਆਂ ਬੱਸਾਂ ਨੂੰ ਰਵਾਨਾ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਜਲਦ ਹੀ ਬਜ਼ੁਰਗਾਂ ਨੂੰ ਹਿੰਦੂ ਧਾਰਮਿਕ ਸਥਾਨਾਂ ਦੀ ਤੀਰਥ ਯਾਤਰਾ ਵੀ ਕਰਵਾਈ ਜਾਵੇਗੀ। ਵਿਧਾਇਕਾ ਭਰਾਜ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਹਨ। ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖ਼ਿੱਤੇ ਨਾਲ ਸਬੰਧਿਤ ਲੋਕਾਂ ਲਈ ਹੈ।ਸੂਬਾ ਸਰਕਾਰ ਨੇ ਸ਼ਰਧਾਲੂਆਂ ਦੀ ਮੁਫ਼ਤ ਠਹਿਰ ਅਤੇ ਖਾਣੇ ਲਈ ਵਿਸਤਰਿਤ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਜਾਂਦਾ ਹੈ ਅਤੇ ਰਜਿਸਟ੍ਰੇਸ਼ਨ ਲਈ ਵੋਟਰ ਆਈ.ਡੀ. ਕਾਰਡ ਲਾਜ਼ਮੀ ਹੈ। ਸ਼ਰਧਾਲੂਆਂ ਲਈ ਏ.ਸੀ. ਬੱਸਾਂ, ਏ.ਸੀ. ਹੋਟਲ ਰਿਹਾਇਸ਼ ਅਤੇ ਖਾਣਾ ਮੁਫ਼ਤ ਪ੍ਰਦਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਮਾਜ ਦਾ ਇੱਕ ਵੱਡਾ ਵਰਗ ਕਿਸੇ ਨਾ ਕਿਸੇ ਕਾਰਨ ਕਰ ਕੇ ਦੇਸ਼ ਭਰ ਵਿੱਚ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਿਆ। ਸੂਬਾ ਸਰਕਾਰ ਨੇ ਇਹ ਯੋਜਨਾ ਦੇਸ਼ ਅਤੇ ਸੂਬੇ ਭਰ ਦੇ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਾਸਤੇ ਸ਼ੁਰੂ ਕੀਤੀ ਹੈ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਦੀ ਹਰਗੋਬਿੰਦਪੁਰ ਕਲੋਨੀ ਤੋਂ ਤੀਰਥ ਯਾਤਰਾ ਲਈ ਰਵਾਨਾ ਹੋਏ ਬਜ਼ੁਰਗਾਂ ਨੂੰ ਮੰਗਲਮਈ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਯਾਤਰਾ ਦੇ ਹਲਕਾ ਮੈਨੇਜਰ ਬਲਵਿੰਦਰ ਬਬਲਾ ਅਤੇ ਸਹਾਇਕ ਬੰਟੀ ਸੈਨੀ ਥਲੇਸਾਂ ਨੇ ਦੱਸਿਆ ਕਿ ਯਾਤਰਾ ਨੂੰ ਲੈ ਕੇ ਬਜ਼ੁਰਗਾਂ ਵਿੱਚ ਪੂਰਾ ਉਤਸ਼ਾਹ ਹੈ। ਇਸ ਮੌਕੇ ਸੁਖਵਿੰਦਰ ਸਿੰਘ ਸੁੱਖਾ, ਚਰਨਜੀਤ ਸਿੰਘ ਚੰਨੀ ਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਧੂਰੀ ਵਿਖੇ 39.20 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਵਿਸ਼ਵ ਪੱਧਰੀ ਸਪੋਰਟਸ ਕੰਪਲੈਕਸ - ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਗਲੀ ਖ਼ਬਰ ਆਮ ਆਦਮੀ ਪਾਰਟੀ ਇਸਤਰੀ ਵਿੰਗ ਦੀ ਹੋਈ ਮੀਟਿੰਗ ਬਲਾਕ ਪ੍ਰਧਾਨ ਸਾਹਿਬ ਸਿੰਘ ਵੀ ਰਹੇ ਮੌਜੂਦ
Ad Position 24