ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਸੱਤ ਰੋਜ਼ਾਂ ਮੋਰਚੇ ਵਿੱਚ ਕਿਸਾਨ ਯੂਨੀਅਨ ਸਿੱਧੂਪੁਰ ਕਰੇਗੀ ਸ਼ਮੂਲੀਅਤ
ਸੰਗਰੂਰ, 20 ਅਗਸਤ (ਅਮਨਦੀਪ ਸਿੰਘ ਬਿੱਟਾ)–ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਦੀ ਮੀਟਿੰਗ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਦਲਵੀਰ ਸਿੰਘ ਸਿੱਧੂਪੁਰ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਜਨਰਲ ਸਕੱਤਰ ਬੋਘ ਸਿੰਘ ਮਾਨਸਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ 7 ਦਿਨਾਂ ਦਾ ਮੋਰਚਾ ਲਗਾਇਆ ਜਾ ਰਿਹਾ ਹੈ ਮੋਰਚੇ ਵਿੱਚ ਮੁੱਖ ਕਿਸਾਨੀ ਮੰਗਾਂ ਜਿਵੇਂ ਪੰਜਾਬ ਦੇ ਪਾਣੀਆਂ ਦੇ ਹੱਕ ਬਹਾਲ ਕਰਨਾ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਕੰਟਰੋਲ ਦਾ ਅਧਿਕਾਰ, ਨਹਿਰੀ ਪਾਣੀ ਹਰ ਖੇਤ ਅਤੇ ਘਰਾਂ ਤੱਕ ਪੁੱਜਦਾ ਕਰਨ, ਕੁਦਰਤੀ ਆਫਤ ਪ੍ਰਬੰਧਨ ਕਾਨੂੰਨ ਨੂੰ ਰੱਦ ਕਰਨਾ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ, ਸਾਰੀਆਂ ਫਸਲਾਂ ਉੱਪਰ ਐਮ.
ਕ
ਕਿਸਾਨ ਆਗੂ ਮੀਟਿੰਗ ਨੂੰ ਸੰਬੋਧਨ ਕਰਦਾ ਹੋਇਆ। ਤਸਵੀਰ – ਮੁਕੇਸ਼ ਕੁਮਾਰ
ਬੱਦਰੀ ਜਿੰਦਲ ਅਤੇ ਬਿਮਲ ਬਾਂਸਲ।
21-08-2026
ਸੰਗਰੂਰ, 20 ਅਗਸਤ (ਅਮਨਦੀਪ ਸਿੰਘ ਬਿੱਟਾ)–ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਦੀ ਮੀਟਿੰਗ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਦਲਵੀਰ ਸਿੰਘ ਸਿੱਧੂਪੁਰ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਜਨਰਲ ਸਕੱਤਰ ਬੋਘ ਸਿੰਘ ਮਾਨਸਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ 7 ਦਿਨਾਂ ਦਾ ਮੋਰਚਾ ਲਗਾਇਆ ਜਾ ਰਿਹਾ ਹੈ ਮੋਰਚੇ ਵਿੱਚ ਮੁੱਖ ਕਿਸਾਨੀ ਮੰਗਾਂ ਜਿਵੇਂ ਪੰਜਾਬ ਦੇ ਪਾਣੀਆਂ ਦੇ ਹੱਕ ਬਹਾਲ ਕਰਨਾ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਕੰਟਰੋਲ ਦਾ ਅਧਿਕਾਰ, ਨਹਿਰੀ ਪਾਣੀ ਹਰ ਖੇਤ ਅਤੇ ਘਰਾਂ ਤੱਕ ਪੁੱਜਦਾ ਕਰਨ, ਕੁਦਰਤੀ ਆਫਤ ਪ੍ਰਬੰਧਨ ਕਾਨੂੰਨ ਨੂੰ ਰੱਦ ਕਰਨਾ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ, ਸਾਰੀਆਂ ਫਸਲਾਂ ਉੱਪਰ ਐਮ.ਐਸ.ਪੀ. ਲਾਗੂ ਕਰਵਾਉਣਾ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜਾ ਮਾਫ ਕਰਨਾ, ਕਿਸਾਨ ਮਜ਼ਦੂਰਾਂ ਅਤੇ ਦਸਤਕਾਰਾਂ ਨੂੰ ਪ੍ਰਤੀ ਮਹੀਨਾ 10 ਹਜ਼ਾਰ ਰੁਪਏ ਪੈਨਸ਼, ਲੈਂਡ ਪੁਲਿੰਗ ਪਾਲਿਸੀ ਰੱਦ ਕਰਵਾਉਣਾ, ਭੂਮੀ ਅਧਿਗ੍ਰਹਿਣ ਕਾਨੂੰਨ 2013 ਲਾਗੂ ਕਰਵਾਉਣਾ, ਅੰਤਰਰਾਸ਼ਟਰੀ ਵਪਾਰਕ ਲਾਘੇ ਖੋਲਣ ਦੀ ਮੰਗ ਨੂੰ ਲਾਗੂ ਕਰਵਾਉਣਾ ਪ੍ਰਮੁੱਖ ਹਨ। ਇਨ੍ਹਾਂ ਮੰਗਾਂ ਤੋਂ ਇਲਾਵਾ ਬਿਜਲੀ ਬਿੱਲ, ਬੀਜ਼ ਬਿੱਲ, ਗੰਨੇ ਦਾ ਰੇਟ ਵਧਾਉਣਾ ਆਦਿ ਮੰਗਾਂ ਸ਼ਾਮਲ ਹਨ। ਮੀਟਿੰਗ ਵਿੱਚ ਇਹ ਵੀ ਮਤਾ ਪਾਸ ਕੀਤਾ ਗਿਆ ਕਿ ਕੇਂਦਰ ਸਰਕਾਰ ਨੇ ਉਦਯੋਗਪਤੀਆਂ ਦਾ ਜੋ 16 ਲੱਖ ਕਰੋੜ ਦਾ ਕਰਜਾ ਮਾਫ ਕੀਤਾ ਹੈ ਉਸੇ ਤਰਜ ਉੱਤੇ ਕਿਸਾਨਾਂ ਦਾ ਕਰਜ਼ਾ ਮਾਫ ਕੀਤਾ ਜਾਵੇ। ਕੌਮੀ ਇਨਸਾਫ ਮੋਰਚਾ ਦੁਆਰਾਰ 21 ਅਗਸਤ ਦੇ ਪੰਜਾਬ ਬੰਦ ਅਤੇ 27 ਅਗਸਤ ਦੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਵੀ ਸਮਰਥਨ ਕੀਤਾ ਗਿਆ। ਮੀਟਿੰਗ ਵਿੱਚ ਮੇਜਰ ਸਿੰਘ ਬੇਹੜੀ, ਬੇਅੰਤ ਸਿੰਘ ਮਹਿਮਾ ਸਰਜਾ, ਸੁਖਦੇਵ ਸਿੰਘ ਬੇਹਲ ਕਲਾਂ, ਜੋਰਵਾਰ ਸਿੰਘ ਬਲਬੇੜਾ, ਰਵਿੰਦਰ ਸਿੰਘ ਦੇਹ ਕਲਾਂ, ਗੁਰਮੀਤ ਸਿੰਘ ਸਿੰਘ ਰੁੜਕੀ, ਗਿਆਨ ਸਿੰਘ, ਰਣਜੀਤ ਸਿੰਘ ਡੋਡ, ਗੁਰਮੀਤ ਸਿੰਘ ਘੋੜਚੱਕ, ਉਂਕਾਰ ਸਿੰਘ ਮਾਨਸਾ ਹਾਜ਼ਰ ਸਨ।